ਹਰਿੰਦਰ ਨਿੱਕਾ ਬਰਨਾਲਾ 6 ਮਈ 2020
ਕੰਬਾਈਨ ਦਾ ਸੀਜਨ ਲਾ ਕੇ ਵਾਪਿਸ ਪਰਤੇ ਜਗਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਰਿਪੋਰਟ ਪੌਜੇਟਿਵ ਆਉਣ ਤੋਂ ਬਾਅਦ ਅੱਜ ਨਾਈਵਾਲਾ ਪਿੰਡ ਨੂੰ ਸੀਲ ਕਰ ਦਿੱਤਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ ਘਰ ਜਾ ਕੇ ਮੈਡੀਕਲ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਦੇ ਐਸ ਐਮ.ਉ ਡਾਕਟਰ ਜੋਤੀ ਕੌਸ਼ਲ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਕੋਰੋਨਾ ਪੌਜੇਟਿਵ ਜਗਦੀਪ ਸਿੰਘ ਦੇ ਸੰਪਰਕਾਂਂ ਦੀ ਸੂਚੀ ਤਿਆਰ ਕਰ ਰਹੀਆਂ ਹਨ। ਸਾਹਮਣੇ ਆਏ ਸੰਪਰਕਾਂ ਨੂੰ ਵੀ ਏਕਾਂਤਵਾਸ ਕੀਤਾ ਜਾਵੇਗਾ।