ਖੇਡਾਂ ਵਤਨ ਪੰਜਾਬ ਦੀਆਂ ਲਈ ਰਜਿਸਟ੍ਰੇਸ਼ਨ ਤਰੀਕ ਵਧਾਈ
ਬਰਨਾਲਾ, 25 ਅਗਸਤ (ਰਵੀ ਸੈਣ)
29 ਅਗਸਤ ਤੋਂ ਸ਼ੁਰੂ ਹੋਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਅਗਸਤ ਤੱਕ ਵਧਾ ਦਿੱਤੀ ਗਈ ਹੈ, ਜੋ ਕਿ ਪਹਿਲਾਂ 25 ਅਗਸਤ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਖੇਡ ਅਫਸਰ ਬਲਵਿੰਦਰ ਸਿੰੰਘ ਸਿੱਧੂ ਨੇ ਦੱਸਿਆ ਕਿ 29 ਅਗਸਤ ਨੂੰ ਉਦਘਾਟਨੀ ਸਮਾਗਮ ਹੋਵੇਗਾ, ਜਦੋਂਕਿ ਬਲਾਕ ਪੱਧਰੀ ਖੇਡਾਂ 1 ਸਤੰਬਰ ਸ਼ੁਰੂ ਹੋ ਰਹੀਆਂ ਹਨ। ਉਨਾਂ ਦੱਸਿਆ ਕਿ ਨੌਜਵਾਨ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਵਿਸ਼ੇਸ਼ ਪੋਰਟਲ
ਜ਼ਿਕਰਯੋਗ ਹੈ ਕਿ ਸ਼ਡਿਊਲ ਅਨੁਸਾਰ ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਕਰਵਾਏ ਜਾਣਗੇ, ਜਿਸ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲਾ ਪੱਧਰੀ ਟੂਰਨਾਮੈਂਟਾਂ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਦੇ ਮੁਕਾਬਲੇ ਹੋਣਗੇ। ਇਸੇ ਤਰਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲਾ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰਅੰਦਾਜੀ, ਨਿਸਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਸ਼ਾਮਲ ਹਨ।