ਜੀ.ਐਸ. ਸਹੋਤਾ , ਮਹਿਲ ਕਲਾਂ , 4 ਅਕਤੂਬਰ 2022
ਸੁਰੱਖਿਅਤ ਮਾਤ੍ਰਤਵ ਅਭਿਆਨ (ਹਰ ਮਹੀਨੇ ਦੀ 9 ਤਰੀਕ) ਤਹਿਤ ਜਿਲ੍ਹਾ ਬਰਨਾਲਾ ‘ਚ ਸਿਵਲ ਹਸਪਤਾਲ , ਸਬ ਡਵੀਜ਼ਨਲ ਹਸਪਤਾਲ ਤਪਾ , ਸੀ ਐਚ ਸੀ ਮਹਿਲ ਕਲਾਂ, ਧਨੌਲਾ, ਭਦੌੜ, ਚੰਨਣਵਾਲ ਅਤੇ ਪੀ ਐਚ ਸੀ ਲੈਵਲ ‘ਤੇ ਗਰਭਵਤੀ ਔਰਤਾਂ ਦੇ ਚੈੱਕਅਪ ਲਈ ਕੈਂਪ ਲਗਾਏ ਜਾਂਦੇ ਹਨ।
ਇਸ ਤਹਿਤ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਸੀਐਚਸੀ ਮਹਿਲ ਕਲਾਂ ਵਿਖੇ ਸੈਕਟਰ ਮਹਿਲ ਕਲਾਂ, ਛਾਪਾ ‘ਚ ਆਸ਼ਾ ਵਰਕਰਾਂ ਨੂੰ ਇਨ੍ਹਾਂ ਕੈਂਪਾਂ ‘ਚ ਵੱਧ ਤੋਂ ਵੱਧ ਗਰਭਵਤੀ ਔਰਤਾਂ ਦਾ ਚੈੱਕਅਪ ਕਰਾਉਣ ਲਈ ਕਿਹਾ। ਇਸ ਸਮੇਂ ਸੀਨੀਅਰ ਮੈਡੀਕਲ ਅਫਸਰ ਡਾ. ਜੈਦੀਪ ਸਿੰਘ ਚਹਿਲ ਵੱਲੋਂ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਪੋਸ਼ਟਿਕ ਭੋਜਨ ਖਾਣ ਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਕੈਂਪ ਵਿੱਚ ਡਾ. ਲਲਿਤਾ ਮੈਡੀਕਲ ਅਫਸਰ ਵੱਲੋਂ ਸਿਹਤ ਕਰਮਚਾਰੀਆਂ ਦੇ ਸਹਿਯੋਗ ਨਾਲ 161 ਗਰਭਵਤੀ ਔਰਤਾਂ ਦਾ ਚੈੱਕਅਪ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ, ਕੁਲਜੀਤ ਸਿੰਘ ਬਲਾਕ ਐਜੂਕੇਟਰ, ਐਲ ਐਚ ਵੀ ਬਲਵਿੰਦਰ ਕੌਰ, ਭੁਪਿੰਦਰ ਸਿੰਘ, ਸਟਾਫ ਨਰਸ ਮਨਦੀਪ ਕੌਰ, ਸੁਖਦੀਪ ਕੌਰ , ਵਿਨੋਦ ਰਾਣੀ ਹਾਜ਼ਰ ਸਨ।