ਸੰਘਰਸ਼ੀਲ ਧਿਰਾਂ ਦੀ ਮੀਤ ਹੇਅਰ ਨੂੰ ਘੁਰਕੀ, ਲਾਠੀਚਾਰਜ ਫਿਰ ਦੁਹਰਾਇਆ ਤਾਂ ,ਖੁਦ ਜਨਤਕ ਵਿਰੋਧ ਲਈ ਰਹਿਣਾ ਤਿਆਰ

Advertisement
Spread information

ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਉਪਰ ਲਾਠੀਚਾਰਜ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ 30 ਸਤੰਬਰ ਨੂੰ


ਹਰਿੰਦਰ ਨਿੱਕਾ , ਬਰਨਾਲਾ 26 ਸਤੰਬਰ 2022  

    ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੇ 8 ਦਿਨ ਪਹਿਲਾਂ ਹੋਏ ਰੋਸ ਪ੍ਰਦਰਸ਼ਨ ਮੌਕੇ ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਇੱਥੇ ਤਰਕਸ਼ੀਲ ਭਵਨ ਬਰਨਾਲਾ ਵਿੱਚ ਇਲਾਕੇ ਦੀਆਂ ਸਮੂਹ ਲੇਖਕ ਸਭਾਵਾਂ, ਕਿਸਾਨ, ਮਜ਼ਦੂਰ, ਮੁਲਾਜ਼ਮ, ਜਨਤਕ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਮੁਲਾਜ਼ਮ ਡਿਫੈਂਸ ਕਮੇਟੀ ਬਰਨਾਲਾ ਦੇ ਆਗੂ ਕਰਮਜੀਤ ਸਿੰਘ ਬੀਹਲਾ, ਰਾਜੀਵ ਕੁਮਾਰ, ਤਰਸੇਮ ਸਿੰਘ ਭੱਠਲ, ਗੁਲਾਬ ਸਿੰਘ ਨੇ ਕੀਤੀ। ਆਗੂਆਂ ਨੇ ਕਿਹਾ ਕਿ 19 ਸਤੰਬਰ ਨੂੰ ਬਰਨਾਲਾ ਵਿੱਚ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ 1158 ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬਰੇਰੀ ਫਰੰਟ ਦੇ ਸੱਦੇ ਤੇ ਪ੍ਰਦਰਸ਼ਨ ਕਰ ਰਹੇ ਮੁਜ਼ਾਹਰਾਕਾਰੀਆਂ ਉੱਪਰ ਬਰਨਾਲਾ ਪੁਲਿਸ ਵੱਲੋਂ ਬਿਨ੍ਹਾਂ ਕਾਰਨ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਕਾਰਨ ਬਰਨਾਲਾ ਨਿਵਾਸੀਆਂ ਵਿਚ ਪ੍ਰਸਾਸ਼ਨ ਅਤੇ ਸਰਕਾਰ ਦੇ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ ।

ਲਾਠੀਚਾਰਜ ਕਦੇ ਫਿਰ ਦੁਹਰਾਇਆ ਤਾਂ ਮੀਤ ਹੇਅਰ ਦਾ ਕਰਾਂਗੇ ਜਨਤਕ ਵਿਰੋਧ
    ਸਮੂਹ ਜਥੇਬੰਦੀਆਂ ਦੇ ਆਗੂਆਂ ਦੀ ਵਿਸ਼ਾਲ ਇਕੱਤਰਤਾ ਵਿੱਚ ਸਮੂਹ ਮੁਜ਼ਾਹਰਾਕਾਰੀਆਂ ਅਤੇ ਇਕੱਲੀ ਲੜਕੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੀ ਨਿਖੇਧੀ ਦਾ ਮਤਾ ਸਰਬਸੰਮਤੀ ਨਾਲ ਪਾਸ ਕਰਦੇ ਹੋਏ ਮਿਤੀ 30 ਸਤੰਬਰ, 2022 ਨੂੰ ਬਰਨਾਲਾ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ । ਅੱਜ ਦੀ ਮੀਟਿੰਗ ਵਿੱਚ ਬਰਨਾਲਾ ਪੁਲਿਸ ਦੇ ਜਾਬਰ ਵਿਵਹਾਰ ਦੀ ਨਿੰਦਾ ਕਰਦੇ ਹੋਏ ਧਰਨਾਕਾਰੀਆਂ ਉੱਪਰ ਕੀਤੇ ਗਏ ਪਰਚੇ ਰੱਦ ਕਰਾਉਣ ਦੀ ਮੰਗ ਕਰਦਿਆਂ ਇਹ ਫ਼ੈਸਲਾ ਵੀ ਕੀਤਾ ਗਿਆ ਹੈ ਜੇਕਰ ਅਜਿਹਾ ਘਟਨਾਕ੍ਰਮ ਦੁਬਾਰਾ ਵਾਪਰਦਾ ਹੈ ਤਾਂ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਜਨਤਕ ਵਿਰੋਧ ਕੀਤਾ ਜਾਵੇਗਾ।                                                               
    ਜ਼ਬਰ ਵਿਰੋਧੀ  ਅੱਜ ਦੀ ਮੀਟਿੰਗ ਵਿੱਚ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਲੇਖਕ ਓਮ ਪ੍ਰਕਾਸ਼ ਗਾਸੋ, ਭੋਲਾ ਸਿੰਘ ਸੰਘੇੜਾ, ਸਾਗਰ ਸਿੰਘ ਸਾਗਰ, ਦਰਸ਼ਨ ਸਿੰਘ ਗੁਰੂ, ਡਾਕਟਰ ਉਜਾਗਰ ਸਿੰਘ ਮਾਨ, ਪ੍ਰੀਤ ਸਿੰਘ ਭੱਠਲ, ਸੱਜਣ ਸਿੰਘ ਗਿੱਲ, ਮਲਕੀਤ ਸਿੰਘ ਗਿੱਲ ,ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਚਮਕੌਰ ਸਿੰਘ ਨੈਣੇਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਗੁਰਦੇਵ ਸਿੰਘ ਮਾਂਗੇਵਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਜਗਰਾਜ ਸਿੰਘ ਟੱਲੇਵਾਲ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੁਰਪ੍ਰੀਤ ਰੂੜੇਕੇ, ਟੈਕਨੀਕਲ ਸਰਵਿਸਜ਼ ਯੂਨੀਅਨ ਆਗੂ ਬਲਵੰਤ ਸਿੰਘ, ਇਨਕਲਾਬੀ ਕੇਂਦਰ ਆਗੂ ਡਾਕਟਰ ਰਜਿੰਦਰਪਾਲ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਰਜਿੰਦਰ ਭਦੌੜ ,ਜਮਹੂਰੀ ਅਧਿਕਾਰ ਸਭਾ ਆਗੂ ਸੋਹਣ ਸਿੰਘ ਮਾਝੀ, ਮਲਟੀਪਲ ਹੈਲਥ ਵਰਕਰ ਯੂਨੀਅਨ ਆਗੂ ਗੁਰਪ੍ਰੀਤ ਸਿੰਘ ਸ਼ਹਿਣਾ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਆਗੂ ਰਣਜੀਤ ਸਿੰਘ, ਵਿਰਸਾ ਸੰਭਾਲ ਆਗੂ ਜਗਤਾਰ ਸਿੰਘ ਕੱਟੂ, ਮੂਲ ਭਾਰਤੀ ਚਿੰਤਨ ਵੱਲੋਂ ਸਰਬਨ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਦੇ ਆਗੂ ਦਰਸ਼ਨ ਚੀਮਾ, ਤੇਜਿੰਦਰ ਤੇਜੀ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਖੁਸ਼ਮਿੰਦਰਪਾਲ ਹੰਡਿਆਇਆ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਗੁਲਾਬ ਸਿੰਘ, ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ ਪ੍ਰਦੀਪ ਕੁਮਾਰ, ਬੀ.ਐਡ. ਅਧਿਆਪਕ ਫਰੰਟ ਦੇ ਆਗੂ ਪਰਮਿੰਦਰ ਸਿੰਘ, ਡੀ.ਟੀ.ਐੱਫ. ਵੱਲੋਂ ਪ੍ਰਿੰਸੀਪਲ ਮੇਜਰ ਸਿੰਘ, ਭੁਪਿੰਦਰ ਸਿੰਘ ਕੱਟੂ, ਅਧਿਆਪਕ ਦਲ ਦੇ ਆਗੂ ਬਲਦੇਵ ਸਿੰਘ ਧੌਲਾ,ਮਨਿਸਟਰੀਅਲ ਸਟਾਫ ਯੂਨੀਅਨ ਵੱਲੋਂ ਬਲਵੰਤ ਸਿੰਘ ਭੁੱਲਰ, ਐਸ.ਸੀ.,ਬੀ.ਸੀ. ਅਧਿਆਪਕ ਯੂਨੀਅਨ ਆਗੂ ਜਸਵੀਰ ਸਿੰਘ ਬੀਹਲਾ, ਐੱਸ.ਐੱਸ.ਏ. ਦਫ਼ਤਰੀ ਕਰਮਚਾਰੀ ਯੂਨੀਅਨ ਆਗੂ ਜਸਵੰਤ ਸਿੰਘ ਆਦਿ ਸ਼ਾਮਲ ਹੋਏ । 
Advertisement
Advertisement
Advertisement
Advertisement
Advertisement

One thought on “ਸੰਘਰਸ਼ੀਲ ਧਿਰਾਂ ਦੀ ਮੀਤ ਹੇਅਰ ਨੂੰ ਘੁਰਕੀ, ਲਾਠੀਚਾਰਜ ਫਿਰ ਦੁਹਰਾਇਆ ਤਾਂ ,ਖੁਦ ਜਨਤਕ ਵਿਰੋਧ ਲਈ ਰਹਿਣਾ ਤਿਆਰ

Comments are closed.

error: Content is protected !!