ਮਾਸ ਮੀਡੀਆ ਵਿੰਗ ਦੀਆਂ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ ’ਤੇ

Advertisement
Spread information

* ਬਾਹਰਲੇ ਸੂਬਿਆਂ ਤੋਂ ਆਏ ਅਤੇ ਏਕਾਂਤਵਾਸ ਡਰਾਈਵਰਾਂ ਨੂੰ ਕੀਤਾ ਜਾਗਰੂਕ
* ਨਸ਼ਾ ਛੁਡਾਊ ਕੇਂਦਰ ’ਚ ਨਸ਼ਾ ਪੀੜਤਾਂ ਨੂੰ ਵੀ ਕੋਵਿਡ 19 ਤੋਂ ਬਚਾਅ ਬਾਰੇ ਦਿੱਤੀ ਜਾਣਕਾਰੀ

ਸੋਨੀ ਪਨੇਸਰ  ਬਰਨਾਲਾ, 5 ਮਈ 2020
ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਦੀ ਅਗਵਾਈ ਵਿਚ ਸਿਹਤ ਵਿÎਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਕਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਇਸੇ ਤਹਿਤ ਜ਼ਿਲ੍ਹਾ ਮਾਸ ਮੀਡੀਆ ਅਫਸਰ ਪਵਨ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਵੱਲੋਂ ਬਰਨਾਲਾ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਾ ਪੀੜਤਾਂ ਨੂੰ ਲੋੜੀਂਦੀ ਸਮਾਜਿਕ ਦੂਰੀ ਅਤੇ ਕਰੋਨਾ ਵਾਇਸਰ ਤੋਂ ਬਚਾਅ ਲਈ ਇਹਤਿਆਤਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਮਾਸ ਮੀਡੀਆ ਵਿੰਗ ਵੱਲੋਂ ਐਸਐਮਓ ਡਾ. ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਵਿਚ ਵੱਖ ਵੱਖ ਰਾਜਾਂ ਤੋਂ ਆਏ ਅਤੇ ਇਕਾਂਤਵਾਸ ਕੀਤੇ ਡਰਾਈਵਰਾਂ ਅਤੇ ਹੋਰ ਵਿਅਕਤੀਆਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸੀਐਚਸੀ ਮਹਿਲ ਕਲਾਂ ਵਿਖੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਥੋੜੇ ਥੋੜੇ ਸਮੇਂ ਬਾਅਦ ਹੱਥ ਧੋਣ, ਮਾਸਕ ਦੀ ਵਰਤੋਂ ਕਰਨ, ਇਕ ਦੂਜੇ ਤੋਂ ਘੱਟ ਘੱਟ 2 ਮੀਟਰ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਹੋਰ ਸਾਵਧਾਨੀਆਂ ਦਾ ਖਿਆਲ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਕਰੋਨਾ ਵਾਇਰਸ ਤੋਂ ਬਚਾਅ ਰਹਿ ਸਕੇ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ, ਬੀਈਈ ਕੁਲਜੀਤ ਸਿੰਘ ਸਣੇ ਸਮੁੱਚੀ ਟੀਮ ਹਾਜ਼ਰ ਸੀ।

Advertisement
Advertisement
Advertisement
Advertisement
Advertisement
error: Content is protected !!