ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਛੇ ਉਮਰ ਵਰਗਾਂ ਦੇ ਖਿਡਾਰੀ ਲੈਣਗੇ ਹਿੱਸਾ- ਜਤਿੰਦਰ ਜੋਰਵਾਲ

Advertisement
Spread information

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ
ਛੇ ਉਮਰ ਵਰਗਾਂ ਦੇ ਖਿਡਾਰੀ ਲੈਣਗੇ ਹਿੱਸਾ- ਜਤਿੰਦਰ ਜੋਰਵਾਲ

ਸੰਗਰੂਰ, 11 ਸਤੰਬਰ (ਹਰਪ੍ਰੀਤ ਕੌਰ ਬਬਲੀ)

Advertisement

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 23 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੂਰਨਾਮੈਂਟ 15 ਤੋਂ 22 ਸਤੰਬਰ ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਲਈ ਅਧਿਕਾਰੀਆਂ ਨੂੰ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।
ਸ੍ਰੀ ਜੋਰਵਾਲ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸਾਕਸ਼ੀ ਦੇ ਮੁਕਾਬਲੇ ਹੋਏ ਅਤੇ ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ, ਜਿਨ੍ਹਾਂ ਵਿਚ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਉਨ੍ਹਾਂ ਦੱਸਿਆ ਕਿ ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। ਇਸ ਤੋਂ ਇਲਾਵਾ 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

Advertisement
Advertisement
Advertisement
Advertisement
Advertisement
error: Content is protected !!