ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੂਬੇ ‘ਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ: ਮੀਤ ਹੇਅਰ  

Advertisement
Spread information
ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੂਬੇ ‘ਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ: ਮੀਤ ਹੇਅਰ
ਬਰਨਾਲਾ, 11 ਸਤੰਬਰ (ਸੋਨੀ ਪਨੇਸਰ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ 12 ਸਤੰਬਰ ਤੋਂ 22 ਸਤੰਬਰ ਤੱਕ ਕਰਵਾਏ ਜਾ ਰਹੇ ਹਨ।
  ਖੇਡ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 17 ਸਤੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ  ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਫੁੱਟਬਾਲ, ਕਬੱਡੀ, ਖੋ ਖੋ,  ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬਾਸਕਿਟਬਾਲ, ਪਾਵਰ ਲਿਫਟਿੰਗ, ਰੈਸਲਿੰਗ, ਸਵਿਮਿੰਗ, ਬਾਕਸਿੰਗ, ਵੇਟਲਿਫਟਿੰਗ,ਅਥਲੈਟਿਕਸ ਸਣੇ 22 ਤਰ੍ਹਾਂ ਦੇ ਖੇਡ ਮੁਕਾਬਲੇ ਹੋਣਗੇ।
 ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ।
Advertisement
Advertisement
Advertisement
Advertisement
Advertisement
error: Content is protected !!