ਜ਼ਿਲ੍ਹੇ ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ – ਡਿਪਟੀ ਕਮਿਸ਼ਨਰ
ਲੁਧਿਆਣਾ, 11 ਸਤੰਬਰ (000)
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2022’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਜ਼ਿਲ੍ਹੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਭਲਕੇ 12 ਤੋਂ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਦੀ ਕੱਲ੍ਹ ਸੁਰੂਆਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ ਅਤੇ ਸਰਕਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਵਿੱਚ ਕਬੱਡੀ (ਨੈਸ਼ਨਲ ਸਟਾਈਲ ਅਤੇ ਸਰਕਲ ਸਟਾਈਲ), ਐਥਲੈਟਿਕਸ, ਖੋ-ਖੋ, ਹੈਂਡਬਾਲ, ਫੁੱਟਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਬਾਕਸਿੰਗ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਸ਼ਾਮਲ ਹਨ। ਇਹ ਮੁਕਾਬਲੇ ਅੰਡਰ-14, ਅੰਡਰ-17, ਅੰਡਰ-21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਛੇ ਉਮਰ ਵਰਗਾਂ ਵਿੱਚ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ ਸ਼ਾਮਲ ਹਨ ਅਤੇ ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।
ਉਨ੍ਹਾਂ ਉਪਰੋਕਤ ਖੇਡ ਮੁਕਾਬਲਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੰਡਰ-14 (ਲੜਕੇ/ਲੜਕੀਆਂ) ਦੇ ਮੁਕਾਬਲੇ 12 ਤੋਂ 14 ਸਤੰਬਰ ਤੱਕ ਹੋਣਗੇ ਜਦਕਿ ਅੰਡਰ-17 (ਲੜਕੇ/ਲੜਕੀਆਂ) 15 ਤੋਂ 17, ਅੰਡਰ-21 (ਲੜਕੇ/ਲੜਕੀਆਂ) 18 ਤੋਂ 20 ਸਤੰਬਰ ਤੱਕ ਹੋਣਗੇ। ਇਸ ਤੋਂ ਇਲਾਵਾ 21-40, 41-50 ਅਤੇ 50 ਤੋਂ ਵੱਧ ਉਮਰ ਵਰਗ (ਲੜਕੇ/ਲੜਕੀਆਂ) ਅਤੇ ਪੈਰਾ ਖਿਡਾਰੀਆਂ ਦੇੇ ਮੁਕਾਬਲੇ 21 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਪੈਰਾ ਖਿਡਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਬੰਧਤ ਸੰਸਥਾ ਪਾਸੋਂ ਆਪਣੀ ਕੈਟਾਗਰੀ ਬਾਬਤ ਸਰਟੀਫਿਕੇਟ ਪ੍ਰਮਾਣ ਦੇ ਤੌਰ ‘ਤੇ ਲਾਜ਼ਮੀ ਤੌਰ ‘ਤੇ ਨਾਲ ਲੈ ਕੇ ਆਉਣ।
One thought on “ਜ਼ਿਲ੍ਹੇ ਲੁਧਿਆਣਾ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ – ਡਿਪਟੀ ਕਮਿਸ਼ਨਰ”
Comments are closed.