ਡੇਅਰੀ ਫਾਰਮਿੰਗ ਦੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ
ਬਰਨਾਲਾ, 1 ਅਕਤੂਬਰ (ਰਘੁਵੀਰ ਹੈੱਪੀ)
ਐਸ.ਬੀ.ਆਈ ਆਰਸੇਟੀ ਬਰਨਾਲਾ ਵੱਲੋਂ ਬੇਰੁਜ਼ਗਾਰ ਨੌਜਵਾਨ ਲੜਕੇ- ਲੜਕੀਆਂ ਵਾਸਤੇ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਕੋਰਸ ਕਰਵਾਏ ਜਾਂਦੇ ਹਨ। ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 10 ਦਿਨਾਂ ਦਾ ਡੇਅਰੀ ਫਾਰਮਿੰਗ ਦਾ ਕੋਰਸ ਪੂਰਾ ਕੀਤਾ ਗਿਆ। ਇਸ ਟ੍ਰੇਨਿੰਗ ਪੋ੍ਰਗਰਾਮ ਵਿੱਚ ਤਕਰੀਬਨ 29 ਸਿਖਿਆਰਥੀਆਂ ਨੇ ਹਿੱਸਾ ਲਿਆ ਜਿਸ ਵਿੱਚ ਲੜਕੇ ਅਤੇ ਲੜਕੀਆਂ ਸ਼ਾਮਿਲ ਸਨ। ਇਨ੍ਹਾਂ ਸਿਖਿਆਰਥੀਆਂ ਨੂੰ ਡਾਇਰੈਕਟਰ ਧਰਮਪਾਲ ਬਾਂਸਲ ਤੇ ਹੋਰ ਅਧਿਕਾਰੀਆਂ ਵੱਲੋਂ ਸਰਟੀਫਿਕੇਟ ਵੰਡੇ ਗਏ।
ਇਸ ਸੰਸਥਾ ਵੱਲੋਂ ਡੇਅਰੀ ਫਾਰਮਿੰਗ ਦੀ ਟ੍ਰੇਨਿੰਗ ਲੈ ਰਹੇ ਸਿਖਿਆਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਵੈ ਰੋਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਸਿਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ।