ਚੰਗੀਆਂ ਸੇਵਾਵਾਂ ਦੇਣ ਤੋਂ ਬਾਅਦ ਸੇਵਾਮੁਕਤ ਹੋਏ ਵਧੀਕ ਡਿਪਟੀ ਕਮਿਸ਼ਨਰ ਸ. ਹਰਚਰਨ ਸਿੰਘ
ਫਾਜ਼ਿਲਕਾ 31 ਅਗਸਤ (ਪੀ.ਟੀ.ਨੈਟਵਰਕ)
ਫਾਜ਼ਿਲਕਾ ਜ਼ਿਲੇ੍ਹ ਦੇ ਨਾਲ-ਨਾਲ ਹੋਰਨਾ ਜ਼ਿਲ੍ਹਿਆਂ ਵਿਚ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਹਰਚਰਨ ਸਿੰਘ ਅੱਜ 31 ਅਗਸਤ 2022 ਨੂੰ ਸੇਵਾਮੁਕਤ ਹੋ ਗਏ ਹਨ ਜਿਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨਿਕ ਅਮਲੇ ਵੱਲੋਂ ਉਨ੍ਹਾਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ ਅਗਰਵਾਲ, ਐਸ.ਡੀ.ਐਮ. ਸ੍ਰੀ ਆਕਾਸ਼ ਬਾਂਸਲ, ਸਹਾਇਕ ਕਮਿਸ਼ਨਰ ਸ. ਮਨਜੀਤ ਸਿੰਘ ਔਲਖ, ਵਧੀਕ ਡਿਪਟੀ ਕਮਿਸ਼ਨਰ (ਜ) ਦੇ ਪਰਿਵਾਰ ਤੋਂ ਇਲਾਵਾ ਡੀਸੀ ਦਫਤਰ ਦੇ ਕਰਮਚਾਰੀ ਸ਼ਾਮਿਲ ਹੋਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਹਰਚਰਨ ਸਿੰਘ ਵੱਲੋਂ ਕੀਤੇ ਸ਼ਾਨਦਾਰ ਕੰਮਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਇੱਕ ਚੰਗਾ ਸਾਥੀ ਦੱਸਦੇ ਹੋਏ ਕਿਹਾ ਕਿ ਉਹ ਆਪਣੇ ਕਰਮਚਾਰੀਆਂ ਨਾਲ ਹਮੇਸ਼ਾ ਪਰਿਵਾਰਕ ਰਵਈਆ ਰੱਖਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸ. ਹਰਚਰਨ ਸਿੰਘ ਦੇ ਮਾਰਗਦਰਸ਼ਨ ਹੇਠ ਜ਼ਿਲ੍ਹਾ ਪ੍ਰਸ਼ਾਸਨਿਕ ਕੰਮਾਂ ਨੂੰ ਬੜੇ ਹੀ ਸੁਖਾਵੇ ਮਾਹੌਲ ਵਿਚ ਨੇਪਰੇ ਚੜਾਇਆ ਗਿਆ।ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਸ. ਹਰਚਰਨ ਸਿੰਘ ਨੂੰ ਉਨ੍ਹਾਂ ਦੇ ਜਿੰਦਗੀ ਦੇ ਨਵੇਂ ਸਫਰ ਦੀਆਂ ਸੁਭਕਾਮਨਾਵਾਂ ਦਿੱਤੀਆਂ। ਸ. ਹਰਚਰਨ ਸਿੰਘ ਨੇ ਫਾਜ਼ਿਲਕਾ ਦੇ ਕਾਰਜਕਾਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ 17 ਮਈ 2022 ਨੂੰ ਫਾਜ਼ਿਲਕਾ ਵਿਖੇ ਬਤੌਰ ਏ.ਡੀ.ਸੀ. (ਜ) ਦਾ ਚਾਰਜ ਸੰਭਾਲਿਆ ਜਿਸ ਉਪਰੰਤ ਉਨ੍ਹਾਂ ਨੇ ਫਾਜ਼ਿਲਕਾ ਜ਼ਿਲੇ੍ਹ ਵਿਚ ਤਨਦੇਹੀ ਨਾਲ ਡਿਉਟੀ ਨਿਭਾਈ ਤੇ ਅੱਜ ਉਹ ਆਪਣੀ ਨੋਕਰੀ ਤੋਂ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਉਨ੍ਹਾਂ ਦਾ ਕੰਮ ਕਰਨ ਦਾ ਅਨੁਭਵ ਬਹੁਤ ਵਧੀਆ ਰਿਹਾ। ਹੁਸ਼ਿਆਰਪੁਰ ਜ਼ਿਲੇ੍ਹ ਦੇ ਜੰਮਪਾਲ ਏ.ਡੀ.ਸੀ ਸ. ਹਰਚਰਨ ਸਿੰਘ ਆਮ ਲੋਕਾਂ ਦੀ ਪਹੁੰਚ ਵਿੱਚ ਸਨ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨਾਲ ਸਹਜਭਾਵ ਨਾਲ ਪੇਸ਼ ਆਉਂਦੇ ਸਨ।