ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

Advertisement
Spread information

ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

 

ਫਾਜ਼ਿਲਕਾ 28 ਸਤੰਬਰ (ਪੀ ਟੀ ਨਿਊਜ਼)

Advertisement

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣ ਵਾਲਾ ਵਿਖੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦਾ 115 ਵਾਂ ਜਨਮ ਦਿਨ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ (ਅਮਰਕੋਟ), ਸਰਕਾਰੀ ਹਾਈ ਸਮਾਰਟ ਸਕੂਲ ਚੁਵਾੜਿਆਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਯਦਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਹੋਜ਼ ਖਾਸ, ਸਰਕਾਰੀ ਸਕੂਲ ਘੁੜਿਆਣਾ, ਸਰਕਾਰੀ ਹਾਈ ਸਕੂਲ ਮੁਰਾਦਵਾਲਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਰੈਲੀਆਂ ਅਤੇ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ।

ਇਸ ਦੌਰਾਨ ਚਾਨਣ ਵਾਲਾ ਸਕੂਲ ਦੇ ਅਧਿਆਪਕ ਸਵੀਕਾਰ ਗਾਂਧੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲ ਵਿੱਚ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਹੈ। ਜਿਸ ਵਿਚ ਸਕੂਲ ਦੇ ਵਿਦਿਆਰਥੀ ਕੇਸਰੀ ਪੱਗਾਂ ਅਤੇ ਵਿਦਿਆਰਥਣਾਂ ਕੇਸਰੀ ਚੁੰਨੀਆਂ ਲੈ ਕੇ ਭਗਤ ਸਿੰਘ ਦੇ ਰੰਗ ਵਿੱਚ ਰੰਗੇ ਹੋਏ ਨਜ਼ਰ ਆਏ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਮੁੱਖੀ ਲਵਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਭਗਤ ਸਿੰਘ ਨੇ ਭਰ ਜਵਾਨੀ ਵਿੱਚ ਦੇਸ਼ ਦੀ ਅਜ਼ਾਦੀ ਲਈ ਆਪਣੀ ਕੁਰਬਾਨੀ ਦੇ ਕੇ ਇੱਕ ਅਦੁੱਤੀ ਮਿਸਾਲ ਪੈਦਾ ਕੀਤੀ ਹੈ। ਸਾਨੂੰ ਸਾਰਿਆਂ ਨੂੰ ਉਹਨਾਂ ਦੇ ਦੱਸੇ ਰਸਤੇ ਤੇ ਚੱਲਦਿਆਂ, ਉਹਨਾਂ ਦੇ ਸੁਪਨਿਆਂ ਦਾ ਦੇਸ਼ ਅਤੇ ਸਮਾਜ ਸਿਰਜਣ ਲਈ ਯਤਨ ਕਰਨੇ ਚਾਹੀਦੇ ਹਨ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਜੀਵਨ ਅਤੇ ਕੁਰਬਾਨੀ ਤੋਂ ਜਾਣੂ ਕਰਵਾਉਣ ਲਈ ਉਹਨਾਂ ਨੂੰ ਭਗਤ ਸਿੰਘ ਦੀ ਜੀਵਨੀ ਤੇ ਬਣੀ ਡਾਕੂਮੈਂਟਰੀ ਫਿਲਮ ਸਕੂਲ ਦੇ ਆਡੀਟੋਰੀਅਮ ਵਿੱਚ ਵਿਖਾਈ ਗਈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਭਗਤ ਸਿੰਘ ਦੇ ਦੱਸੇ ਰਸਤੇ ਤੇ ਚੱਲਣ ਦਾ ਪ੍ਰਣ ਲਿਆ ਗਿਆ।

ਇਸ ਮੌਕੇ ਮੈਡਮ ਸ਼ਵੇਤਾ ਕੁਮਾਰੀ, ਅਧਿਆਪਕ ਰਾਜ ਕੁਮਾਰ ਸੰਧਾ,ਗੌਰਵ ਮਦਾਨ,ਮੈਡਮ ਸੈਲਿਕਾ,ਮੈਡਮ ਗੁਰਮੀਤ ਕੌਰ, ਇਨਕਲਾਬ ਗਿੱਲ , ਆਂਗਣਵਾੜੀ ਸਟਾਫ ਮੈਡਮ ਪੂਨਮ, ਭਰਪੂਰ ਕੌਰ, ਬਲਜੀਤ ਕੌਰ ਅਤੇ ਰਜਨੀ ਆਦਿ ਮੌਜੂਦ ਸਨ।

Advertisement
Advertisement
Advertisement
Advertisement
Advertisement
error: Content is protected !!