ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ – ਤਰੁਨਪ੍ਰੀਤ ਸਿੰਘ ਸੌਂਦ

Advertisement
Spread information

ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ – ਤਰੁਨਪ੍ਰੀਤ ਸਿੰਘ ਸੌਂਦ

 

ਖੰਨਾ/ਲੁਧਿਆਣਾ, 01 ਅਕਤੂਬਰ (ਦਵਿੰਦਰ ਡੀ ਕੇ)

Advertisement

 

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆਂ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।

 

ਉਹਨਾਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ ‘ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ, ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਚਲੀ ਜਾਵੇਗੀ।

 

ਉਹਨਾਂ ਦੱਸਿਆ ਕਿ ਖੰਨਾ ਮੰਡੀ ਵਿਖੇ ਪਨਗ੍ਰੇਨ, ਮਾਰਕਫੈੱਡ, ਵੇਅਰਹਾਊਸ ਅਤੇ ਪਨਸਪ ਵੱਲੋਂ ਖਰੀਦ ਕੀਤੀ ਜਾਣੀ ਹੈ ਪਿਛਲੀ ਵਾਰ ਖੰਨਾ ਮੰਡੀ ਵਿਖੇ 1 ਲੱਖ 90 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ. ਇਸ ਸਾਲ ਵੀ 1 ਲੱਖ 80 ਤੋਂ 85 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖੰਨਾ ਮੰਡੀ ਵਿਖੇ ਆਮਦ ਹੋਣ ਦੀ ਸੰਭਾਵਨਾ ਹੈ।

 

ਇਸ ਮੌਕੇ ਐਸ.ਡੀ.ਐਮ. ਖੰਨਾ ਸ੍ਰੀਮਤੀ ਮਨਜੀਤ ਕੌਰ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ, ਡੀ.ਐਫ.ਐਸ.ਓ. ਖੰਨਾ ਸ. ਲਖਵੀਰ ਸਿੰਘ, ਏ.ਐਫ.ਐਸ.ਓ. ਸ. ਸੁਖਦੇਵ ਸਿਘ, ਸਕੱਤਰ ਮਾਰਕੀਟ ਕਮੇਟੀ ਸ. ਸੁਰਜੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸ. ਹਰਬੰਸ ਸਿੰਘ ਰੋਸ਼ਾ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਸ. ਗੁਰਦਿਆਲ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement

One thought on “ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ – ਤਰੁਨਪ੍ਰੀਤ ਸਿੰਘ ਸੌਂਦ

Comments are closed.

error: Content is protected !!