ਬਲਾਕ ਬਠਿੰਡਾ ਦੇ 93ਵੇਂ ਸਰੀਰਦਾਨੀ ਬਣੇ ਜਗਰੂਪ ਸਿੰਘ ਇੰਸਾਂ
ਬਠਿੰਡਾ, 9 ਅਕਤੂਬਰ (ਅਸ਼ੋਕ ਵਰਮਾ)
ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਬਲਾਕ ਬਠਿੰਡਾ ਦੇ ਏਰੀਆ ਪ੍ਰਤਾਪ ਨਗਰ ਦੇ ਪ੍ਰੇਮੀ ਪੰਚਾਇਤ ਸੇਵਾਦਾਰ ਜਗਰੂਪ ਸਿੰਘ ਇੰਸਾਂ (ਰਿਟਾ. ਸੁਪਰਡੈਂਟ ਮੰਡੀ ਬੋਰਡ, ਰਾਮਾਂ ਮੰਡੀ) ਐਸ ਏ ਐਸ ਨਗਰ, ਨੇੜੇ ਪੱਪੂ ਆਟਾ ਚੱਕੀ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੀ ਪਤਨੀ ਰੁਪਿੰਦਰ ਕੌਰ ਇੰਸਾਂ, ਬੇਟੇ ਹਰਿੰਦਰਪਾਲ ਸਿੰਘ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਅਲ ਫਲਾਹ ਸਕੂਲ ਆਫ ਮੈਡੀਕਲ ਸਾਇੰਸ ਅਤੇ ਰਿਸਰਚ ਸੈਂਟਰ ਧੌਜ ਫਰੀਦਾਬਾਦ ਹਰਿਆਣਾ ਨੂੰ ਦਾਨ ਕੀਤਾ। ਜਗਰੂਪ ਸਿੰਘ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਭੰਗੀਦਾਸ ਜੋਗਿੰਦਰ ਇੰਸਾਂ ਨੇ ਦੱਸਿਆ ਕਿ ਜਗਰੂਪ ਸਿੰਘ ਇੰਸਾਂ ਨੇ ਮੌਤ ਉਪਰੰਤ ਸ਼ਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਉਨਾਂ ਸਨ 1990 ਵਿਚ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਹੋਈ ਸੀ ਅਤੇ ਡੇਰਾ ਸੱਚਾ ਸੌਦਾ ਸਰਸਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ। ਉਹ ਪਿਛਲੇ ਲੰਮੇਂ ਸਮੇਂ ਤੋਂ ਬਿਮਾਰ ਚਲ ਰਹੇ ਸਨ ਅੱਜ ਸੇਵੇਰੇ ਉਨਾਂ ਆਖਰੀ ਸਾਹ ਲਿਆ। ਇਸ ਮੌਕੇ ਬਲਾਕ ਦੇ 15 ਮੈਂਬਰ ਅਸ਼ਵਨੀ ਇੰਸਾਂ ਨੇ ਦੱਸਿਆ ਕਿ ਜਗਰੂਪ ਸਿੰਘ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ। ਉਨਾਂ ਜਿਉਂਦੇ ਜੀ ਵੀ ਮਾਨਵਤਾ ਦੀ ਸੇਵਾ ਕੀਤੀ ਅਤੇ ਜਾਂਦੇ-ਜਾਂਦੇ ਆਪਣਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਕੇ ਮਾਨਵਤਾ ਤੇ ਇੱਕ ਵੱਡਾ ਪਰਉਪਕਾਰ ਕਰ ਗਏ ਹਨ। ਇਸ ਮੌਕੇ ਬਲਾਕ ਪੰਦਰਾਂ ਮੈਂਬਰ, ਸੁਜਾਨ ਭੈਣਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।