ਸਰਕਾਰ ਦੇ ਲਾਰਿਆਂ ਤੋਂ ਅੱਕੇ ਠੇਕਾ ਮੁਲਾਜ਼ਮਾਂ ਨੇ ਫੂਕੀਆਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕੀਆਂ
ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ :- ਮੋਰਚਾ ਆਗੂ
ਪਰਦੀਪ ਕਸਬਾ ਸੰਗਰੂਰ, 26 ਅਗਸਤ 2022
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋੰ ਮੀਟਿੰਗ ਦਾ ਸੱਦਾ ਦੇਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਅੱਜ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕਣ ਦੇ ਸੱਦੇ ਤਹਿਤ –ਸ਼ਹਿਰ/ਜਗ੍ਹਾ ਦਾ ਇਕੱਤਰ ਹੋਣ ਉਪਰੰਤ ਮਾਰਚ ਕਰਕੇ ਰੈਲੀ ਕਰਨ ਉਪਰੰਤ ਵੱਖ-ਵੱਖ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਅਰਥੀਆਂ ਫੂਕੀਆਂ ਗਈਆਂ ।
ਜਥੇਬੰਦੀ ਦੇ ਆਗੂ ਸ਼ੇਰ ਸਿੰਘ ਦਰਸ਼ਨ ਸਿੰਘ ਬੌਬੀ ਸਿੰਘ ਅਸ਼ਵਨੀ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਹੀ ਅਪਣਾ ਰਹੀ ਹੈ ਅਤੇ ਸੰਘਰਸ਼ਾਂ ਉਪਰੰਤ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨੂੰ ਲਗਾਤਾਰ ਮੀਟਿੰਗਾਂ ਦਾ ਲਿਖਤੀ ਭਰੋਸ਼ਾ ਦੇ ਕੇ ਮੀਟਿੰਗਾਂ ਕਰਨ ਤੋਂ ਲਗਾਤਾਰ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ।
ਆਗੂਆਂ ਨੇ ਦੱਸਿਆ ਕਿ ਲੰਘੀ 17 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋੰ ਮੋਰਚੇ ਦੇ ਆਗੂਆਂ ਤੋਂ ਮੰਗ ਪੱਤਰ ਲੈਣ ਉਪਰੰਤ 23 ਅਗਸਤ ਨੂੰ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਸਮੇਤ ਪੈਨਲ ਮੀਟਿੰਗ ਕਰਨ ਦਾ ਲਿਖਤੀ ਦਿੱਤਾ ਗਿਆ ਸੀ, ਪਰ ਜਦੋਂ ਮੋਰਚੇ ਦੇ ਆਗੂ ਦਿੱਤੇ ਸਮੇਂ ਮੁਤਾਬਿਕ ਮੀਟਿੰਗ ਕਰਨ ਲਈ ਪਹੁੰਚੇ ਤਾਂ ਮੌਕੇ ਤੇ ਵਿੱਤ ਮੰਤਰੀ ਦੇ ਦਫਤਰੀ ਅਧਿਕਾਰੀਆਂ ਨੇ ਜ਼ਰੂਰੀ ਰੁਝੇਵਿਆਂ ਦਾ ਕਾਰਨ ਦੱਸਕੇ ਮੀਟਿੰਗ ਨਾ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਅਤੇ ਅਗਲੇ ਸਮੇਂ ਵਿੱਚ ਮੀਟਿੰਗ ਕਰਨ ਦਾ ਕੋਈ ਭਰੋਸ਼ਾ ਨਹੀਂ ਦਿੱਤਾ ਗਿਆ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੀਟਿੰਗ ਦੇ ਕੇ ਮੀਟਿੰਗ ਨਾ ਕਰਨ ਦਾ ਇਹ ਵਰਤਾਰਾ ਕੋਈ ਨਵਾਂ ਵਰਤਾਰਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਦੇ ਦਫਤਰ ਵੱਲੋਂ ਤਹਿ ਲਿਖਤੀ ਮੀਟਿੰਗ ਵੀ ਜਰੂਰੀ ਰੁਝੇਵਿਆਂ ਦਾ ਬਹਾਨਾ ਲਗਾਕੇ ਰੱਦ ਕਰ ਦਿੱਤੀ ਸੀ ਪੰਜਾਬ ਸਰਕਾਰ ਦੇ ਇਸ ਵਰਤਾਰੇ ਦੇ ਵਿਰੋਧ ਵਿੱਚ ਠੇਕਾ ਮੁਲਾਜ਼ਮਾਂ ਨੂੰ ਮਜਬੂਰੀ ਵੱਸ ਸੰਘਰਸ਼ ਕਰਨਾ ਪੈਂਦਾ ਹੈ।
ਆਗੂਆਂ ਨੇ ਕਿਹਾ ਕਿ ਆਪ ਸਰਕਾਰ ਵੱਲੋੰ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 07 ਸਤੰਬਰ ਤੋਂ 10 ਸਤੰਬਰ ਤੱਕ ਲਗਾਤਾਰ ਚਾਰ ਦਿਨ ਮੁੱਖ ਮੰਤਰੀ ਦੇ ਹਲਕੇ ਧੂਰੀ ਦੇ ਪਿੰਡਾਂ ਸ਼ਹਿਰਾਂ ਵਿੱਚ ਝੰਡਾ ਮਾਰਚ ਕਰਨ ਉਪਰੰਤ 13 ਸਤੰਬਰ ਨੂੰ “ਮੋਰਚੇ” ਦੇ ਬੈਨਰ ਹੇਠ ਪਰਿਵਾਰਾਂ ਅਤੇ ਬੱਚਿਆਂ ਸਮੇਤ ਧੂਰੀ ਵਿਖੇ ਨੈਸ਼ਨਲ ਹਾਈਵੇ ਨੂੰ ਲਗਾਤਾਰ ਜਾਮ ਰੱਖਿਆ ਜਾਵੇਗਾ ਜਿਸ ਦੀ ਜੁੰਮੇਵਾਰ ਪੰਜਾਬ ਸਰਕਾਰ ਹੋਵੇਗੀ।