ਡੇਂਗੂ ਦੀ ਰੋਕਥਾਮ, ਬਚਾਓ ਅਤੇ ਲੱਛਣਾ ਬਾਰੇ ਦਿੱਤੀ ਗਈ ਜਾਣਕਾਰੀ

Advertisement
Spread information

ਡੇਂਗੂ ਦੀ ਰੋਕਥਾਮ, ਬਚਾਓ ਅਤੇ ਲੱਛਣਾ ਬਾਰੇ ਦਿੱਤੀ ਗਈ ਜਾਣਕਾਰੀ

ਫਿਰੋਜ਼ਪੁਰ 31 ਅਗਸਤ 2022 (ਬਿੱਟੂ ਜਲਾਲਾਬਾਦੀ)

Advertisement

                ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਸਿਵਲ ਸਰਜਨ ਫਿਰੋਜਪੁਰ ਡਾ. ਅਨਿਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਐਪੀਡਮਾਲੋਜਿਸ਼ਟ ਡਾ ਯੁਵਰਾਜ ਨਾਰੰਗ ਅਤੇ ਅਸਿਸਟੈਂਟ ਮਲੇਰੀਆ ਅਫ਼ਸਰ  ਹਰਮੇਸ਼ ਚੰਦਰ ਦੀ ਅਗਵਾਈ ਵਿੱਚ ਮਾਨਵ ਮੰਦਰ ਸਕੂਲ ਫਿਰੋਜਪੁਰ ਸ਼ਹਿਰ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਮੈਡਮ ਪ੍ਰਭਤਾ ਭਾਸਕਰ, ਰਾਜਵਿੰਦਰ, ਦਾਮਨ ਅਤੇ  ਜਗਰੂਪ ਸਿੰਘ  ਦੇ ਸਹਿਯੋਗ ਨਾਲ ਸਹਿਯੋਗ ਨਾਲ ਲਗਾਇਆ ਗਿਆ।

                ਇਸ ਕੈਂਪ ਵਿੱਚ ਨਰਿੰਦਰ ਕੁਮਾਰ ਵੱਲੋ ਮਾਨਵ ਮੰਦਰ ਸਕੂਲ ਦੇ ਬੱਚਿਆ  ਨੂੰ ਡੇਂਗੂ ਦੀ ਰੋਕਥਾਮ, ਬਚਾਓ ਅਤੇ ਲੱਛਣਾ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇੱਕ ਦਮ ਤੇਜ਼ ਬੁਖਾਰ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪੱਠਿਆ ਵਿੱਚ ਦਰਦ, ਜੀ ਕੱਚਾ ਹੋਣਾ, ਉਲਟੀਆਂ ਆਉਣਾ, ਨੱਕ, ਮੁੰਹ, ਜਬਾੜਿਆ ਵਿੱਚੋ ਖੂਨ ਆਉਣਾ ਤੇ ਚਮੜੀ ਉਤੇ ਨੀਲ ਪੈਣਾ ਡੇਂਗੂ ਬੁਖਾਰ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਜਿਹੀ ਭਿਆਨਕ ਬਿਮਾਰੀ ਤੋ ਬਚਣ ਲਈ ਸਾਨੂੰ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਹੀ ਹੋਣ ਦੇਣਾ ਚਾਹੀਦਾ, ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿ ਸਿਹਤ ਵਿਭਾਗ ਵੱਲੋ ਜ਼ਿਲ੍ਹਾ ਫਿਰੋਜ਼ਪੁਰ ਦੇ ਵਾਸੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਿਮਾਰੀ ਤੋ ਬਚਾਓ ਸਬੰਧੀ ਜਾਗਰੂਕ ਕਰਨ ਲਈ ਇਸ ਦਫਤਰ ਵੱਲੋ ਟੀਮਾਂ ਦਾ ਗਠਨ ਕੀਤਾ ਗਿਆ ਹੈ।

   ਉਨ੍ਹਾਂ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਫਿਰੋਜਪੁਰ ਵਿਖੇ ਮੁਫਤ ਕੀਤਾ ਜਾਂਦਾ ਹੈ। ਮੱਛਰਾਂ ਦੀ ਪੈਦਾਵਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ਼ੁੱਕਰਵਾਰ ਨੂੰ ਡਰਾਈ ਡੇ ਅਤੇ ਹਰ ਐਤਵਾਰ ਡੇਂਗੂ ਮੱਛਰ ਤੇ ਵਾਰ” ਵਜੋਂ ਮਨਾਉਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਹਫਤੇ ਦੇ ਸ਼ੁੱਕਰਵਾਰ ਨੂੰ ਆਪਣੇ ਘਰ, ਦਫਤਰਾਂ, ਦੁਕਾਨਾ, ਅਤੇ ਹੋਟਲਾਂ ਵਿੱਚ ਲਗੇ ਫਰਿਜ ਅਤੇ ਕੂਲਰਾਂ ਨੂੰ ਸੁਕਾ ਕੇ ਸਾਫ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਮਰੀਜ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨਿਆ ਦੇ ਲੱਛਣ ਹੁੰਦੇ ਤਾਂ ਉਹ ਤੁਰੰਤ ਆਪਣਾ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਕਰਵਾਏ ਜੋ ਕਿ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮਾਂ ਵੱਲੋ ਘਰ ਘਰ ਜਾਂ ਕੇ ਇਹਨਾ ਬਿਮਾਰੀ ਤੋ ਬਚਣ ਅਤੇ ਰੋਕਥਾਮ ਸਬੰਧੀ ਸਿਹਤ ਸਿੱਖਿਆ ਵੀ ਦਿੱਤੀ ਜਾ ਰਹੀ ਹੈ। ਇਸ ਦੌਰਾਨ ਮਾਨਵ ਮੰਦਰ ਸਕੂਲ   ਵਿੱਚ ਐਂਟੀਲਾਰਵਲ ਗਤਿਵੀਧਿਆਂ ਕੀਤੀਆਂ ਗਈਆਂ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਸਪਰੇਅ ਕਰਵਾਈ ਗਈ। ਇਸ ਮੌਕੇ ਵਿਸ਼ਾਲ,   ਜਸਪਾਲ ਸਿੰਘ, ਇਨਸੈਕਟ ਕੁਲੈਕਟਰ, ਰਾਕੇਸ ਕੁਮਾਰ ਅਤੇ ਸਕੂਲ  ਸਟਾਫ ਹਾਜ਼ਰ ਸੀ।

Advertisement
Advertisement
Advertisement
Advertisement
Advertisement
error: Content is protected !!