06 ਅਕਤੂਬਰ ਨੂੰ ਨਵੀਂ ਦਾਣਾ ਮੰਡੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ/ਸੈਮੀਨਾਰ
ਫਿਰੋਜ਼ਪੁਰ, 3 ਅਕਤੂਬਰ (ਬਿੱਟੂ ਜਲਾਲਾਬਾਦੀ)
ਜ਼ਿਲ੍ਹਾ ਫਿਰੋਜ਼ਪੁਰ ਦੇ ਕਿਸਾਨਾਂ ਲਈ 06 ਅਕਤੂਬਰ, 2022 ਨੂੰ ਨਵੀਂ ਦਾਣਾ ਮੰਡੀ ਫਿਰੋਜ਼ਪੁਰ ਕੈਂਟ ਵਿਖੇ ਹਾੜ੍ਹੀ 2022 ਦੌਰਾਨ ਵੱਖ-ਵੱਖ ਫਸਲਾਂ ਦੀ ਕਾਸ਼ਤ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ/ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਤੇਜਪਾਲ ਸਿੰਘ ਨੇ ਸਾਂਝੀ ਕੀਤੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ/ਸੈਮੀਨਾਰ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਅਤੇ ਹੋਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਵੱਲੋ ਹਾੜ੍ਹੀ ਦੀਆਂ ਵੱਖ-ਵੱਖ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਕੈਂਪ ਵਿੱਚ ਵੱਖ-ਵੱਖ ਮਹਿਕਮਿਆਂ ਵੱਲੋਂ ਵਿਭਾਗੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਖੇਤੀ ਇੰਨਪੁਟਸ ਵੀ ਮੁਹੱਈਆ ਕਰਵਾਏ ਜਾਣਗੇ। ਸ੍ਰੀ ਤੇਜਪਾਲ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਸ਼ਿਰਕਤ ਕਰਕੇ ਹਾੜੀ ਦੀਆਂ ਵੱਖ-ਵੱਖ ਫਸਲਾਂ ਦੀ ਤਕਨੀਕੀ ਜਾਣਕਾਰੀ ਹਾਸਲ ਕਰਨ।