ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਮਨਾਇਆ ਗਿਆ ਰੇਬੀਜ਼ ਦਿਵਸ

Advertisement
Spread information

ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਮਨਾਇਆ ਗਿਆ ਰੇਬੀਜ਼ ਦਿਵਸ

 

ਫਾਜ਼ਿਲਕਾ 28 ਸਤੰਬਰ (ਪੀ ਟੀ ਨੈਟਵਰਕ)

Advertisement

ਸਿਵਲ ਸਰਜਨ ਡਾ. ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪੰਕਜ ਚੌਹਾਨ ਦੀ ਅਗਵਈ ਹੇਠ ਬਲਾਕ ਦੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਰੇਬੀਜ਼ ਦਿਵਸ ਮਨਾਇਆ ਗਿਆ, ਜਿਸ ਵਿੱਚ ਆਮ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਮੋਜਮ, ਨਵਾ ਹਾਸਤਾ, ਖੋਰੀਆਂਵਾਲੀ ਵਿਖੇ ਸੀ ਐੱਚ ਓ ਅਤੇ ਸਟਾਫ ਵਲੋ ਲੋਕਾਂ ਨੂੰ ਇਸ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।

ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪੰਕਜ ਚੌਹਾਨ ਨੇ ਦੱਸਿਆ ਕਿ ਵਿਸ਼ਵ ਰੇਬੀਜ਼ ਦਿਵਸ 2022 ਦਾ ਥੀਮ ਰੇਬੀਜ਼: “ਵਨ ਹੈਲਥ-ਜ਼ੀਰੋ ਡੈੱਥ” ਰੱਖਿਆ ਗਿਆ ਹੈ।  ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਰੇਬੀਜ਼ ਦੀ ਬਿਮਾਰੀ ‘ਤੇ ਕਾਬੂ ਪਾਉਣ ਦੇ ਮਕਸਦ ਨਾਲ ਹਰ ਸਾਲ 28 ਸਤੰਬਰ  ਨੂੰ ਵਿਸ਼ਵ ਰੇਬੀਜ਼ ਦਿਵਸ ਮਨਾਉਂਦਾ ਹੈ, ਜਿਸ ਦਾ ਮੁੱਖ ਉਦੇਸ਼ ਰੇਬੀਜ਼ ਦੀ ਬਿਮਾਰੀ ਤੇ ਇਸ ਦੀ ਰੋਕਥਾਮ ਬਾਰੇ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਤੋਂ ਸਾਵਧਾਨ ਕਰਦਿਆਂ ਦੱਸਿਆ ਕਿ ਕੁੱਤੇ ਤੋਂ ਇਲਾਵਾ ਬਿੱਲੀ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਨਾਲ ਵੀ ਰੇਬੀਜ਼ ਹੋਣ ਦਾ ਖਤਰਾ ਹੁੰਦਾ ਹੈ, ਜੋ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੇਸ਼ ਵਿੱਚ ਲਗਭਗ 20 ਹਜ਼ਾਰ ਲੋਕਾਂ ਦੀ ਰੇਬੀਜ਼ ਦੀ ਲਾਗ ਕਾਰਨ ਮੌਤ ਹੋ ਜਾਂਦੀ ਹੈ ਅਤੇ ਰੇਬੀਜ਼ ਤੋਂ ਬਚਾਅ ਲਈ ਟੀਕਾਕਰਣ ਹੀ ਇੱਕਮਾਤਰ ਉਪਾਅ ਹੈ।

ਉਨ੍ਹਾਂ  ਦੱਸਿਆ ਕਿ ਰੇਬੀਜ਼ ਇਕ ਅਜਿਹਾ ਵਾਇਰਸ ਲਾਗ ਹੈ, ਜੋ ਆਮ ਤੌਰ ‘ਤੇ ਸੰਕ੍ਰਮਤ ਜਾਨਵਰਾਂ ਦੇ ਕੱਟਣ ਨਾਲ ਫੈਲਦਾ ਹੈ। ਰੇਬੀਜ਼ ਦਾ ਵਾਇਰਸ ਕਈ ਵਾਰ ਪਾਲਤੂ ਜਾਨਵਰ ਦੇ ਚੱਟਣ ਜਾਂ ਜਾਨਵਰ ਦੇ ਲਾਰ ਨਾਲ ਸਿੱਧਾ ਸੰਪਰਕ ਵਿਚ ਹੋਣ ਨਾਲ ਵੀ ਫੈਲ ਜਾਂਦਾ ਹੈ। ਰੇਬੀਜ਼ ਇਕ ਜਾਨਲੇਵਾ ਰੋਗ ਹੈ, ਜਿਸ ਦੇ ਲੱਛਣ ਬੇਹੱਦ ਦੇਰ ਨਾਲ ਨਜ਼ਰ ਆਉਂਦੇ ਹਨ। ਜੇਕਰ ਸਮਾਂ ਰਹਿੰਦੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਜਾਨਲੇਵਾ ਸਾਬਤ ਹੋ ਜਾਂਦਾ ਹੈ।

ਬਲਾਕ ਐਡੂਕੇਟਰ ਦਿਵੇਸ਼ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਆਪਣੇ ਘਰਾਂ ਵਿਚ ਪਾਲਤੂ ਕੁੱਤੇ ਰੱਖੇ ਹੋਏ ਹਨ, ਉਹ ਉਨ੍ਹਾਂ ਦਾ ਟੀਕਾਕਰਣ ਜ਼ਰੂਰ ਕਰਵਾਉਣ ਤਾਂ ਜੋ ਕੁੱਤੇ ਦੇ ਕੱਟਣ ‘ਤੇ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰੇਬੀਜ਼ ਦਾ ਕੋਈ ਇਲਾਜ ਨਹੀਂ, ਸਿਰਫ਼ ਬਚਾਅ ਲਈ ਉਪਰਾਲੇ ਹੀ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ‘ਤੇ ਅਣਗਹਿਲੀ ਨਹੀਂ ਵਰਤਣੀ ਚਾਹੀਦੀ, ਸਗੋਂ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਮੁਫਤ ਇਲਾਜ ਦਾ ਫਾਇਦਾ ਉਠਾ ਕੇ ਇਸ ਬਿਮਾਰੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੇਬੀਜ਼ ਦੇ 99 ਫੀਸਦੀ ਮਾਮਲੇ ਕੇਵਲ ਕੁੱਤਿਆਂ ਦੇ ਕੱਟਣ ਨਾਲ ਸਬੰਧਤ ਹੁੰਦੇ ਹਨ, ਜਿਸ ਦੇ ਇਲਾਜ ਲਈ ਐਂਟੀ ਰੇਬੀਜ਼ ਵੈਕਸੀਨ ਮੁਫਤ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਸਹਾਇਤਾ ਦੇ ਤੌਰ ਉੱਤੇ ਜ਼ਖਮ ਨੂੰ ਵਗਦੇ ਪਾਣੀ ਵਿਚ ਸਾਬਣ ਨਾਲ 15 ਮਿੰਟ ਤੱਕ ਧੋਣ ਨਾਲ ਇਸ ਬਿਮਾਰੀ ਦੇ ਜ਼ੋਖਮ ਨੂੰ ਘਟਾਇਆ ਜਾ ਸਕਦਾ ਹੈ। ਕੁੱਤੇ ਦੇ ਕੱਟਣ ਉੱਤੇ ਤੁਰੰਤ ਨੇੜਲੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰੀ ਸਲਾਹ ਅਨੁਸਾਰ ਬਿਮਾਰੀ ਤੋਂ ਬਚਾਅ ਲਈ ਐਂਟੀ ਰੇਬੀਜ਼ ਦੇ ਟੀਕੇ ਲਗਵਾਉਣੇ ਬੇਹੱਦ ਜ਼ਰੂਰੀ ਹਨ, ਜਿਸ ਨਾਲ ਰੇਬੀਜ਼ ਬਿਮਾਰੀ ਹੋਣ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਸਾਲ 2030 ਤੱਕ ਕੁੱਤਿਆਂ ਦੇ ਕੱਟਣ ਨਾਲ ਹੋਣ ਵਾਲੇ ਰੇਬੀਜ਼ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ।

Advertisement
Advertisement
Advertisement
Advertisement
Advertisement
error: Content is protected !!