ਮਨਰੇਗਾ ਮਜ਼ਦੂਰਾਂ ਨੂੰ ਕੰਮ ਦੀ ਘਾਟ ਨਹੀਂ ਆਉਣ ਦੇਵਾਗੇ- ਸਰਪੰਚ ਮਾਂਗਟ
ਗੁਰਸੇਵਕ ਸਿੰਘ ਸਹੋਤਾ ਮਹਿਲ ਕਲਾਂ 5 ਮਈ 2020
ਨੇੜਲੇ ਪਿੰਡ ਹਮੀਦੀ ਵਿਖੇ ਝੋਨੇ ਦੀ ਬਿਜਾਈ ਨੂੰ ਮੁੱਖ ਰਖਦਿਆਂ ਸਰਪੰਚ ਜਸਪ੍ਰੀਤ ਕੌਰ ਮਾਂਗਟ ‘ਤੇ ਸੀਨੀਅਰ ਕਾਂਗਰਸੀ ਆਂਗੂ ਤੇ ਉਘੇ ਸਮਾਜਸੇਵੀ ਪੰਚ ਜਸਵਿੰਦਰ ਸਿੰਘ ਮਾਂਗਟ ਦੀ ਅਗਵਾਈ ਹੇਠ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ ਕਲਿਆਣ ਰਜਵਾਹੇ (ਕੁਰੜ ਮਾਈਨਰ) ਤੇ ਮਨਰੇਗਾ ਮਜ਼ਦੂਰਾਂ ਵੱਲੋਂ ਰਜਵਾਹੇ ਦੀ ਸਫਾਈ ਦਾ ਕੰਮ ਚਾਲੂ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਰਪੰਚ ਜਸਪ੍ਰੀਤ ਕੌਰ ਮਾਂਗਟ,ਪੰਚ ਜਸਵਿੰਦਰ ਸਿੰਘ ਮਾਂਗਟ, ਪੰਚ ਅਮਰ ਸਿੰਘ ਚੋਪੜਾ , ਡਾ. ਅਮਰਜੀਤ ਸਿੰਘ ਢੀਂਡਸਾ,ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਏਕਮ ਸਿੰਘ ਦਿਓਲ ਅਤੇ ਜੀ ਓ ਜੀ ਜਗਦੇਵ ਸਿੰਘ ਨੇ ਦੱਸਿਆ ਕਿ ਆਉਦੇ ਦਿਨਾਂ ‘ਚ ਝੋਨੇ ਦੀ ਬਿਜਾਈ ਨੂੰ ਲੈ ਕੇ ਮਨਰੇਗਾ ਮਜ਼ਦੂਰਾਂ ਤੋਂ ਰਜਵਾਹੇ ਦੀ ਸਫਾਈ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਦੇ ਸਮੇਂ ਨਹਿਰੀ ਪਾਣੀ ਦੀ ਸਪਲਾਈ ਨਿਰਵਿਘਨ ਮਿਲ ਸਕੇ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਮਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਹੋਰ ਕੰਮ ਵੀ ਦਿੱਤਾ ਜਾਵੇਗਾ। ਉਨ੍ਹਾਂ ਮਜ਼ਦੂਰਾਂ ਨੂੰ ਕੰਮ ਕਰਦੇ ਸਮੇਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਪੰਚ ਪਰਮਜੀਤ ਕੌਰ ਗੌੜੀਆ, ਪੰਚ ਸਰਬਜੀਤ ਕੌਰ, ਪੰਚ ਰਜਿੰਦਰ ਕੌਰ ਦਿਓਲ,ਓਮਨਦੀਪ ਸਿੰਘ ਖਾਲਸਾ,ਕਰਮਜੀਤ ਕੌਰ ਰੰਧਾਵਾ,ਮੱਘਰ ਸਿੰਘ ਫੌਜੀ ,ਸਾਬਕਾ ਪੰਚ ਕੁਲਦੀਪ ਸਿੰਘ ਅਤੇ ਮੇਰਟ ਜਸਵੀਰ ਸਿੰਘ ਹਾਜਰ ਸਨ।