ਵਿਧਾਇਕ ਗੋਗੀ ਦੀ ਅਗਵਾਈ ‘ਚ ਵਾਰਡ ਨੰਬਰ 77 ‘ਚ ਚਲਾਇਆ ਸਫਾਈ ਅਭਿਆਨ
ਲੁਧਿਆਣਾ, 01 ਅਕਤੂਬਰ (ਦਵਿੰਦਰ ਡੀ ਕੇ)
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਗੋਗੀ ਬੱਸੀ ਦੀ ਅਗਵਾਈ ਵਿੱਚ ਹਲਕੇ ਦੇ ਵਾਰਡ ਨੰਬਰ 77 ਵਿਖੇ ਸਫਾਈ ਅਭਿਆਨ ਚਲਾਇਆ ਗਿਆ।
ਇਸ ਮੌਕੇ ਵਿਧਾਇਕ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਬੱਸੀ ਦੇ ਨਾਲ ਨਗਰ ਨਿਗਮ ਦੇ ਚੀਫ ਸੈਨੇਟਰੀ ਇੰਸਪੈਕਟਰ ਗੁਰਿੰਦਰ ਸਿੰਘ, ਸਿਹਤ ਅਫਸਰ ਡਾ. ਵਿਪੁਲ ਮਲਹੋਤਰਾ, ਨਵੀਨ ਗੋਗਨਾ ਤੇ ਹੋਰ ਵੀ ਮੌਜੂਦ ਸਨ।
ਵਿਧਾਇਕ ਗੋਗੀ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਸਨੀਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਵੀ ਸੁਨੇਹਾ ਦਿੰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ।