‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਹਲਕਾ ਪੱਛਮੀ ‘ਚ ਸਫਾਈ ਅਭਿਆਨ ਚਲਾਇਆ

Advertisement
Spread information

‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਹਲਕਾ ਪੱਛਮੀ ‘ਚ ਸਫਾਈ ਅਭਿਆਨ ਚਲਾਇਆ

ਲੁਧਿਆਣਾ, 27 ਅਗਸਤ (ਦਵਿੰਦਰ ਡੀ ਕੇ)

Advertisement

 

ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦੇ ਨਾਲ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਮੱਦੇਨਜ਼ਰ ‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਸਫਾਈ ਅਭਿਆਨ ਚਲਾਇਆ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਸੁਖਚੈਨ ਬੱਸੀ ਗੋਗੀ, ਡਾ. ਵਿਪੁਲ ਮਲਹੋਤਰਾ, ਚੀਫ ਸੈਨਟਰੀ ਇੰਸਪੈਕਟਰ ਗੁਰਿੰਦਰ ਸਿੰਘ, ਨਵੀਨ ਗੋਗਨਾ ਤੋਂ ਇਲਾਵਾ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਸਨੀਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਮੁੱਖ ਪਾਰਕਾਂ ਦੇ ਸੁੰਦਰੀਕਰਨ ਲਈ ਅਤੇ ਸ਼ਹਿਰ ਦੀ ਸਾਫ਼-ਸਫਾਈ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਪਾਰਕਾਂ ਨੂੰ ਪ੍ਰਫੁੱਲਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਾਰਕਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਦੇ ਵੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।

Advertisement
Advertisement
Advertisement
Advertisement
Advertisement
error: Content is protected !!