ਸ਼੍ਰੋਮਣੀ ਕਮੇਟੀ ਨੂੰ ਦੋ ਫਾੜ ਕਰਨ ਦੇ ਰੋਸ ਵਜੋਂ ਕੱਢੇ ਗਏ ਰੋਸ ਮਾਰਚ ਵਿਚ ਲਾ-ਮਿਸਾਲ ਇਕੱਠ ਨੇ ਕੇਂਦਰ ਸਰਕਾਰ ਨੂੰ ਪਾਇਆ ਵਕਤ : ਪ੍ਰੋ ਬਡੂੰਗਰ  

Advertisement
Spread information

ਸ਼੍ਰੋਮਣੀ ਕਮੇਟੀ ਨੂੰ ਦੋ ਫਾੜ ਕਰਨ ਦੇ ਰੋਸ ਵਜੋਂ ਕੱਢੇ ਗਏ ਰੋਸ ਮਾਰਚ ਵਿਚ ਲਾ-ਮਿਸਾਲ ਇਕੱਠ ਨੇ ਕੇਂਦਰ ਸਰਕਾਰ ਨੂੰ ਪਾਇਆ ਵਕਤ : ਪ੍ਰੋ ਬਡੂੰਗਰ

ਪਟਿਆਲਾ , 8 ਅਕਤੂਬਰ (ਰਿਚਾ ਨਾਗਪਾਲ)

Advertisement

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਫਾੜ ਕਰਨ ਦੇ ਖਿਲਾਫ ਕੇਵਲ ਪੰਜਾਬ ਦੇ ਸਿੱਖ ਹੀ ਨਹੀਂ ਬਲਕਿ ਹਰਿਆਣਾ ਦੇ ਸਿੱਖ ਵੀ ਇਸ ਦਾ ਵਿਰੋਧ ਕਰ ਰਹੇ ਹਨ ਜਿਸ ਦੀ ਤਾਜ਼ਾ ਮਿਸਾਲ ਸਮੁੱਚੀ ਸਿੱਖ ਕੌਮ ਵੱਲੋਂ ਦੇਖਣ ਨੂੰ ਮਿਲੀ, ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਹਰਿਆਣੇ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਫਾੜ ਕਰਨ ਦੇ ਰੋਸ ਵਜੋਂ ਕੱਢੇ ਗਏ ਰੋਸ ਮਾਰਚ ਵਿਚ ਲਾਮਿਸਾਲ ਇਕੱਠ ਨੇ ਇਹ ਸਾਬਤ ਕਰਕੇ ਰੱਖ ਦਿੱਤਾ ਹੈ ਕਿ ਸਮੁੱਚਾ ਸਿੱਖ ਪੰਥ ਕੇਂਦਰ ਸਰਕਾਰ ਵੱਲੋਂ ਕਾਨੂੰਨ ਦੇ ਸਹਾਰੇ ਨਾਲ ਕੀਤੀ ਗਈ ਸ਼੍ਰੋਮਣੀ ਕਮੇਟੀ ਨੂੰ ਦੋ ਫਾੜ ਕਰਨ ਅਤੇ ਸਿੱਖ ਕੌਮ ਵਿੱਚ ਵੰਡੀਆਂ ਪਾਉਣ ਦੇ ਖ਼ਿਲਾਫ਼ ਹਨ । ਉਨ੍ਹਾਂ ਕਿਹਾ ਕਿ ਇਸ ਰੋਸ ਮਾਰਚ ਵਿਚ ਸ਼ਾਮਲ ਲਾਮਿਸਾਲ ਇਕੱਠ ਨੇ ਕੇਂਦਰ ਸਰਕਾਰ ਦੀ ਜਿਥੇ ਨਵੀਂ ਦੌੜਾਕ ਰੱਖਦੀ ਉੱਥੇ ਹੀ ਵਕਤ ਵੀ ਪਾ ਦਿੱਤਾ ।

ਉਨ੍ਹਾਂ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਕੇਂਦਰ ਦੀਆਂ ਸਰਕਾਰਾਂ ਵੱਲੋਂ ਸਿੱਖ ਕੌਮ ਨੂੰ ਦੋਫਾੜ ਕਰਨ ਦੀਆਂ ਕੋਸ਼ਿਸ਼ਾਂ ਚਲੀਆਂ ਜਾਂਦੀਆਂ ਰਹੀਆਂ ਹਨ ਅਤੇ ਹੁਣ ਕਾਨੂੰਨਾਂ ਦੀ ਆੜ ਹੇਠ ਉਹ ਸ਼੍ਰੋਮਣੀ ਕਮੇਟੀ ਨੂੰ ਦੋ ਫਾੜ ਕਰਨ ਵਾਲੀਆਂ ਚਾਲਾਂ ਵਿਚ ਕਾਮਯਾਬ ਹੋ ਗਈਆਂ ਹਨ । ਪ੍ਰੋ ਬਡੂੰਗਰ ਨੇ ਸਮੁੱਚੇ ਸਿੱਖ ਕੌਮ ਨੂੰ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਮਾਰਨ ਦੇ ਖ਼ਿਲਾਫ਼ ਇੱਕ ਮੰਚ ਤੇ ਇਕੱਤਰ ਹੋ ਕੇ ਜਿੱਥੇ ਇਸ ਦਾ ਵਿਰੋਧ ਡੱਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਉਥੇ ਹੀ ਆਪਣੀ ਇਕਜੁੱਟਤਾ ਨਾਲ ਲੜਾਈ ਲੜਨ ਲਈ ਵੀ ਅੱਗੇ ਆਉਣ ਲਈ ਕਿਹਾ ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਲੋਕਤਾਂਤਰਿਕ ਢੰਗ ਪ੍ਰਣਾਲੀ ਨਾਲ ਚੁਣ ਕੇ ਸ਼੍ਰੋਮਣੀ ਕਮੇਟੀ ਦੇ ਵਿੱਚ ਜਾਂਦੇ ਹਨ ਜਦੋਂ ਕਿ ਹਰਿਆਣਾ ਦੇ ਮੁੱਠੀ ਭਰ ਲੋਕ ਇਸ ਤੇ ਕਾਬਜ਼ ਨਹੀਂ ਹੋ ਸਕਦੇ । ਪ੍ਰੋ ਬਡੂੰਗਰ ਨੇ ਕਿਹਾ ਕਿ ਹਰਿਆਣਾ ਵਿੱਚ ਜਿੰਨੀਆਂ ਵੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਆਨ ਉਹ ਵੀ ਲੋਕਤੰਤਰਿਕ ਢੰਗ ਨਾਲ ਚੁਣੀਆਂ ਹੋਈਆਂ ਹਨ ਅਤੇ ਉਨ੍ਹਾਂ ਦੇ ਨੁਮਾਇੰਦੇ ਵੀ ਹਰਿਆਣਾ ਦੀ ਵੱਖਰੀ ਕੀਤੀ ਗਈ ਸ਼੍ਰੋਮਣੀ ਕਮੇਟੀ ਦੇ ਖ਼ਿਲਾਫ਼ ਹਨ ।

Advertisement
Advertisement
Advertisement
Advertisement
Advertisement
error: Content is protected !!