ਖੇਤੀਬਾੜੀ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕੈਂਪ
ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਵਿਦਿਆਰਥਣਾਂ ਨੇ ਕੱਢ
ਰਵੀ ਸੈਣ , ਬਰਨਾਲਾ, 29 ਸਤੰਬਰ 2022
ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਹਾੜ੍ਹੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕੈਂਪ ਇਥੇ ਅਨਾਜ ਮੰਡੀ ਵਿਖੇ ਲਾਇਆ ਗਿਆ।
ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਹਾੜ੍ਹੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕੈਂਪ ਇਥੇ ਅਨਾਜ ਮੰਡੀ ਵਿਖੇ ਲਾਇਆ ਗਿਆ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋੋਵੇਗਾ, ਉੱਥੇ ਪਰਾਲੀ ਦੇ ਧੂੰਏੰ ਕਾਰਨ ਸਾਹ ਲੈਣ ਵਿੱਚ ਮੁਸ਼ਕਲ ਆਉਣ ‘ਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪਬੰਧਨ ਕਰਕੇ ਵਾਤਾਵਰਣ ਸੰਭਾਲਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਫਸਲੀ ਵਿਭਿੰਨਤਾ ਅਪਨਾਉਣ।
ਇਸ ਮੌਕੇ ਕੇਨ ਕਮਿਸ਼ਨਰ ਪੰਜਾਬ ਡਾ. ਰਾਜੇਸ਼ ਕੁਮਾਰ ਰਹੇਜਾ ਨੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਬਸਿਡੀ ਅਤੇ ਖੇਤੀ ਮਸ਼ੀਨਰੀ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ।
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਵਰਿੰਦਰ ਕੁਮਾਰ ਨੇ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਤੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ, ਜਿਨ੍ਹਾਂ ਵਿੱਚ ਡਾ. ਅਸ਼ੋਕ ਕੁਮਾਰ ਨੇ ਮਿੱਟੀ , ਡਾ. ਅਮਨਦੀਪ ਕੌਰ ਨੇ ਫਸਲਾਂ ਤੇ ਸੰਭਾਲ, ਡਾ.ਅਰਸ਼ਦੀਪ ਸਿੰਘ ਨੇ ਮਸ਼ੀਨਰੀ ਸਬੰਧੀ ਤੇ ਭੁਪਿੰਦਰ ਸਿੰਘ ਐਸਡੀਓ ਨੇ ਪਾਣੀ ਦੀ ਸੰਭਾਲ ਕਰਨ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ‘ਚ ਕਿਸਾਨ ਹਰਦੇਵ ਸਿੰਘ ਪਿੰਡ ਗਹਿਲ, ਜਰਨੈਲ ਸਿੰਘ ਮਹਿਲ ਕਲਾਂ, ਮੇਜਰ ਸਿੰਘ ਵਾਸੀ ਭਗਤਪੁਰਾ, ਸੁਖਵੰਤ ਸਿੰਘ ਵਾਸੀ ਧੂਰਕੋਟ, ਹਰਿਮੰਦਰ ਸਿੰਘ ਪਿੰਡ ਬੱਲੋਕੇ ਆਦਿ ਸ਼ਾਮਲ ਸਨ।
ਇਸ ਮੌਕੇ ਸਕੂਲੀ ਵਿਦਿਆਰਥਣਾਂ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਜਾਗੋ ਕੱਢ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐੱਸਡੀਐੱਮ ਗੋਪਾਲ ਸਿੰਘ, ਫਾਰਮ ਸਲਾਹਕਾਰ ਕੇਂਦਰ ਦੇ ਇੰਚਾਰਜ ਡਾ. ਨਵਦੀਪ ਸਿੰਘ ਗਿੱਲ, ਡੇਅਰੀ ਵਿਭਾਗ ਤੋਂ ਲਖਮੀਤ ਸਿੰਘ, ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਜਰਨੈਲ ਸਿੰਘ, ਗੁਰਚਰਨ ਸਿੰਘ, ਡਾ. ਜਸਵਿੰਦਰ ਸਿੰਘ, ਗੁਰਮੀਤ ਸਿੰਘ, ਜਸਮੀਨ ਸਿੱਧੂ, ਸੁੱਖਦੀਪ ਸਿੰਘ ਏਡੀਓ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵੱਲੋਂ ਸਟਾਲਾਂ ਦਾ ਜਾਇਜ਼ਾ
ਇਸ ਮੌਕੇ ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ, ਫਾਰਮ ਸਲਾਹਕਾਰ ਕੇਂਦਰ, ਕ੍ਰਿਸ਼ੀ ਵਿਗਿਆਨ ਕੇਂਦਰ ਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਆਪਣੀਆਂ ਸਟਾਲਾਂ ਲਾਈਆਂ ਗਈਆਂ ਅਤੇ ਕਿਸਾਨਾਂ ਨੂੰ ਸਹਾਇਕ ਕਿੱਤਿਆਂ ਬਾਰੇ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਵੱਲੋਂ ਸਟਾਲਾਂ ਦਾ ਜਾਇਜ਼ਾ ਲਿਆ ਗਿਆ।