ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜਿਲ੍ਹਾ ਜੇਲ੍ਹ ਵਿਖੇ ਮੈਡੀਕਲ ਚੈੱਕਅਪ ਕੈਂਪ ਅਤੇ ਕੈਂਪ ਕੋਰਟ
ਬਰਨਾਲਾ, 6 ਅਕਤੂਬਰ (ਰਘੁਵੀਰ ਹੈੱਪੀ)
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ, ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਜੀ ਦੀ ਅਗਵਾਈ ਹੇਠ ਅੱਜ ਮਿਤੀ 06.10.2022 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ੍ਹਂ ਸਿਹਤ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਇੱਕ ਮੈਡੀਕਲ ਚੱੈਕਅਪ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸੀ.ਜੇ.ਐੱਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ ਵਿਚ ਸਿਵਲ ਹਸਪਤਾਲ ਬਰਨਾਲਾ ਵੱਲੋਂ ਭੇਜੀ ਗਈ ਮੈਡੀਕਲ ਅਫ਼ਸਰਾ ਦੀ ਟੀਮ, ਜਿਸ ਵਿੱਚ ਡਾ. ਕਾਕੁਲ ਅੱਗਰਵਾਲ (ਸਕਿੱਨ ਦੇ ਮਾਹਿਰ), ਡਾ. ਕਰਨ ਚੌਪੜਾ (ਆਰਥੋ), ਡਾ. ਕਰਨਦੀਪ ਸਿੰਘ (ਮੈਡੀਸਨ), ਸ਼੍ਰੀ ਕਰਮਜੀਤ ਸਿੰਘ (ਅਪਥਾਲਮਿਕ ਅਫ਼ਸਰ) ਅਤੇ ਡਾ. ਗੁਰਪ੍ਰੀਤ ਕੌਰ (ਡੈਂਟਲ) ਪਹੁੰਚੇ ਅਤੇ ਉਨ੍ਹਾਂ ਵੱਲੋਂ 258 ਕੈਦੀਆਂ ਅਤੇ ਹਵਾਲਾਤੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸਤੋਂ ਇਲਾਵਾਂ ਮਾਨਯੋਗ ਸੀ.ਜੇ.ਐੱਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹ ਬਰਨਾਲਾ ਵਿਖੇ ਕੈਂਪ ਕੋਰਟ ਵੀ ਲਗਾਈ ਗਈ। ਇਸ ਤੋਂ ਇਲਾਵਾ ਉਹਨਾਂ ਨੇ ਕੈਦੀਆਂ/ਹਵਾਲਾਤੀਆਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਦਿੱਤੀਆਂ ਜਾਣ ਵਾਲੀਆਂ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਨੇ ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਕੈਦੀਆਂ ਅਤੇ ਹਵਾਲਾਤੀਆਂ ਨੂੰ ਜੇਲ੍ਹ ਵਿਚ ਆ ਰਹੀਆਂ ਪਰੇਸ਼ਾਨੀਆਂ ਨੂੰ ਸੁਣਿਆ ਗਿਆ ਅਤੇ ਹੱਲ ਕਰਨ ਲਈ ਭਰੋਸਾ ਦਵਾਇਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ, ਜਿੱਥੇ ਕੈਦੀ/ਹਵਾਲਾਤੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।