ਰਘਵੀਰ ਹੈਪੀ , ਬਰਨਾਲਾ 20 ਸਤੰਬਰ 2022
ਪੁਰਾਣੀ ਪੈਨਸ਼ਨ ਸੰਘਰਸ਼ ਬਹਾਲੀ ਕਮੇਟੀ ਜ਼ਿਲ੍ਹਾ ਬਰਨਾਲਾ ਦੀ ਅਹਿਮ ਮੀਟਿੰਗ ਅੱਜ ਗੁਲਾਬ ਸਿੰਘ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਨਵੀਨਰ ਗੁਲਾਬ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਪੰਜਾਬ ਸਰਕਾਰ ਦੇ ਮੁਲਾਜਮਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਦੇ ਹਰ ਸੰਘਰਸ਼ ਵਿੱਚ ਸਰਕਾਰ ਬਣਨ ਤੋੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਸਹਿਯੋਗ ਦਿੱਤਾ ਹੈ, ਜਿਸ ਦੀ ਬਦੌੌਲਤ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ। ਪ੍ਰੰਤੂ ਹੁਣ ਪੰਜਾਬ ਸਰਕਾਰ ਲਿਖਤੀ ਰੂਪ ਵਿੱਚ ਲਿਖਣ ਦੀ ਬਜਾਏ ਫੇਸਬੁੱਕ ਉਪਰ ਲਿਖ ਕੇ ਹੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਸਿਰਫ ਬਿਆਨਬਾਜੀ ਹੀ ਕਰ ਰਹੀ ਹੈ, ਜਿਸ ਦਾ ਖਮਿਆਜਾ ਆਉਣ ਵਾਲੀਆਂ ਮੈਂਬਰ ਪਾਰਲੀਮੈਂਟ ਦੀ ਚੋਣਾਂ ਵਿੱਚ ਸਰਕਾਰ ਨੂੰ ਭੁਗਤਣਾ ਪਵੇਗਾ।
ਉਨਾਂ ਕਿਹਾ ਕਿ ਐਨ.ਪੀ.ਐਸ ਮੁਲਾਜਮ ਹੁਣ ਲਾਰਿਆਂ ਦੀ ਪੰਡ ਚੁੱਕਣ ਵਿੱਚ ਅਸਮਰੱਥ ਹੋ ਚੁੱਕੇ ਹਨ। ਪੁਰਾਣੀ ਪੈਨਸ਼ਨ ਸੰਘਰਸ਼ ਬਹਾਲੀ ਕਮੇਟੀ ਪੰਜਾਬ ਦੇ ਸੱਦੇ ਤੇ ਸਾਰੀਆਂ ਭਰਾਤਰੀ ਜਥੇਬੰਦੀਆਂ ਇਕੱਠੀਆਂ ਹੋ ਚੁੱਕੀਆਂ ਹਨ। ਪੁਰਾਣੀ ਪੈਨਸ਼ਨ ਸੰਘਰਸ਼ ਬਹਾਲੀ ਕਮੇਟੀ ਪੰਜਾਬ ਦੇ ਸੱਦੇ ਤੇ ਮਿਤੀ 25 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਵਿਸ਼ਾਲ ਰੈਲੀ ਸਬੰਧੀ ਅਤੇ ਸੂਬਾ ਪੱਧਰੀ ਰੈਲੀ ਦਿੜ੍ਹਬਾ ਵਿਖੇ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲੀ ਕਮੇਟੀ ਜ਼ਿਲ੍ਹਾ ਬਰਨਾਲਾ ਦੇ ਆਗੂ ਪਰਮਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰਾਂ ਲੰਮੇ ਸਮੇਂ ਤੋੋਂ ਮੁਲਾਜਮਾਂ ਨਾਲ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਨਾਮ ਬਹੁਤ ਵੱਡਾ ਧੋੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਐਨ.ਪੀ.ਐਸ ਮੁਲਾਜਮ ਜੋੋ ਕਿ ਲਗਭਗ 33 ਸਾਲ ਸੇਵਾ ਨਿਭਾਉਣ ਤੋੋਂ ਬਾਅਦ ਜਦੋੋਂ ਰਿਟਾਇਰ ਹੋੋਵੇਗਾ ਤਾਂ ਉਸ ਖਾਲੀ ਹੱਥ ਘਰ ਤੋੋਰ ਦਿੱਤਾ ਜਾਵੇਗਾ। ਜੋੋ ਸਰਕਾਰ ਵੱਲੋੋਂ ਮੁਲਾਜਮਾਂ ਦਾ ਐਨ.ਪੀ.ਐਸ ਕੱਟਿਆ ਜਾ ਰਿਹਾ ਹੈ, ਉਹ ਪ੍ਰਾਈਵੇਟ ਅਦਾਰਿਆਂ ਦੇ ਹੱਥਾਂ ਵਿੱਚ ਦੇ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜਮਾਂ ਨਾਲ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਵੱਡੇ ਵੱਡੇ ਵਾਅਦੇ ਕਰਨ ਤੋਂ ਬਾਅਦ ਹੁਣ ਸਰਕਾਰ ਪਿੱਛੇ ਹੱਟ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜਮ ਹੁਣ ਸਰਕਾਰ ਖਿਲਾਫ ਲਾਰਿਆਂ ਦੀ ਪੰਡ ਦੇ ਨਾਮ ਹੇਠ 25 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੈਲੀ ਕਰ ਰਹੇ ਹਨ। ਮੀਟਿੰਗ ਵਿੱਚ ਵੱਖ-ਵੱਖ ਦਫ਼ਤਰਾਂ ਦੇ ਮੁਲਾਜਮ ਆਗੂ ਸੁਖਵੀਰ ਸਿੰਘ, ਗੌੌਰਵ ਸ਼ਰਮਾ, ਅਸ਼ਵਨੀ ਕੁਮਾਰ, ਰਾਕੇਸ਼ ਕੁਮਾਰ, ਸੁਖਬੀਰ ਸਿੰਘ, ਨਿਹਾਲ ਸਿੰਘ, ਦਲਜੀਤ ਸਿੰਘ, ਜਗਸੀਰ ਸਿੰਘ, ਸੁਖਵਿੰਦਰ ਸਿੰਘ, ਕਰਮਜੀਤ ਸਿੰਘ, ਨਿੰਦਰਪਾਲ ਸਿੰਘ, ਗੁਰਦੀਪ ਸਿੰਘ, ਰਵਿੰਦਰ ਸਿੰਘ, ਸੁਰਿੰਦਰ ਸਿੰਘ, ਅਕਾਸ਼ਦੀਪ ਸਿੰਘ, ਸਿਮਰਜੀਤ ਸਿੰਘ ਤੋੋਂ ਇਲਾਵਾ ਬਹੁਤ ਸਾਰੇ ਮੁਲਾਜਮ ਆਗੂ ਹਾਜਰ ਸਨ।