ਡੇਅਰੀ ਵਿਕਾਸ ਵਿਭਾਗ ਵਲੋਂ ਪੀ .ਏ .ਯੂ ਵਿਖੇ ਪਸੂ਼ ਪਾਲਣ ਮੇਲੇ ‘ਚ ਲਗਾਈ ਗਈ ਦੋ ਰੋਜਾ ਸਟਾਲ – ਡਿਪਟੀ ਡਾਇਰੈਕਟਰ ਦਲਬੀਰ ਕੁਮਾਰ
ਲੁਧਿਆਣਾ, 25 ਸਤੰਬਰ (ਦਵਿੰਦਰ ਡੀ ਕੇ)
ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਪੀ.ਏ.ਯੂ ਵਿਖੇ ਲਗਾਏ ਗਏ 2 ਰੋਜਾ ਮੇਲੇ ਵਿਚ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਨੁਮਾਇਸ਼ ਲਗਾਈ ਗਈ । ਵਿਭਾਗੀ ਨੁਮਾਇਸ਼ ਦਾ ਉਦਘਾਟਨ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਜਸੋਵਾਲ ਵਲੋਂ ਕੀਤਾ ਗਿਆ ।
ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਨੁਮਾਇਸ਼ ਵਿਚ ਵਿਭਾਗ ਵੱਲੋਂ ਟ੍ਰੇਨਿੰਗ ਲੈ ਰਹੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਦੀ ਵੰਡ ਵੀ ਕੀਤੀ ਗਈ ਅਤੇ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਗਿਆ ।
ਕੈਬਿਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਸ੍ਰੀ ਲਾਲਜੀਤ ਸਿੰਘ ਭੁੱਲਰ ਅਤੇ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੁਮਾਇਸ਼ ਦਾ ਵਿਸੇ਼ਸ਼ ਤੌਰ ਉੱਤੇ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਦੇ ਨਾਲ ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ੍ਰੀ ਨਿਰਵੈਰ ਸਿੰਘ ਬਰਾੜ, ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪੁਰ ਸ੍ਰੀ ਰਣਦੀਪ ਕੁਮਾਰ ਹਾਂਡਾ, ਡਿਪਟੀ ਡਾਇਰੈਕਟਰ ਡੇਅਰੀ ਫਤਹਿਗੜ੍ਹ ਸਾਹਿਬ ਸ੍ਰੀ ਵਿਨੀਤ ਕੌੜਾ ਸਮੇਤ ਹੋਰ ਵਿਭਾਗੀ ਅਧਿਕਾਰੀ/ਕਰਮਚਾਰੀ ਵੀ ਮੌਜੂਦ ਸਨ।