ਮੌਜੂਦਾ ਸਾਲ 3388 ਮਾਮਲਿਆਂ ‘ਚ 35900 ਰੁਪਏ ਜੁਰਮਾਨਾ ਵਸੂਲਿਆ
ਰਘਵੀਰ ਹੈਪੀ , ਬਰਨਾਲਾ, 16 ਸਤੰਬਰ 2022
ਸਿਹਤ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਦੇ ਦਿਸਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ‘ਚ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜਿੱਥੇ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਮੌਕੇ ‘ਤੇ ਜੁਰਮਾਨਾ ਕੀਤਾ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਜੇ ਮੈਂਬਰ ਭੁਪਿੰਦਰ ਸਿੰਘ, ਜਗਸੀਰ ਸਿੰਘ ਸਿਹਤ ਸੁਪਰਵਾਇਜ਼ਰ, ਜਸਵਿੰਦਰਸਿੰਘ ਅਤੇ ਸੁਰਿੰਦਰ ਸਿੰਘ ਵਿਰਕ ਵੱਲੋਂ ਸਮੇਂ ਸਮੇਂ ‘ਤੇ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਦੌਰਾਨ ਜ਼ਿਲ੍ਹਾ ਬਰਨਾਲਾ ਵਿੱਚ 3388 ਮਾਮਲਿਆਂ ‘ਚ 35900 ਰੁਪਏ ਜੁਰਮਾਨਾ ਵਸੂਲਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਬਰਨਾਲਾ ਸ਼ਹਿਰ ‘ਚ 22 ਵਿਅਕਤੀਆਂ ਨੂੰ ਤੰਬਾਕੂ ਐਕਟ ਦੀ ਉਲੰਘਣਾ ਕਰਨ ‘ਤੇ 350 ਰੁਪਏ ਜੁਰਮਾਨਾ ਕੀਤਾ ਗਿਆ।
ਸਿਹਤ ਵਿਭਾਗ ਦੀ ਟੀਮ ਨੇ ਮੌਕੇ ‘ਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਕਿ ਤੰਬਾਕੂ ਪਦਾਰਥਾਂ ਦਾ ਸੇਵਨ ਬਹੁਤ ਹੀ ਖਤਰਨਾਕ ਹੈ। ਇਸ ਨਾਲ ਕੈਂਸਰ,ਟੀਬੀ, ਸਾਹ ਦੀਆਂ ਬਿਮਾਰੀਆਂ ਬਲੱਡ ਪ੍ਰੈਸ਼ਰ ਅਤੇ ਹੋਰ ਬਹੁਤ ਮਾਰੂ ਬਿਮਾਰੀਆਂ ਲੱਗ ਸਕਦੀਆਂ ਹਨ। ਇਸ ਮੌਕੇ ਤੰਬਾਕੂ ਕੰਟਰੋਲ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਬਾਰੇ ਜਾਣਕਾਰੀ ਦਿੱਤੀ ਗਈ ।