ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ 6 ਰੋਜਾ ਧਾਰਮਿਕ ਕੀਰਤਨ ਦੀਵਾਨ ਸਮਾਪਤ

Advertisement
Spread information

ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ 6 ਰੋਜਾ ਧਾਰਮਿਕ ਕੀਰਤਨ ਦੀਵਾਨ ਸਮਾਪਤ

ਪਟਿਆਲਾ, 6 ਅਕਤੂਬਰ (ਰਾਜੇਸ਼ ਗੌਤਮ)

ਇਥੇ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਵਲੋਂ ਸਜਾਏ ਗਏ 6 ਰੋਜਾ ਧਾਰਮਿਕ ਕੀਰਤਨ ਦੀਵਾਨ ਬੀਤੀ ਰਾਤ ਸਮਾਪਤ ਹੋ ਗਏ, ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਹਾਜਰੀਆਂ ਭਰੀਆਂ।

ਮੋਦੀ ਕਾਲਜ ਨੇੜਲੇ ਗੁਰਦੁਆਰਾ ਐਮ.ਈ.ਐਸ. ਦੀ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੌਰਾਨ ਸੰਤ ਬਲਜਿੰਦਰ ਸਿੰਘ ਨੇ ਸਿੱਖ ਕੌਮ ਨੂੰ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਿੱਖ ਇਤਿਹਾਸ ਅਤੇ ਗੁਰਬਾਣੀ ਵਿੱਚੋਂ ਹਵਾਲੇ ਦੇ ਕੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ।

ਸਮਾਗਮ ਵਿੱਚ ਰਾੜਾ ਸਾਹਿਬ ਦੇ ਸਕੱਤਰ ਰਣਧੀਰ ਸਿੰਘ ਢੀਂਡਸਾ, ਗੁਰਦੁਆਰਾ ਸਿੰਘ ਸਭਾ ਮਾਲ ਰੋਡ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਬਾਬੂ ਸਿੰਘ ਗੁਰਮ, ਜਨਰਲ ਸਕੱਤਰ ਬਲਜਿੰਦਰ ਸਿੰਘ ਦਿਵਾਨ, ਬਲਜਿੰਦਰ ਸਿੰਘ ਬੇਦੀ, ਇੰਦਰਮੋਹਨ ਸਿੰਘ ਬਜਾਜ, ਇੰਦਰਜੀਤ ਸਿੰਘ, ਏ.ਆਈ.ਜੀ. ਗੁਰਦੀਪ ਸਿੰਘ, ਬਲਰਾਜ ਇੰਦਰ ਸਿੰਘ ਗਰੇਵਾਲ, ਖ਼ਜ਼ਾਨਚੀ ਭਜਨ ਉਬਰਾਏ, ਕਰਮਜੀਤ ਸਿੰਘ ਕੋਛੜ, ਨਿਸ਼ਕਾਮ ਸੇਵਾ ਸੁਸਾਇਟੀ ਗੁਰਦੁਆਰਾ ਐਮ.ਈ.ਐਸ. ਕਮੇਟੀ ਵੱਲੋਂ ਡਾ. ਦਰਸ਼ਨ ਸਿੰਘ ਘੁੰਮਣ, ਦੇਵਿੰਦਰ ਸਿੰਘ ਭੋਲਾ, ਸੁਖਵਿੰਦਰ ਸਿੰਘ ਸੁੱਖੀ, ਅਮਰਜੀਤ ਸਿੰਘ, ਭੁਪਿੰਦਰ ਸਿੰਘ ਅਤੇ ਹੋਰ ਸੰਗਤਾਂ ਵੱਡੀ ਗਿਣਤੀ ‘ਚ ਮੌਜੂਦ ਸਨ।

ਇਸ ਦੌਰਾਨ ਸੰਤ ਰਣਜੀਤ ਸਿੰਘ ਢੀਂਗੀ, ਸੰਤ ਰੋਸ਼ਨ ਸਿੰਘ ਧਭਲਾਨ, ਸੰਤ ਗੁਰਮੁੱਖ ਸਿੰਘ ਆਲੋਵਾਲ, ਬਾਬਾ ਵਸਾਖਾ ਸਿੰਘ, ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ, ਗਿਆਨੀ ਰਣਜੀਤ ਸਿੰਘ ਕਰਹਾਲੀ ਸਾਹਿਬ ਤੇ ਸਾਬਕਾ ਹੈਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ ਨੇ ਵੀ ਗੁਰਬਾਣੀ ਵਖਿਆਨ ਸਰਵਣ ਕਰਵਾਇਆ।

Advertisement
Advertisement
Advertisement
Advertisement
error: Content is protected !!