ਰਘਵੀਰ ਹੈਪੀ , ਬਰਨਾਲਾ, 30 ਸਤੰਬਰ 2022
ਐਸ ਡੀ ਕਾਲਜ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਰਾਸ਼ਟਰੀ ਪੱਧਰ ’ਤੇ ਚਲਾਏ ਜਾ ਰਹੇ ‘ਮੈਗਾ ਵਲੰਟੀਅਰੀ ਬਲੱਡ ਡੋਨੇਸ਼ਨ ਡਰਾਈਵ’ ਯੋਜਨਾ ਤਹਿਤ ਲਗਾਏ ਗਏ ਇਸ ਖੂਨਦਾਨ ਕੈਂਪ ਵਿਚ 70 ਦੇ ਕਰੀਬ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਖੂਨਦਾਨ ਕੀਤਾ। ਸਥਾਨਕ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦਾ ਰਸਮੀ ਆਗ਼ਾਜ਼ ਡਾ. ਪਰਨੀਤ ਸ਼ਰਮਾ, ਡਾ. ਗੁਰਮੇਹਰ ਢਿੱਲੋਂ ਅਤੇ ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਕੀਤਾ। ਵਿਦਿਆਰਥੀਆਂ ਨੂੰ ਖੂਨਦਾਨ ਲਈ ਉਤਸ਼ਾਹਿਤ ਕਰਦਿਆਂ ਉਹਨਾਂ ਖੂਨਦਾਨ ਦੀ ਮਹੱਤਤਾ ਦੇ ਵੱਖ-ਵੱਖ ਪੱਖਾਂ ’ਤੇ ਚਾਨਣਾ ਪਾਉਂਦਿਆਂ ਇਸ ਨੇਕ ਉਪਰਾਲੇ ਲਈ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ। ਡਾ. ਰੀਤੂ ਅੱਗਰਵਾਲ ਦੀ ਦੇਖ ਰੇਖ ਵਿਚ ਐਨ.ਐਸ.ਐਸ., ਐਨ.ਸੀ.ਸੀ. ਅਤੇ ਖੇਡ ਵਿਭਾਗ ਵੱਲੋਂ ਲਗਾਏ ਗਏ ਇਸ ਕੈਂਪ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਖੂਨਦਾਨੀਆਂ ਨੂੰ ਮੌਕੇ ’ਤੇ ਸਰਟੀਫ਼ੀਕੇਟ ਵੀ ਦਿੱਤੇ ਗਏ। ਐਸ ਡੀ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਅਤੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਖ਼ੂਨਦਾਨੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਕੈਂਪ ਦੀ ਸਫ਼ਲਤਾ ਵਿਚ ਡਾ. ਬਹਾਦਰ ਸਿੰਘ, ਪ੍ਰੋ. ਜਸਵਿੰਦਰ ਕੌਰ, ਪ੍ਰੋ. ਸਤਪਾਲ ਸਿੰਘ, ਪ੍ਰੋ. ਰੇਨੂੰ ਧਰਨੀ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਬਲਵਿੰਦਰ ਸਿੰਘ, ਪ੍ਰੋ. ਜਸਪ੍ਰੀਤ ਕੌਰ ਵੱਡਾ ਯੋਗਦਾਨ ਪਾਇਆ। ਇਸ ਮੌਕੇ ਕਾਲਜ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।