ਮਨਿਸਟੀਰੀਅਲ ਮੁਲਾਜ਼ਮਾਂ ਵੱਲੋ ਫਿਰੋਜ਼ਪੁਰ ਵਿਚ ਵਿਸ਼ਾਲ ਜੋਨਲ ਰੈਲੀ
ਫਿਰੋਜ਼ਪੁਰ 15 ਸਤੰਬਰ, (ਬਿੱੱਟੂ ਜਲਾਲਾਾਬਾਦੀ)
ਪੰਜਾਬ ਸਰਕਾਰ ਵੱਲੋ ਸਰਕਾਰੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਤੋ ਅੱਕੇ ਕਰਮਚਾਰੀਆਂ ਨੇ ਪੀ.ਐਸ.ਐਮ.ਐਸ.ਯੂ. ਪੰਜਾਬ ਵੱਲੋ ਜਥੇਬੰਦੀ ਦੇ ਸੂਬਾ ਪ੍ਰਧਾਨ ਸ: ਵਾਸਵੀਰ ਸਿੰਘ ਭੂੱਲਰ ਦੀ ਪ੍ਰਧਾਨਗੀ ਹੇਠ ਅੱਜ ਫਿਰੋਜ਼ਪੁਰ ਦੇ ਡੀ.ਸੀ. ਦਫਤਰ ਮੂਹਰੇ ਪੰਜ ਜਿ਼ਲ੍ਹਿਆਂ ਦੀ ਵਿਸ਼ਾਲ ਜੋਨਲ ਰੈਲੀ ਕੀਤੀ ਗਈ । ਇਸ ਜੋਨਲ ਰੈਲੀ ਵਿਚ ਸਕੱਤਰੇਤ ਆਗੂ ਸ: ਸੁਖਚੈਨ ਸਿੰਘ ਖਹਿਰਾ, ਪੀ.ਐਸ.ਐਮ.ਐਸ.ਯੂ. ਦੇ ਸੂਬਾ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ, ਰਘੁਬੀਰ ਸਿੰਘ ਬਡਵਾਲ ਸੂਬਾ ਸਰਪ੍ਰਸਤ, ਅਮਿਤ ਅਰੋੜਾ ਸੂਬਾਈ ਅਡੀਸ਼ਨਲ ਜਨਰਲ ਸਕੱਤਰ, ਸਰਬਜੀਤ ਸਿੰਘ ਡੀਗਰਾ ਸੂਬਾ ਵਿੱਤ ਸਕੱਤਰ, ਗੁਰਨਾਮ ਸਿੰਘ ਵਿਰਕ ਸੂਬਾਈ ਬੁਲਾਰਾ, ਅਨੀਰੁਧ ਮੋਦਗਿੱਲ ਸੂਬਾ ਪ੍ਰਧਾਨ ਸਿੱਖਿਆ ਵਿਭਾਗ, ਤਜਿੰਦਰ ਸਿੰਘ ਨੰਗਲ ਸੂਬਾ ਪ੍ਰਧਾਨ ਡੀ.ਸੀ. ਦਫਤਰ, ਦੀਦਾਰ ਸਿੰਘ ਸੂਬਾ ਪ੍ਰਧਾਨ ਭੂਮੀ ਰੱਖਿਆ, ਅਸੋ਼ਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫਤਰ, ਮਨੋਹਰ ਲਾਲ ਜਿ਼ਲ੍ਹਾ ਪ੍ਰਧਾਨ ਫਿਰੋਜ਼ਪੁਰ, ਅਮਰੀਕ ਸਿੰਘ ਸੰਧੂ ਜਿ਼ਲ੍ਹਾ ਪ੍ਰਧਾਨ ਫਰੀਦਕੋਟ, ਕੁਲਦੀਪ ਸਿੰਘ ਜਿ਼ਲ੍ਹਾ ਪ੍ਰਧਾਨ ਮੋਗਾ, ਖੁਸ਼ਕਰਨਜੀਤ ਸਿੰਘ ਜਿ਼ਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਅਮਰਜੀਤ ਸਿੰਘ ਜਿ਼ਲ੍ਹਾ ਪ੍ਰਧਾਨ ਫਾਜਿ਼ਲਕਾ, ਸੰਦੀਪ ਭੰਬਕ ਸੂਬਾਈ ਆਗੂ ਲੁਧਿਆਣਾ, ਸੁਬੇਗ ਸਿੰਘ ਸਾਬਕਾ ਆਗੂ, ਵਿਜੇ ਬਹਿਲ ਸਾਬਕਾ ਜਿ਼ਲ੍ਹਾ ਪ੍ਰਧਾਨ, ਪਰਮਜੀਤ ਸਿੰਘ ਗਿੱਲ, ਕ੍ਰਿਸ਼ਨ ਲਾਲ ਗਾਬਾ ਪੈਨਸ਼ਨਰ ਆਗੂ ਆਦਿ ਨੇ ਮੁਲਾਜ਼ਮਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ । ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਝੂਠੇ ਲਾਰਿਆਂ ਦੇ ਸਬਜ਼ ਬਾਗ ਵਿਖਾ ਕੇ ਰਾਜ ਭਾਗ ਤੇ ਕਾਬਜ਼ ਹੋ ਗਈ ਹੈ ਅਤੇ ਪਿਛਲੇ ਸੱਤ ਮਹੀਨਿਆਂ ਤੋ ਮੁਲਾਜ਼ਮ ਮਾਨ ਸਰਕਾਰ ਦੇ ਮੂੰਹ ਵੱਲ ਵੇਖ ਰਹੇ ਹਨ, ਪਰ ਇਸ ਸਰਕਾਰ ਨੇ ਕਿਸੇ ਵੀ ਮੁਲਾਜ਼ਮ ਮੰਗ ਨੂੰ ਹੱਲ ਕਰਨ ਵੱਲ ਧਿਆਨ ਨਹੀ ਦਿੱਤਾ । ਉਕਤ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੀ.ਐਸ.ਐਮ.ਐਸ.ਯੂ. ਪੰਜਾਬ ਵੱਲੋ ਮਾਨ ਸਰਕਾਰ ਪਾਸੋਂ ਆਪਣੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਸੰਘਰਸ਼ ਦਾ ਬਿਘਲ ਵਜਾ ਦਿੱਤਾ ਗਿਆ ਹੈ । ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇ ਤੋ ਲਟਕ ਰਹੀਆਂ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ.ਏ. ਦੀ ਬਕਾਇਆਂ ਕਿਸ਼ਤਾਂ ਲਾਗੂ ਕਰਨ ਅਤੇ ਇਨ੍ਹਾਂ ਬਕਾਇਆ ਕਿਸ਼ਤਾਂ ਦਾ ਏਰੀਅਰ ਦੇਣ, ਪਰਖ ਕਾਲ ਸਮਾਂ ਤਿੰਨ ਸਾਲ ਦੀ ਦੋ ਸਾਲ ਕਰਨ ਅਤੇ ਪਰਖ ਕਾਲ ਸਮੇ ਦੋਰਾਨ ਪੂਰੀ ਤਨਖਾਹ ਦੇਣ, 17-07-2020 ਦਾ ਮੁਲਾਜ਼ਮ ਮਾਰੂ ਪੱਤਰ ਵਾਪਿਸ ਲੈਣ, 6ਵੇ ਤਨਖਾਹ ਕਮਿਸ਼ਨ ਵਿਚਲੀਆਂ ਤਰੁੱਟੀਆਂ ਦੂਰ ਕਰਨ ਆਦਿ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ । ਉਕਤ ਮੁਲਾਜ਼ਮ ਆਗੂਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਦਾ ਜਲਦੀ ਹੱਲ ਨਾ ਕੀਤਾ 18 ਸਤੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਜਥੇਬੰਦੀ ਦੀ ਸੂਬਾਈ ਮੀਟਿੰਗ ਵਿਚ ਸੂਬਾ ਸਰਕਾਰ ਖਿਲਾਫ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ । ਇਸ ਜੋਨਲ ਰੈਲੀ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ. ਫਿਰੋਜ਼ਪੁਰ ਵੱਲੋ ਨਿਭਾਈ ਗਈ । ਇਸ ਮੌਕੇ ਪ੍ਰਦੀਪ ਵਿਨਾਇਕ ਜਿ਼ਲ੍ਹਾ ਵਿੱਤ ਸਕੱਤਰ, ਜਸਮੀਤ ਸੈਡੀ ਪ੍ਰਧਾਨ ਜਲ ਸਰੋਤ ਵਿਭਾਗ, ਸੋਨੂੰ ਕਸ਼ਅਪ ਪ੍ਰਧਾਨ ਡੀ.ਸੀ. ਦਫਤਰ ਫਿਰੋਜ਼ਪੁਰ, ਓਮ ਪ੍ਰਕਾਸ਼ ਰਾਣਾ ਵਰੁਣ ਕੁਮਾਰ ਸਿੱਖਿਆ ਵਿਭਾਗ, ਜਗਸੀਰ ਸਿੰਘ ਭਾਂਗਰ ਲੋਕ ਨਿਰਮਾਣ ਵਿਭਾਗ, ਭੁਪਿੰਦਰ ਕੌਰ ਸਿੱਖਿਆ ਵਿਭਾਗ, ਮੈਡਮ ਪ੍ਰੇਮ ਕੁਮਾਰੀ, ਗੁਰਪ੍ਰੀਤ ਸਿੰਘ ਔਲਖ ਜਲ ਸਰੋਤ ਵਿਭਾਗ, ਸੁਖਚੈਨ ਸਿੰਘ ਖੇਤੀਬਾੜੀ ਵਿਭਾਗ, ਵਿਕਰਮ ਨਾਜ਼ੁਕ ਪਬਲਿਕ ਹੈਲਥ, ਪਰਮਵੀਰ ਮੌਗਾ ਪ੍ਰਧਾਨ ਹੈਲਥ ਵਿਭਾਗ, ਗੋਵਿੰਦ ਮੁਟਨੇਜਾ ਪ੍ਰਧਾਨ ਫੂਡ ਸਪਲਾਈ ਵਿਭਾਗ, ਗੁਰਪ੍ਰੀਤ ਸਿੰਘ ਸੋਢੀ ਆਬਕਾਰੀ ਵਿਭਾਗ, ਗੁਰਲਾਭ ਸਿੰਘ ਸੰਧੂ ਪੋਲੀਟੈਕਨੀਕਲ ਕਾਲਜ, ਸੰਦੀਪ ਕੌਰ ਜੰਗਲਾਤ ਵਿਭਾਗ, ਰਜਨੀਸ਼ ਕੁਮਾਰ ਡੀ.ਸੀ. ਦਫਤਰ, ਸੁਰਿੰਦਰ ਕੁਮਾਰ ਲੋਕ ਸੰਪਰਕ ਵਿਭਾਗ ਤੋ ਇਲਾਵਾ ਜਿ਼ਲ੍ਹਾ ਫਿਰੋਜ਼ਪੁਰ, ਫਰੀਦਕੋਟ, ਫਾਜਿ਼ਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਤੋ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ ।