ਬਰਨਾਲਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਖੇਡ ਮੰਤਰੀ ਨਾਲ ਮੁਲਾਕਾਤ
ਬਰਨਾਲਾ,5 ਸਤੰਬਰ (ਰਘਬੀਰ ਹੈਪੀ)
ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਤੰਦਰੁਸਤੀ ਵੱਲ ਲਿਜਾਇਆ ਜਾ ਸਕੇ। ਇਹ ਪ੍ਰਗਟਾਵਾ ਖੇਡ ਮੰਤਰੀ ਪੰਜਾਬ ਸਰਦਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ। ਇਸ ਮੌਕੇ ਬਰਨਾਲਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਤੀਜੇ ਪੰਜਾਬ ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਦੇ ਉਦਘਾਟਨ ਦਾ ਸੱਦਾ ਦਿੱਤਾ ਗਿਆ ਜਿਸ ‘ਤੇ ਖੇਡ ਮੰਤਰੀ ਵੱਲੋਂ ਸਹਿਮਤੀ ਪ੍ਰਗਟਾਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੂੰ ਖੇਡਾਂ ਦੇ ਪੱਖੋਂ ਮੋਹਰੀ ਬਣਾਉਣ ਲਈ ਓਹ ਬਰਨਾਲਾ ਵਾਸੀਆਂ ਲਈ ਹਮੇਸ਼ਾਂ ਹਾਜ਼ਰ ਹਨ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਟੂਰਨਾਮੈਂਟ 24 ਤੋਂ 26 ਸਤੰਬਰ ਤੱਕ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ, ਬਰਨਾਲਾ ਵਿਖੇ ਕਰਵਾਇਆ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਖਿਡਾਰੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਸੂਬਾ ਪੱਧਰੀ ਟੂਰਨਾਮੈਂਟ ’ਚ ਅੰਡਰ 11 ਉਮਰ ਵਰਗ, ਅੰਡਰ 13 ਉਮਰ ਵਰਗ, ਅੰਡਰ 15 ਉਮਰ ਵਰਗ, ਅੰਡਰ 17 ਉਮਰ ਵਰਗ, ਅੰਡਰ 19 ਉਮਰ ਵਰਗ (ਲੜਕੇ ਅਤੇ ਲੜਕੀਆਂ), ਮੈੱਨ ਸਿੰਗਲ, ਵਿਮੈੱਨ ਸਿੰਗਲ ਤੇ ਵੈਟਰਨ ਸਿੰਗਲ (40+) ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਰਾਜੀਵ ਗੋਇਲ, ਜੁਆਇੰਟ ਸੈਕਟਰੀ ਸ੍ਰੀ ਰਾਕੇਸ਼ ਮਦਾਨ, ਖਜ਼ਾਨਚੀ ਪੰਕਜ ਬਾਂਸਲ, ਵਾਈਸ ਪ੍ਰਧਾਨ ਦੀਪਕ ਗਰਗ, ਸੀਨੀਅਰ ਵਾਈਸ ਪ੍ਰਧਾਨ ਆਸ਼ੂਤੋਸ਼ ਧਾਰਨੀ , ਵਾਈਸ ਪ੍ਰਧਾਨ ਪ੍ਰਦੀਪ ਸ਼ਰਮਾ ਅਤੇ ਹੋਰ ਮੈਂਬਰ ਹਾਜ਼ਰ ਸਨ।
One thought on “ਬਰਨਾਲਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਖੇਡ ਮੰਤਰੀ ਨਾਲ ਮੁਲਾਕਾਤ ”
Comments are closed.