ਇੱਕ ਹੋਰ ਮਰੀਜ਼ ਹੋਇਆ ਤੰਦਰੁਸਤ, ਜ਼ਿਲਾ ਲੁਧਿਆਣਾ ,ਚ 97 ਮਰੀਜ਼ ਜੇਰੇ ਇਲਾਜ਼
ਪ੍ਰਵਾਸੀ ਲੋਕਾਂ ਦੀ ਉਨਾਂ ਦੇ ਜੱਦੀ ਸੂਬਿਆਂ ਨੂੰ ਵਾਪਸੀ ਲਈ ਅਧਿਕਾਰੀ ਲਗਾਤਾਰ ਯਤਨਸ਼ੀਲ
ਕੁਝ ਸੂਬੇ ਆਪਣੇ ਲੋਕਾਂ ਨੂੰ ਵਾਪਸ ਬੁਲਾਉਣ ਲਈ ਤਿਆਰ
ਦਵਿੰਦਰ ਡੀ.ਕੇ. ਲੁਧਿਆਣਾ,5 ਮਈ 2020
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਨਅਤਾਂ ਨੂੰ ਚਾਲੂ ਕਰਨ ਦੀ ਦਿੱਤੀ ਖੁੱਲ• ਨਾਲ ਜ਼ਿਲ•ਾ ਲੁਧਿਆਣਾ ਵਿੱਚ 2500 ਤੋਂ ਵਧੇਰੇ ਸਨਅਤਾਂ ਮੁੜ ਚੱਲ ਪਈਆਂ ਹਨ, ਜਿਸ ਨਾਲ 1 ਲੱਖ ਤੋਂ ਵਧੇਰੇ ਪ੍ਰਵਾਸੀ ਮਜ਼ਦੂਰ ਕੰਮ ਨਾਲ ਮੁੜ ਜੁੜਨ ‘ਚ ਸਫ਼ਲ ਹੋਏ ਹਨ। ਉਨ•ਾਂ ਭਰੋਸਾ ਦਿੱਤਾ ਕਿ ਹੌਲੀ-ਹੌਲੀ ਸਭ ਕੁਝ ਠੀਕ ਹੋ ਰਿਹਾ ਹੈ, ਜਿਸ ਨਾਲ ਸਾਰੇ ਲੋਕ ਆਪਣੇ ਕੰਮਾਂ ਨਾਲ ਮੁੜ ਜੁੜ ਜਾਣਗੇ।
ਉਨ•ਾਂ ਦੱਸਿਆ ਕਿ ਅੱਜ ਇੱਕ ਹੋਰ ਮਰੀਜ਼ ਠੀਕ ਹੋਇਆ ਹੈ, ਜਿਸ ਨਾਲ ਜ਼ਿਲ•ਾ ਲੁਧਿਆਣਾ ਵਿੱਚ ਹੁਣ ਇਲਾਜ਼ ਅਧੀਨ ਮਰੀਜਾਂ ਦੀ ਗਿਣਤੀ 97 (ਸਾਰੇ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ) ਰਹਿ ਗਈ ਹੈ, ਜਿਨ•ਾਂ ਦੀ ਸਿਹਤ ਵਿੱਚ ਸੁਧਾਰ ਲਗਾਤਾਰ ਜਾਰੀ ਹੈ। ਅੱਜ ਤੱਕ ਜ਼ਿਲ•ਾ ਲੁਧਿਆਣਾ ਵਿੱਚ 3253 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 128 (110 ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 18 ਹੋਰ ਜ਼ਿਲਿ•ਆਂ ਨਾਲ ਸੰਬੰਧਤ) ਪਾਜ਼ੀਟਿਵ ਪਾਏ ਗਏ ਹਨ। 8 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ ਜਦਕਿ 5 ਦੀ ਮੌਤ ਹੋ ਚੁੱਕੀ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਦੇ ਜਿਹੜੇ ਵੀ ਪ੍ਰਵਾਸੀ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਤਿਆਰ ਵੈੱਬ ਪੋਰਟਲ www.covidhelp.punjab.gov.in ‘ਤੇ ਆਪਣੇ ਸੂਬੇ ਨੂੰ ਵਾਪਸ ਜਾਣ ਲਈ ਅਪਲਾਈ ਕੀਤਾ ਹੈ, ਉਨ•ਾਂ ਦੀ ਅੱਜ ਦੁਪਹਿਰ ਤੱਕ ਗਿਣਤੀ 4.66 ਲੱਖ ਬਣਦੀ ਹੈ। ਇਸ ਸੰਬੰਧੀ ਹਰੇਕ ਸੂਬੇ ਵੱਲੋਂ ਆਪਣੇ ਨੋਡਲ ਅਧਿਕਾਰੀ ਲਗਾਏ ਗਏ ਹਨ, ਉਨ•ਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਉਨ•ਾਂ ਕਿਹਾ ਕਿ ਕੁਝ ਰਾਜਾਂ ਨੇ ਆਪਣੇ ਲੋਕਾਂ ਨੂੰ ਵਾਪਸ ਬੁਲਾਉਣ ਵਿੱਚ ਦਿਲਚਸਪੀ ਦਿਖਾਈ ਹੈ। ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਦੋਂ ਸੰਬੰਧਤ ਰਾਜ ਸਰਕਾਰਾਂ ਹਾਮੀ ਭਰ ਦੇਣਗੀਆਂ ਤਾਂ ਪੰਜਾਬ ਸਰਕਾਰ ਇਨ•ਾਂ ਲੋਕਾਂ ਨੂੰ ਰੇਲਾਂ ਜਾਂ ਬੱਸਾਂ ਰਾਹੀਂ ਉਨ•ਾਂ ਦੇ ਖੇਤਰਾਂ ਵਿੱਚ ਭੇਜਣਾ ਆਰੰਭ ਕਰ ਦੇਵੇਗੀ। ਉਨ•ਾਂ ਕਿਹਾ ਕਿ ਉਨ•ਾਂ ਨੇ ਅੱਜ ਸਥਾਨਕ ਰੇਲਵੇ ਸਟੇਸ਼ਨ ਦਾ ਵੀ ਦੌਰਾ ਕਰਕੇ ਉਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਉਨ•ਾਂ ਨੇ ਅੱਜ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨਾਲ ਸ਼ਹਿਰ ਦੇ ਉਨ•ਾਂ ਖੇਤਰਾਂ ਦਾ ਦੌਰਾ ਕੀਤਾ ਜਿੱਥੇ ਜਿਆਦਾਤਰ ਪ੍ਰਵਾਸੀ ਮਜ਼ਦੂਰ ਪਰਿਵਾਰ ਰਹਿੰਦੇ ਹਨ। ਇਸ ਦੌਰਾਨ ਉਨ•ਾਂ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ•ਾਂ ਦੇ ਸੁਝਾਅ ਵੀ ਲਏ, ਜਿਨ•ਾਂ ਨੂੰ ਜਲਦ ਹੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਉਨ•ਾਂ ਕਿਹਾ ਕਿ ਇਸ ਮੌਜੂਦਾ ਘੜੀ ਵਿੱਚ ਜ਼ਿਲ•ਾ ਪ੍ਰਸਾਸ਼ਨ ਲੋਕਾਂ ਦੀ ਸੁਰੱਖਿਆ ਲਈ ਦਿਨ ਰਾਤ ਅਣਥੱਕ ਕੰਮ ਕਰ ਰਿਹਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ ਤਾਂ ਜੋ ਕੋਵਿਡ 19 ਬਿਮਾਰੀ ਨੂੰ ਖ਼ਤਮ ਕੀਤਾ ਜਾ ਸਕੇ।