ਜ਼ਿਲ੍ਹਾ ਮੈਜਿਸਟਰੇਟ ਨੇ 02 ਅਕਤੂਬਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ
ਫ਼ਤਹਿਗੜ੍ਹ ਸਾਹਿਬ, 01 ਅਕਤੂਬਰ (ਪੀ ਟੀ ਨਿਊਜ)
ਜਿਲ੍ਹਾ ਮੈਜਿਸਟਰੇਟ, ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਮਿਤੀ 02 ਅਕਤੂਬਰ 2022 ਨੂੰ ਗਾਂਧੀ ਜੈਯੰਤੀ ‘ਤੇ ਸਵੇਰੇ 07.00 ਵਜੇ ਤੋਂ ਰਾਤ 12.00 ਵਜੇ ਤੱਕ ਡਰਾਈ ਡੇ ਘੋਸ਼ਿਤ ਕੀਤਾ ਹੈ। ਇਸ ਦੌਰਾਨ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ-ਪਿਲਾਉਣ ਅਤੇ ਸਟੋਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ।
ਉਹਨਾਂ ਦੱਸਿਆ ਕਿ ਮਿਤੀ 02 ਅਕਤੂਬਰ 2022 ਨੂੰ ਗਾਂਧੀ ਜੈਯੰਤੀ ਦਾ ਸਮਾਗਮ ਪੂਰੇ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ। ਇਸ ਲਈ ਗਾਂਧੀ ਜੈਯੰਤੀ ਸ਼ਾਂਤੀ ਪੂਰਵਕ ਮਨਾਉਣ ਲਈ ਡਰਾਈ ਡੇਅ ਘੋਸ਼ਿਤ ਕਰਨਾ ਜਰੂਰੀ ਹੈ।