ਵਿਦਿਆਰਥੀ, ਅਧਿਆਪਕ, ਡਾਕਟਰ, ਸਮਾਜ ਸੇਵੀ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਕਰਨ ਜਾਗਰੂਕਤ-ਬੀ.ਐਲ.ਸਿੱਕਾ
ਫਾਜ਼ਿਲਕਾ, 24 ਅਗਸਤ (ਪੀ ਟੀ ਨੈੱਟਵਰਕ)
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾ `ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਸਿਖਿਆ ਵਿਭਾਗ ਦੇ ਕਾਨੂੰਨੀ ਜਾਗਰੂਕਤਾ ਮੁਹਿੰਮ ਤੇਜ਼ ਕਰਨ ਸਬੰਧੀ ਮੀਟਿੰਗ ਦਫਤਰ ਜ਼ਿਲਾ ਸਿਖਿਆ ਅਫਸਰ ਵਿਖੇ ਆਯੋਜਿਤ ਕੀਤੀ ਗਈ।ਜਿਸ ਵਿਚ ਲੋਕ ਅਦਾਲਤ ਦੇ ਮੈਂਬਰ ਸਾਬਕਾ ਐਸ.ਡੀ.ਐਮ. ਸ੍ਰੀ ਬੀ.ਐਲ. ਸਿੱਕਾ, ਅਥਾਰਟੀ ਦੇ ਪੈਨਲ ਵਕੀਲ ਸ੍ਰੀ ਦੇਸ ਰਾਜ ਕੰਬੋਜ਼ ਨੇ ਵਿਸ਼ੇਸ਼ ਤੌਰ `ਤੇ ਭਾਗ ਲਿਆ।
ਮੀਟਿੰਗ ਦੀ ਪ੍ਰਧਾਨਗੀ ਡਿਪਟੀ ਜ਼ਿਲ੍ਹਾ ਸਿਖਿਆ ਅਫਸਰ (ਸੀ. ਸੈ) ਸ੍ਰੀ ਹੰਸ ਰਾਜ ਕੰਬੋਜ਼ ਨੇ ਕੀਤੀ।ਸ੍ਰੀ ਬੀ.ਐਲ.ਸਿੱਕਾ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੇਅਰਪਰਸਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਅਥਾਰਟੀ ਦੇ ਸਕੱਤਰ-ਕਮ-ਸੀ.ਜੇ.ਐਮ. ਸ੍ਰੀ ਅਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਦਿਆਰਥੀ, ਅਧਿਆਪਕ, ਡਾਕਟਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀ ਸਰਕਾਰੀ ਅਤੇ ਗੈਰ ਸਰਕਾਰੀ ਕਮਰਚਾਰੀ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਅਹਿਮ ਰੋਲ ਅਦਾ ਕਰ ਰਹੇ ਹਨ। ਇਸ ਮੌਕੇ ਕਾਨੂੰਨੀ ਅਥਾਰਟੀ ਦੁਆਰਾ ਡਿਪਟੀ ਜ਼ਿਲ੍ਹਾ ਸਿਖਿਆ ਅਫਸਰ ਸ੍ਰੀ ਹੰਸ ਰਾਜ ਕੰਬੋਜ਼ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੀਟਿੰਗ ਵਿਚ ਜ਼ਿਲ੍ਹਾ ਨੋਡਲ ਅਫਸਰ ਸ੍ਰੀ ਵਿਜੈ ਪਾਲ ਤੋਂ ਇਲਾਵਾ ਸਕੂਲ ਸਿਖਿਆ ਵਿਭਾਗ ਦੇ ਪੰਕਜ ਏ.ਈ.ਓ, ਰਾਕੇਸ਼ ਸੀਨੀਅਰ ਅਸਿਸਟੈਂਟ, ਅਜੀਤ, ਸੁਰਿੰਦਰ (ਐਮ.ਆਈ.ਐਸ) ਅਤੇ ਜ਼ਿਲ੍ਹਾ ਸਿਖਿਆ ਵਿਭਾਗ ਦੇ ਕਰਮਚਾਰੀ ਵੀ ਮੌਜੂਦ ਸਨ।