ਦੀਦਾਰ ਸਿੰਘ ਬੈਂਸ ਨੇ ਵਿਦੇਸ਼ਾਂ ‘ਚ ਰਹਿੰਦਿਆਂ ਸਿੱਖੀ ਦੇ ਪ੍ਰਚਾਰ ਵਿਚ ਅਹਿਮ ਯੋਗਦਾਨ ਪਾਇਆ : ਪ੍ਰੋ. ਬਡੂੰਗਰ
ਪਟਿਆਲਾ , 15 ਸਤੰਬਰ (ਰਿਚਾ ਨਾਗਪਾਲ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਈ ਦਹਾਕਿਆਂ ਤੋਂ ਅਮਰੀਕਾ ਵਿੱਚ ਰਹਿ ਰਹੇ ਨਾਮਵਰ ਸਿੱਖ ਦੀਦਾਰ ਸਿੰਘ ਬੈਂਸ ਦੇ ਹੋਏ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
ਪ੍ਰੋ ਬਡੂੰਗਰ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲ ਕਲਾਂ ਇਲਾਕੇ ਦੇ ਪਿੰਡ ਨੰਗਲ ਖੁਰਦ ਦੇ ਜੰਮਪਲ ਦੀਦਾਰ ਸਿੰਘ ਬੈਂਸ ਨੂੰ ਅਮਰੀਕਾ ਵਿਚ ਪੀਚ ਕਿੰਗ ਦੇ ਨਾਂ ਨਾਲ ਵਿਸ਼ਵ ਭਰ ਵਿਚ ਆਪਣੀ ਪਹਿਚਾਣ ਬਣਾਈ ਇਹ ਵਿਦੇਸ਼ਾਂ ਵਿੱਚ ਰਹਿੰਦਿਆਂ ਹੋਇਆਂ ਸਿੱਖੀ ਦੇ ਪ੍ਰਚਾਰ ਕਰਨ ਵਿੱਚ ਵੀ ਵੱਡੇ ਪੱਧਰ ਤੇ ਆਪਣਾ ਯੋਗਦਾਨ ਪਾਇਆ ਤੇ ਅਮਰੀਕਾ ਦੇ ਯੂਬਾ ਸਿਟੀ ਸਥਿਤ ਗੁਰਦੁਆਰਾ ਟਾਇਰਾ ਬਿਊਨਾ ਨੂੰ ਬਣਾਉਣ ਦੇ ਨਾਲ ਨਾਲ ਯੂਬਾ ਸਿਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 14 ਏਕੜ ਜ਼ਮੀਨ ਵੀ ਦਾਨ ਵਜੋਂ ਦੇਸ਼ ਵਿੱਚ ਆਪਣਾ ਯੋਗਦਾਨ ਪਾਇਆ ਤੇ ਇੱਥੇ ਹੀ ਬਸ ਨਹੀਂ ਉਨ੍ਹਾਂ ਵੱਲੋਂ ਅਮਰੀਕਾ ਤੇ ਕੈਨੇਡਾ ਦੇ ਹੋਰ ਵੱਖ ਵੱਖ ਗੁਰਦੁਆਰਿਆਂ ਲਈ ਵੀ ਲੱਖਾਂ ਡਾਲਰ ਦਾਨ ਵਜੋਂ ਦਿੱਤੇ ਜਾਦੇ ਰਹੇ । ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੀਦਾਰ ਸਿੰਘ ਬੈਂਸ ਨੂੰ ਪੰਥ ਰਤਨ ਅਤੇ ਭਾਈ ਸਾਹਿਬ ਦੇ ਖਿਤਾਬ ਨਾਲ ਵੀ ਨਿਵਾਜਿਆ ਗਿਆ ਸੀ । ਪ੍ਰੋ. ਬਡੂੰਗਰ ਨੇ ਕਿਹਾ ਕਿ ਦੀਦਾਰ ਸਿੰਘ ਬੈਂਸ ਵੱਲੋਂ ਖੇਤੀ ਦੇ ਖੇਤਰ ਵਿੱਚ ਵੀ ਵੱਡੇ ਪੱਧਰ ਤੇ ਨਾਮਣਾ ਖੱਟਿਆ ਤੇ ਆੜੂ ਦੀ ਫਸਲ ਨੂੰ ਬੀਜਣ ਅਤੇ ਵਪਾਰ ਕਰਨ ਵਿੱਚ ਪੰਜਾਬ ਦਾ ਨਾਂ ਵੀ ਵਿਦੇਸ਼ਾਂ ਵਿੱਚ ਉੱਚਾ ਕੀਤਾ । ਪ੍ਰੋ. ਬਡੂੰਗਰ ਨੇ ਕਿਹਾ ਕਿ ਦੀਦਾਰ ਸਿੰਘ ਬੈਂਸ ਦੇ ਅਕਾਲ ਚਲਾਣੇ ਨਾਲ ਕੇਵਲ ਪਰਿਵਾਰ ਨੂੰ ਹੀ ਨਹੀਂ ਸਗੋਂ ਸਮੁੱਚੇ ਸਿੱਖ ਸਮਾਜ ਨੂੰ ਵੱਡਾ ਘਾਟਾ ਪਿਆ ਹੈ ।