ਦੀਵਾਨ ਟੋਡਰ ਮੱਲ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕੀਤੀ ਜਾਵੇਗੀ : ਪਰਨੀਤ ਸ਼ੇਰਗਿੱਲ 

Advertisement
Spread information
ਦੀਵਾਨ ਟੋਡਰ ਮੱਲ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕੀਤੀ ਜਾਵੇਗੀ : ਪਰਨੀਤ ਸ਼ੇਰਗਿੱਲ
ਫ਼ਤਹਿਗੜ੍ਹ ਸਾਹਿਬ, 28 ਅਗਸਤ (ਪੀ.ਟੀ.ਨੈਟਵਰਕ )
 ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਪੁਰਾਤਨ ਇਮਾਰਤਾਂ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਅਤੇ ਛੇਤੀ ਹੀ ਇਨ੍ਹਾਂ ਦਾ ਕੰਮ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਧਿਕਾਰੀਆਂ ਦੀ ਇੱਕ ਟੀਮ ਨਾਲ ਦੀਵਾਨ ਟੌਡਰ ਮੱਲ ਦੀ ਹਵੇਲੀ ਦੀ ਰੈਨੋਵੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਕੀਤੇ ਦੌਰੇ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਦੀਵਾਨ ਟੋਡਰ ਮੱਲ ਜੀ ਦਾ ਖਾਸ ਸਥਾਨ ਹੈ ਅਤੇ ਇਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਮੋਹਰਾ ਖੜ੍ਹੀਆਂ ਕਰਕੇ ਜਗ੍ਹਾਂ ਖਰੀਦੀ ਗਈ ਸੀ, ਜਿਸ ਕਾਰਨ ਇਸ ਨੂੰ ਦੁਨੀਆਂ ਦੀ ਸਭ ਤੋਂ ਮਹਿੰਗੀ ਜਗ੍ਹਾਂ ਦਾ ਦਰਜ਼ਾ ਹਾਸਲ ਹੋਇਆ ਹੈ।
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਬਾਰੇ ਮਾਣਯੋਗ ਕੋਰਟ ਵਿੱਚ ਕੇਸ ਚੱਲ ਰਹੇ ਸਨ ਜੋ ਕਿ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਯਤਨਾ ਸਦਕਾ ਖ਼ਤਮ ਹੋ ਗਏ ਹਨ, ਹੁਣ ਇਸ ਇਮਾਰਤ ਦਾ ਕੰਮ ਪੁਰਾਤੱਤਵ ਵਿਭਾਗ ਵੱਲੋ ਕੀਤਾ ਜਾਵੇਗਾ ਅਤੇ ਇਸ ਦੀ ਨਿਗਰਾਨੀ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੀ ਨੌਜਵਾਨ ਪੀੜ੍ਹੀ ਨੂੰ ਮਹਾਨ ਵਿਰਸੇ ਨਾਲ ਜੋੜਨ ਵਾਸਤੇ ਅਜਿਹੀਆਂ ਇਮਾਰਤਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਕਿਉਂਕਿ ਸਾਡੇ ਨੌਜਵਾਨ ਆਪਣੇ ਵਿਰਸੇ ਨਾਲ ਸਬੰਧਤ ਜਾਣਕਾਰੀ ਇਨ੍ਹਾਂ ਇਮਾਰਤਾਂ ਤੋਂ ਹਾਸਲ ਕਰਦੇ ਹਨ।
 ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਤੋਂ ਇਲਾਵਾ ਹੋਰ ਜਿਹੜੀਆਂ ਪੁਰਾਤਨ ਇਮਾਰਤਾਂ ਹਨ ਉਨ੍ਹਾਂ ਦੀ ਰੈਨੋਵੇਸ਼ਨ ਬਾਰੇ ਵੀ ਛੇਤੀ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਫ਼ਤਹਿਗੜ੍ਹ ਸਾਹਿਬ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਕੀਤਾ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਇਤਿਹਾਸਕ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਪੁਰਾਤਨ ਇਮਾਰਤਾਂ ਸਥਿਤ ਹਨ ਜਿਨ੍ਹਾਂ ਦੀ ਪੁਰਾਤਨ ਦਿੱਖ ਬਹਾਲ ਕਰਕੇ ਯਾਤਰੀਆਂ ਨੂੰ ਸ਼ਾਨਦਾਰ ਤੋਹਫਾ ਦਿੱਤਾ ਜਾਵੇਗਾ।
Advertisement
Advertisement
Advertisement
Advertisement
Advertisement
error: Content is protected !!