ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਲਾਹਨਤ ਤੋਂ ਬਚਾਉਣ ਵਾਸਤੇ ਆਪਸ ਵਿੱਚ ਮਿਲ ਕੇ ਚਲਾਉਣੀ ਹੋਵੇਗੀ ਲੋਕ ਲਹਿਰ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਚਨਾਰਥਲ ਕਲਾਂ ਵਿਖੇ ਹੋਏ ਦੁਸ਼ਹਿਰਾ ਕਬੱਡੀ ਟੂਰਨਾਮੈਂਟ ਦਾ ਕੀਤਾ ਉਦਘਾਟਨ
ਫਤਹਿਗੜ੍ਹ ਸਾਹਿਬ 06 ਅਕਤੂਬਰ 22 (ਪੀ ਟੀ ਨਿਊਜ਼)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਗੰਭੀਰਤਾਂ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਸਾਡਾ ਪੰਜਾਬ ਮੁੜ ਤੋਂ ਹੱਸਦਾ ਵੱਸਦਾ ਤੇ ਰੰਗਲਾ ਪੰਜਾਬ ਬਣੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਚਨਾਰਥਲ ਕਲਾਂ ਵਿਖੇ ਸ਼ਹੀਦੇ-ਏ-ਆਜਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਦੁਸ਼ਹਿਰਾ ਟੂਰਨਾਮੈਂਟ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਖੇਡ ਟੂਰਨਾਮੈਂਟ ਬਹੂਤ ਜਰੂਰੀ ਹਨ, ਕਿਊਂਕਿ ਖੇਡਾਂ ਹੀ ਇੱਕੋਂ ਇੱਕ ਅਜਿਹਾ ਸਾਧਨ ਹਨ, ਜਿਨ੍ਹਾਂ ਨਾਲ ਜੁੜ ਕੇ ਸਾਡੇ ਨੌਜਵਾਨ ਨਸ਼ਿਆਂ ਵਰਗੀ ਲਾਹਨਤ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਪੂਰੀ ਗੰਭੀਰਤਾਂ ਨਾਲ ਕੰਮ ਕਰ ਰਹੀ ਹੈ ਅਤੇ ਇਸੇ ਲੜੀ ਵਿੱਚ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਪੰਜਾਬ ਨੂੰ ਮੁੜ ਤੋਂ ਹੱਸਦਾ ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਲਈ ਪਹਿਲ ਕਦਮੀ ਕੀਤੀ ਹੈ।
ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਹੀ ਰਾਹ ਤੇ ਲਿਆਉਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਜਰੂਰੀ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਲਾਹਨਤ ਤੋਂ ਦੂਰ ਰੱਖਣ ਲਈ ਇੱਕਜੁੱਟ ਹੋ ਕੇ ਲੋਕ ਲਹਿਰ ਚਲਾਈਏ ਤਾਂ ਜੋ ਸਾਡੇ ਨੌਜਵਾਨ ਇਸ ਨਸ਼ਿਆਂ ਵਰਗੀ ਲਾਹਨਤ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਸਰਕਾਰ ਨੇ ਪਿਛਲੇ ਦਿਨੀ ਸਰਕਾਰ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਅਜਿਹੇ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਪੇਂਡੂ ਖੇਡ ਮੇਲੇ ਬਹੂਤ ਜਰੂਰੀ ਹਨ, ਕਿਉਂਕਿ ਇਨ੍ਹਾਂ ਖੇਡ ਮੇਲਿਆਂ ਰਾਹੀ ਪਿੰਡਾਂ ਦੇ ਖਿਡਾਰੀਆਂ ਅੰਦਰ ਛੁਪੀ ਖੇਡ ਪ੍ਰਤੀਭਾ ਉੱਭਰ ਕੇ ਸਾਹਮਣੇ ਆਉਂਦੀ ਹੈ ਅਤੇ ਇਹ ਖਿਡਾਰੀ ਅੱਗੇ ਵੱਧ ਕੇ ਆਪਣੇ ਦੇਸ਼ ਅਤੇ ਸੂਬੇ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰ ਸਕਦੇ ਹਨ।
ਪੱਤਰਕਾਰਾਂ ਵੱਲੋਂ ਸਰਕਾਰੀ ਸਿਹਤ ਕੇਂਦਰਾਂ ਵਿਖੇ ਡਾਕਟਰਾਂ ਦੀਆਂ ਖਾਲੀ ਪਈਆਂ ਆਸਾਮੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਡਾਕਟਰਾਂ ਦੀ ਭਰਤੀ ਕੀਤੀ ਗਈ , ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਛੇਤੀ ਹੀ ਡਾਕਟਰਾਂ ਤੇ ਹੋਰ ਸਟਾਫ ਦੀਆਂ ਭਰਤੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰੀ ਸਿਹਤ ਕੇਂਦਰ ਚਨਾਰਥਲ ਕਲਾਂ ਦੇ ਹਸਪਤਾਲ ਵਿੱਚ ਗਾਇਨੀ ਅਤੇ ਮੈਡੀਸ਼ਨ ਦੇ ਡਾਕਟਰਾਂ ਦੀਆਂ ਅਸਾਮੀਆਂ ਤੋਂ ਇਲਾਵਾ ਹੋਰ ਵੀ ਜੋ ਘਾਟਾ ਹਨ ਉਨ੍ਹਾਂ ਨੂੰ ਜਲਦੀ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਤਰਜੀਹ ਦੇ ਕੇ ਸੂਬੇ ਦੀ ਨੁਹਾਰ ਬਦਲਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਹੀ ਸਾਡਾ ਪੰਜਾਬ ਮੁੜ ਤੋਂ ਹੱਸਦਾ ਵੱਸਦਾ ਅਤੇ ਰੰਗਲਾ ਪੰਜਾਬ ਬਣੇਗਾ।