ਪੀ.ਡਬਲਿਊ.ਡੀ. ਟੈਕਨੀਸ਼ੀਅਨ ਅਤੇ ਦਰਜ਼ਾ-4 ਮੁਲਾਜ਼ਮ ਯੂਨੀਅਨ ਪੰਜਾਬ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ
ਰਘਬੀਰ ਹੈਪੀ , ਬਰਨਾਲਾ, 14 ਸਤੰਬਰ 2022
ਪੀ.ਡਬਲਿਊ.ਡੀ. ਟੈਕਨੀਸ਼ੀਅਨ ਅਤੇ ਦਰਜ਼ਾ-4 ਮੁਲਾਜ਼ਮ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸਥਾਨਕ ਦਫ਼ਤਰ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਵਿਖੇ ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਅਜ਼ਮੇਰ ਸਿੰਘ ਬਮਰਾਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੂਬਾ ਆਗੂ ਪੰਕਜ਼ ਕੁਮਾਰ ਬਰਨਾਲਾ,, ਜੈਲਾ ਸਿੰਘ , ਜਰਨੈਲ ਸਿੰਘ, ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਅਜਮੇਰ ਸਿੰਘ ਬਮਰਾਹ ਕਿਹਾ ਕਿ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਅਤੇ ਮੁੱਖ ਇੰਜੀਨੀਅਰ ਅਮਲਾ ਨਾਨ ਗਜ਼ਟਿਡ ਜਲ ਸਪਲਾਈ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਵਲੋਂ ਦਰਜ਼ਾ 4 ਕਰਮਚਾਰੀਆਂ ਦੀਆਂ ਬਤੌਰ ਜੂਨੀਅਰ ਟੈਕਨੀਸ਼ੀਅਨ ਅਤੇ ਟੈਕਨੀਕਲ ਦਰਜ਼ਾ 3 ਕਰਮਚਾਰੀਆਂ ਦੀਆਂ ਤਰੱਕੀਆਂ ਬਤੌਰ ਜੂਨੀਅਰ ਇੰਜੀਨੀਅਰ 6% ਅਤੇ 15% ਕੋਟੇ ਤਹਿਤ 2021 ਤੋਂ ਵਿਭਾਗੀ ਸਰਵਿਸ ਰੂਲ ਬਣਨ ਦੇ ਬਾਵਜੂਦ ਨਹੀਂ ਕੀਤੀਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਜਲ ਘਰਾਂ ਉਪਰ ਕਰਮਚਾਰੀਆਂ ਦੀ ਰਿਟਾਇਰਮੈਂਟ ਕਾਰਨ ਖਾਲੀ ਅਸਾਮੀਆਂ ਨੂੰ ਨਹੀਂ ਭਰਿਆ ਜਾ ਰਿਹਾ ਹੈ । ਇਸ ਸਬੰਧੀ ਜਥੇਬੰਦੀ ਵੱਲੋਂ ਲੰਮੇ ਸਮੇਂ ਤੋਂ ਮੀਟਿੰਗ ਦਾ ਸਮਾਂ ਮੰਗਿਆ ਜਾ ਰਿਹਾ ਤਾਂ ਕਿ ਮਸਲਿਆਂ ਦਾ ਹੱਲ ਹੋ ਸਕੇ ਪਰੰਤੂ ਮੀਟਿੰਗ ਕਰਕੇ ਮਸਲਿਆਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਜਿਸਦੇ ਰੋਸ ਵਜੋਂ ਪਟਿਆਲਾ ਸਥਿਤ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਅਤੇ ਮੁੱਖ ਇੰਜੀਨੀਅਰ ਅਮਲਾ ਨਾਨ ਗਜ਼ਟਿਡ ਦਫ਼ਤਰਾਂ ਅੱਗੇ 21 ਸਤੰਬਰ ਨੂੰ ਸੂਬਾ ਪੱਧਰੀ ਰੋਸ ਰੈਲੀ ਵਿੱਚ ਜ਼ਿਲ੍ਹਾ ਬਰਨਾਲਾ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ ਜੇਕਰ ਮਸਲਿਆਂ ਦਾ ਹੱਲ ਫਿਰ ਵੀ ਨਹੀਂ ਕੀਤਾ ਜਾਂਦਾ ਹੈ ਤਾਂ ਵੱਡੇ ਤੋਂ ਵੱਡਾ ਸੰਘਰਸ਼ ਕਰਨ ਤੋਂ ਗ਼ੁਰੇਜ਼ ਨਹੀਂ ਕੀਤਾ ਜਾਵੇਗਾ।