ਵਿਧਾਇਕ ਸਿੱਧੂ ਵੱਲੋਂ ਨਿਊ ਸ਼ਿਮਲਾਪੁਰੀ ਇਲਾਕੇ ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ
ਲੁਧਿਆਣਾ, 10 ਸਤੰਬਰ (ਦਵਿੰਦਰ ਡੀ ਕੇ)
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਇਲਾਕਾ ਨਿਵਾਸੀਆਂ ਦੇ ਨਾਲ, ਸਥਾਨਕ ਨਿਊ ਸ਼ਿਮਲਾਪੁਰੀ ਇਲਾਕੇ ਦੀ ਗਲੀ ਨੰਬਰ 16 ‘ਚ ਸੜ੍ਹਕ ਬਣਾਉਣ ਦੇ ਕੰਮ ਦੀ ਸੁ਼ਰੂਆਤ ਕਰਵਾਈ ਗਈ। ਕਰੀਬ 44.90 ਲੱਖ ਰੁਪਏ ਦੀ ਲਾਗਤ ਨਾਲ ਇਲਾਕੇ ਦੀਆਂ ਵੱਖ-ਵੱਖ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ।
ਵਿਧਾਇਕ ਸਿੱਧੂ ਨੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਮੈਂ ਹਲਕੇ ਦੇ ਵਿਕਾਸ ਲਈ ਵਚਨਬੱਧ ਹਾਂ, ਹੁਣ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ ‘ਤੇ ਖਰਾ ਉੱਤਰਾਂ’। ਉਨ੍ਹਾਂ ਕਿਹਾ ਕਿ ਕਰੀਬ 44.90 ਲੱਖ ਰੁਪਏ ਵਾਲੇ ਇਸ ਪ੍ਰੋਜੈਕਟ ਤਹਿਤ ਨਿਊ ਸ਼ਿਮਲਾਪੁਰੀ ਇਲਾਕੇ ਦੀਆਂ ਗਲੀਆਂ ਬਣਾਈਆਂ ਜਾਣਗੀਆਂ।
ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰ} ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।