ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਡਰਾਅ ਰਾਹੀਂ ਕੀਤੀ ਗਈ ਚੋ
ਫਾਜ਼ਿਲਕਾ 1 ਸਤੰਬਰ 2022 (ਪੀ ਟੀ ਨੈੱਟਵਰਕ)
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਪਰਾਲੀ ਦੀ ਸੁਚੱਜੀ ਸਾਂਭ- ਸੰਭਾਲ ਕਰਨ ਲਈ ਸਬਸਿਡੀ ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਪਹਿਲ ਦੇ ਆਧਾਰ ਤੇ ਕੋਆਪ੍ਰੇਟਿਵ ਸੋਸਾਇਟੀਆਂ, ਗਰਾਂਮ ਪੰਚਾਇਤ, ਨਿੱਜੀ ਕਿਸਾਨ ਦੀ ਚੋਣ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ ਜੀ ਦੀ ਅਗਵਾਈ ਹੇਠ ਗਠਿਤ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵੱਲੋਂ ਡਰਾਅ ( ਕੰਪਿਊਟਰੳਈਜਡ ਲਾਟਰੀ ਸਿਸਟਮ) ਰਾਹੀਂ ਕੀਤੀ ਗਈ ਅਤੇ ਚੁਣੇ ਗਏ ਸਬੰਧਿਤ ਲਾਭਪਾਤਰੀਆਂ ਨੂੰ ਫੋਨ ਸੰਦੇਸ਼ ਰਾਹੀਂ ਜਾਂ ਉਨ੍ਹਾਂ ਨੂੰ www.agrimachinerypb.com ਤੇ ਸੂਚਨਾ ਉੱਪਲੱਬਧ ਹੋ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੋਆਪ੍ਰੇਟਿਵ ਸੋਸਾਇਟੀਆਂ, ਗਰਾਂਮ ਪੰਚਾਇਤ, ਨਿੱਜੀ ਕਿਸਾਨ (ਐਸ.ਸੀ), ਕਿਸਾਨ ਗਰੁੱਪ (ਐਸ.ਸੀ) ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ ਅਤੇ ਸਾਰੇ ਯੋਗ ਲਾਭਪਾਤਰੀਆਂ ਦੀ ਚੋਣ ਡੀ.ਐਲ.ਈ.ਸੀ. ਕਮੇਟੀ ਦੇ ਫੈਸਲੇ ਮੁਤਾਬਿਕ ਡਰਾਅ (ਕੰਪਿਊਟਰੳਈਜਡ ਲਾਟਰੀ ਸਿਸਟਮ) ਰਾਹੀਂ ਕੀਤੀ ਜਾਵੇਗੀ। ਇਸ ਸੰਬੰਧੀ ਮੁੱਖ ਖੇਤੀਬਾੜੀ ਅਫਸਰ, ਨੇ ਜ਼ਿਲ੍ਹੇ ਦੇ ਸਮੂਹ ਸਬੰਧਿਤ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਖੇਤੀ ਮਸ਼ੀਨਰੀ ਦੀ ਖਰੀਦ ਕਰਨ ਸਮੇਂ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਉਣ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਭਰਾਵਾਂ ਨੂੰ ਵਿਭਾਗ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਇਸ ਸੰਬੰਧੀ ਗੁੰਮਰਾਹ ਕਰਦਾ ਹੈ ਜਾਂ ਪੈਸੇ ਲੈ ਕੇ ਕੰਮ ਕਰਵਾਉਣ ਦੀ ਗੱਲ ਕਰਦਾ ਹੈ ਤਾਂ ਉਨ੍ਹਾਂ ਵਿਅਕਤੀਆਂ ਤੋਂ ਪੂਰਾ ਸੁਚੇਤ ਰਿਹਾ ਜਾਵੇ ਅਤੇ ਇਸ ਦੀ ਜਾਣਕਾਰੀ ਵਿਭਾਗ ਨੂੰ ਦਿੱਤੀ ਜਾਵੇ।