ਪਟਾਕੇ ਵੇਚਣ ਦਾ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਮੰਗੀਆਂ
ਸੰਗਰੂਰ, 29 ਸਤੰਬਰ (ਹਰਪ੍ਰੀਤ ਕੌਰ ਬਬਲੀ
ਡਾਇਰੈਕਟਰ, ਉਦਯੋਗ ਅਤੇ ਕਾਮਰਸ ਵਿਭਾਗ, ਪੰਜਾਬ ਵੱਲੋਂ ਜਾਰੀ ਪੱਤਰ ਮਿਤੀ 14-09-2022 ਰਾਹੀਂ ਐਕਸਪਲੋਸਿਵ ਰੂਲਜ਼-2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਦੀਵਾਲੀ, ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਮਿਤੀ 03 ਅਕਤੂਬਰ ਤੋਂ 11 ਅਕਤੂਬਰ 2022 ਨੂੰ ਸ਼ਾਮ 5:00 ਵਜੇ ਤੱਕ ਸਬੰਧਤ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਜਾਂ ਕਮਰਾ ਨੰਬਰ 12, ਅਸਲਾ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ ਸੰਗਰੂਰ ਵਿਖੇ ਪੇਸ਼ ਕਰ ਸਕਦੇ ਹਨ। ਨਿਰਧਾਰਤ ਮਿਤੀ ਅਤੇ ਸਮੇਂ ਤੋਂ ਬਾਅਦ ਕੋਈ ਵੀ ਦਰਖਾਸਤ ਪ੍ਰਾਪਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਿਰਧਾਰਤ ਮਿਤੀ ਤੱਕ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ 14 ਅਕਤੂਬਰ ਨੂੰ ਬਾਅਦ ਦੁਪਹਿਰ 3:00 ਵਜੇ ਮੀਟਿੰਗ ਹਾਲ ਦਫ਼ਤਰ ਡਿਪਟੀ ਕਮਿਸ਼ਨਰ ਸੰਗਰੂਰ ਵਿਖੇ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਹਦਾਇਤਾਂ ਅਨੁਸਾਰ ਡਰਾਅ ਆਫ ਲਾਟਸ ਰਾਹੀਂ ਟੈਂਪਰੇਰੀ ਲਾਇਸੰਸ ਜਾਰੀ ਕੀਤੇ ਜਾਣਗੇ।
One thought on “ਪਟਾਕੇ ਵੇਚਣ ਦਾ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਮੰਗੀਆਂ”
Comments are closed.