ਰਾਸ਼ਟਰੀ ਖੇਡ ਦਿਵਸ ਮੌਕੇ `ਤੇ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈਆਂ ਖੇਡਾਂ
ਮੇਜ਼ਰ ਧਿਆਨ ਚੰਦ ਅਤੇ ਮਿਲਖਾ ਸਿੰਘ ਵਰਗੇ ਖਿਡਾਰੀ ਬਣਨ ਦੀ ਲੋੜ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 29 ਅਗਸਤ (ਪੀ.ਟੀ.ਨੈਟਵਰਕ)
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਪਰਾਲਿਆਂ ਕਰਦਿਆਂ ਖੇਡਾਂ ਵੱਲ ਜ਼ੋੜਿਆ ਜਾ ਰਿਹਾ ਹੈ। ਇਸੇ ਤਹਿਤ ਖੇਡਾਂ ਰਾਸ਼ਟਰੀ ਖੇਡ ਦਿਵਸ ਦੇ ਮੌਕੇ ਅਤੇ ਹਾਕੀ ਦੇ ਮਹਾਨ ਜਾਦੂਗਰ ਮੇਜ਼ਰ ਧਿਆਨ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਫਾਜ਼ਿਲਕਾ ਅੰਦਰ ਐਮ.ਆਰ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਖੇਡਾਂ ਕਰਵਾਈਆਂ ਗਈਆਂ।
ਇਸ ਮੌਕੇ ਸਟੇਡੀਅਮ ਵਿਖੇ ਕਰਵਾਏ ਗਏ ਖੇਡ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਿਰਕਤ ਕੀਤੀ। ਉਨ੍ਹਾਂ ਸਟੇਡੀਅਮ ਵਿਖੇ 100 ਮੀਟਰ ਤੇ 200 ਮੀਟਰ ਦੌੜਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਖਿਡਾਰੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਖੇਡਣ ਵੱਲ ਧਿਆਨ ਦੇਣ। ਉਨ੍ਹਾਂ ਨੌਜਵਾਨਾ ਨੂੰ ਪ੍ਰੇਰਿਤ ਕੀਤਾ ਕਿ ਸੂਬੇ ਨੂੰ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਅਤੇ ਮਿਲਖਾ ਸਿੰਘ ਵਰਗੇ ਮਹਾਨ ਦੌੜਾਕ ਸਮੇਂ ਹੋਰਨਾਂ ਖਿਡਾਰੀਆਂ ਵਾਂਗ ਬਣਨ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਨੋਜਵਾਨਾਂ ਨੂੰ ਕਿਹਾ ਕਿ ਖੇਡਾਂ ਖੇਡਣ ਨਾਲ ਜਿਥੇ ਅਸੀਂ ਸਰੀਰਿਕ ਤੌਰ `ਤੇ ਫਿਟ ਰਹਿੰਦੇ ਹਨ ਉਥੇ ਮਾਨਸਿਕ ਤੌਰ `ਤੇ ਵੀ ਮਜ਼ਬੂਦ ਹੁੰਦੇ ਹਾਂ। ਉਨ੍ਹਾਂ ਕਿਹਾ ਕਿ ਖੇਡਾਂ ਵੱਲ ਧਿਆਨ ਲਗਾਉਣ ਨਾਲ ਅਸੀਂ ਨਾਕਾਰਾਤਮਕ ਵਸਤਾਂ ਦੀ ਵਰਤੋਂ ਕਰਨ ਤੋਂ ਵੀ ਬਚਦੇ ਹਾਂ, ਇਸ ਕਰਕੇ ਸਾਨੂੰ ਖੇਡਾਂ ਖੇਡਣੀਆਂ ਚਾਹੀਦੀਆਂ ਹਨ ਤੇ ਦੇਸ਼ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਲਾਨ ਕਰਦਿਆਂ ਕਿਹਾ ਕਿ ਜਲਦ ਹੀ ਖੇਡ ਸਟੇਡੀਅਮ ਵਿੱਚ ਜਿਮ ਦੀ ਸਥਾਪਨਾ ਵੀ ਕੀਤੀ ਜਾਵੇਗੀ । ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਈਆਂ ਗਈਆਂ ਖੇਡਾਂ ਵਿੱਚ ਜਿੱਤਣ ਵਾਲੇ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਵੀ ਕੀਤਾ ਗਿਆ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਦੀ ਰਜਿਸਟਰੇਸ਼ਨ 30 ਅਗਸਤ ਤੱਕ www.punjabkhedmela2022.in ਵੈਬਸਾਈਟ `ਤੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਜ਼ਿਲੇ੍ਹ ਦੇ ਨੌਜਵਾਨ ਖੇਡਾਂ ਵਿਚ ਆਪਣੀ ਰਜਿਸਟਰੇਸ਼ਨ ਕਰਵਾਉਣ ਤਾਂ ਜ਼ੋ ਫਾਜ਼ਿਲਕਾ ਦੇ ਨੌਜਵਾਨ ਖਿਡਾਰੀ ਖੇਡਾਂ ਵਿਚ ਜਿਤ ਹਾਸਲ ਕਰਨ ਤੇ ਆਪਣਾ, ਆਪਣੇ ਮਾਪੇ ਤੇ ਆਪਣੇ ਜ਼ਿਲ੍ਹੇ ਦਾ ਨਾਮ ਚਮਕਾਉਣ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਮਨਜੀਤ ਸਿੰਘ , ਡਿਪਟੀ ਡੀ ਈ ਓ ਸ੍ਰੀ ਹੰਸ ਰਾਜ, ਸ੍ਰੀ ਵਿਜੈ ਪਾਲ ਅਤੇ ਸਮਾਜਸੇਵੀ ਸੰਸਥਾ ਦੇ ਨੁਮਾਇੰਦੇ ਸ੍ਰੀ ਸੰਜੀਵ ਮਾਰਸ਼ਲ, ਗੁਰਮੀਤ ਸਿੰਘ, ਨਰਿੰਦਰ ਸਿੰਘ, ਅਭਿਸ਼ੇਕ ਕੁਮਾਰ ਸ੍ਰੀਮਤੀ ਰਾਣੀ ਗਰੇਵਾਲ ਤੋ ਇਲਾਵਾ ਖੇਡ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।