ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ (ਐਨ.ਏ.ਪੀ.ਐਸ) ਸਬੰਧੀ ਵਰਕਸ਼ਾਪ ਆਯੋਜਿਤ
ਲੁਧਿਆਣਾ, 15 ਸਤੰਬਰ (ਦਵਿੰਦਰ ਡੀ ਕੇ)
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ (ਐਨ.ਏ.ਪੀ.ਐਸ) ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਵਰਕਸ਼ਾਪ ਵਿੱਚ ਵੱਖ-ਵੱਖ ਕਾਰੋਬਾਰੀਆਂ ਵੱਲੋਂ ਹਿੱਸਾ ਲਿਆ ਗਿਆ।
ਇਸ ਮੌਕੇ ਗੈਸਟ ਲੇਕਚਰਾਰ ਸੀ੍ਰ ਪੁਸ਼ਕਰ ਮਿਸ਼ਰਾ ਵੱਲੋਂ ਸਕੀਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਕਾਰੋਬਾਰੀਆਂ ਨੂੰ ਇਸ ਸਕੀਮ ਅਧੀਨ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਨ ਲਈ ਸੰਖੇਪ ਵਿੱਚ ਦੱਸਿਆਂ ਗਿਆ।
ਵਰਕਸ਼ਾਪ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਤੋਂ ਇਲਾਵਾ ਰੋਜ਼ਗਾਰ ਦਫ਼ਤਰ ਦਾ ਸਟਾਫ ਵੀ ਮੌਜੂਦ ਸੀ।