ਸ਼ਹੀਦ ਭਗਤ ਸਿੰਘ ਦੇ ਨਾਮ ਹਵਾਈ ਅੱਡਾ ਕਰਨ ਤੇ ਕੇਂਦਰ ਸਰਕਾਰ ਦਾ ਧੰਨਵਾਦ:- ਭਾਜਪਾ ਯੁਵਾ ਮੋਰਚਾ  

Advertisement
Spread information

ਸ਼ਹੀਦ ਭਗਤ ਸਿੰਘ ਦੇ ਨਾਮ ਹਵਾਈ ਅੱਡਾ ਕਰਨ ਤੇ ਕੇਂਦਰ ਸਰਕਾਰ ਦਾ ਧੰਨਵਾਦ:- ਭਾਜਪਾ ਯੁਵਾ ਮੋਰਚਾ

ਬਠਿੰਡਾ (ਲੋਕੇਸ਼ ਕੌਂਸਲ)

Advertisement

ਦੇਸ਼ ਦੇ ਜਨ ਮਾਨਸ ਦੀਆ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਮਨ ਕੀ ਬਾਤ ਪ੍ਰੋਗਰਾਮ ਦੇ 93ਵੀਂ ਕੜੀ ਦੇ ਦੌਰਾਨ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜੈਅੰਤੀ ਤੇ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਕਰਕੇ ਦੇਸ਼ ਦੇ ਅਮਰ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਹੈ ।

ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਅਗਰਵਾਲ ਨੇ ਕੇਂਦਰ ਭਾਜਪਾ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਮਰ ਬਲਿਦਾਨੀ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਆਦਰਸ਼ ਹਨ। ਸ਼ਹੀਦ ਭਗਤ ਸਿੰਘ ਦਾ ਨਾਮ ਸੁਣਦੇ ਹੀ ਰਗਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਜਾਗਦੀ ਹੈ। ਨਰਿੰਦਰ ਮੋਦੀ ਜੀ ਦੇ ਇਸ ਫੈਸਲੇ ਨਾਲ ਜਿੱਥੇ ਦੇਸ਼ ਦੇ ਵੀਰ ਸਪੂਤਾਂ ਦਾ ਸਨਮਾਨ ਵਧੇਗਾ। ਉੱਥੇ ਹੀ ਪੂਰੇ ਦੇਸ਼ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਵੀ ਲੋਕਾਂ ਵਿਚ ਜਾਵੇਗੀ। ਸੰਦੀਪ ਅਗਰਵਾਲ ਨੇ ਕਿਹਾ ਕਿ ਸ਼ਹੀਦਾਂ ਦਾ ਸੁਪਨਾ ਭਾਰਤ ਨੂੰ ਅਖੰਡ ਬਣਾ ਕੇ ਵਿਸ਼ਵ ਗੁਰੂ ਬਣਾਉਣਾ ਸੀ। ਜਿਸ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਹਰਮਨ ਪਿਆਰੇ ਲੋਕ ਸੇਵਕ ਨੇਤਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਦੇਸ਼ ਹਿੱਤ ਵਿੱਚ ਵੱਡੇ ਫ਼ੈਸਲੇ ਲੈ ਕੇ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਅੱਗੇ ਵਧ ਰਹੀ ਹੈ। ਅਤੇ ਪੰਡਿਤ ਦੀਨ ਦਿਆਲ ਉਪਾਧਿਆਇ ਦੀ ਵਿਚਾਰਧਾਰਾ ਇਕਤਾਮ ਮਾਨਵਵਾਦ ਨੂੰ ਲੈ ਕੇ ਜਨ ਕਲਿਆਣਕਾਰੀ ਨੀਤੀਆਂ ਨਾਲ ਸਮਾਜ ਦੇ ਅੰਤਿਮ ਪੱਧਰ ਦੇ ਵਿਅਕਤੀ ਲਈ ਯੋਜਨਾਵਾਂ ਬਣਾ ਰਹੇ ਹਨ। ਸੰਦੀਪ ਅਗਰਵਾਲ ਨੇ ਕਿਹਾ ਕਿ ਜੇਕਰ ਦੇਸ਼ ਦੀ ਵਿਰੋਧੀ ਧਿਰ ਚੰਗੀ ਭੂਮਿਕਾ ਨਿਭਾਵੇ ਤੇ ਦੇਸ਼ ਨੂੰ ਬਦਨਾਮ ਕਰਨ ਦੀ ਸਾਜਿਸ਼ ਨਾ ਕਰੇ ਤਾਂ ਜਲਦ ਭਾਰਤ ਵਿਸ਼ਵ ਗੁਰੂ ਬਣੇਗਾ। ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਹੋਣਗੇ । ਜਿਸ ਲਈ ਭਾਜਪਾ ਦਾ ਹਰੇਕ ਵਰਕਰ ਸੰਕਲਪ ਦੇ ਨਾਲ ਵਚਨਬੱਧ ਹੈ। ਅਤੇ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਤੇ ਕੇਂਦਰ ਨੇ ਦੇਸ਼ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਜਿਸ ਲਈ ਦੇਸ਼ ਵਾਸੀ ਵਧਾਈ ਦੇ ਪਾਤਰ ਹਨ।

 

Advertisement
Advertisement
Advertisement
Advertisement
Advertisement
error: Content is protected !!