ਖੇਡ ਮੰਤਰੀ ਗੁਰਮੀਤ ਸਿੰਘ Meet Hayer ਨੇ ਦਮਨੀਤ ਸਿੰਘ ਮਾਨ ਨੂੰ ਵੱਡੀ ਪ੍ਰਾਪਤੀ ਲਈ ਦਿੱਤੀ ਮੁਬਾਰਕਬਾਦ
ਅਨੁਭਵ ਦੂਬੇ , ਚੰਡੀਗੜ੍ਹ 30 ਸਤੰਬਰ 2022
ਬਾਬਾ ਆਲਾ ਸਿੰਘ ਦੇ ਵਰੋਸਾਏ ਸ਼ਹਿਰ ਬਰਨਾਲਾ ਦਮਨੀਤ ਸਿੰਘ ਮਾਨ ਨੇ 36 ਵੀਆਂ ਕੌਮੀ ਖੇਡਾਂ ਵਿੱਚ ਹੈਮਰ ਥਰੋਅ ਮੁਕਾਬਲੇ ਵਿੱਚ ਪੰਜਾਬ ਵੱਲੋਂ ਹਿੱਸਾ ਲੈਂਦਿਆ 67.62 ਮੀਟਰ ਥਰੋਅ ਸੁੱਟ ਕੇ ਨਵਾਂ ਨੈਸ਼ਨਲ ਗੇਮਜ਼ ਰਿਕਾਰਡ ਬਣਾਇਆ ਹੈ। ਦਮਨੀਤ ਮਾਨ ਨੇ ਪੰਜਾਬ ਲਈ ਇਨ੍ਹਾਂ ਖੇਡਾਂ ਵਿੱਚ ਪਹਿਲਾ ਸੋਨੇ ਦਾ ਤਮਗ਼ਾ ਜਿੱਤਿਆ। ਦਮਨੀਤ ਮਾਨ ਦੀ ਇਸ ਵੱਡੀ ਉਪਲੱਬਧੀ ਨੇ ਸ਼ਹਿਰ ਦਾ ਮਾਣ ਵਧਾਇਆ ਹੈ। ਦਮਨੀਤ ਦੀ ਇਸ ਪ੍ਰਾਪਤੀ ਦੀ ਖਬਰ ਆਉਂਦਿਆਂ ਹੀ, ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ । ਖੇਡ ਮੰਤਰੀ ਗੁਰਮੀਤ ਸਿੰਘ Meet Hayer ਨੇ ਦਮਨੀਤ ਸਿੰਘ ਮਾਨ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦਮਨੀਤ ਭਾਰਤੀ ਅਥਲੈਟਿਕਸ ਦਾ ਸੁਨਹਿਰੀ ਭਵਿੱਖ ਹੈ। ਦਮਨੀਤ ਨੇ ਸੀਨੀਅਰ ਵਰਗ ਵਿੱਚ ਇਸ ਪ੍ਰਾਪਤੀ ਤੋਂ ਪਹਿਲਾ ਜੂਨੀਅਰ ਵਰਗ ਵਿੱਚ ਯੂਥ ਵਿਸ਼ਵ ਚੈਂਪੀਅਨਸ਼ਿਪ ਤੇ ਯੂਥ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਵੀ ਸਿਲਵਰ ਮੈਡਲ ਜਿੱਤਿਆ ਹੈ।