ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਮੰਡੀ ਦਾ ਦੌਰਾ

Advertisement
Spread information

 

ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਮੰਡੀ ਦਾ ਦੌਰਾ

 

ਸੰਗਰੂਰ, 11 ਅਕਤੂਬਰ (ਹਰਪ੍ਰੀਤ ਕੌਰ ਬਬਲੀ)

Advertisement

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਲਈ ਸੰਗਰੂਰ ਜ਼ਿਲੇ ’ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਨੇੜਲੇ ਪਿੰਡ ਚੰਗਾਲ ਦੇ ਕਿਸਾਨ ਹਰਦਿਆਲ ਸਿੰਘ ਵੱਲੋਂ ਲਿਆਂਦੀ ਗਈ ਫ਼ਸਲ ਦੀ ਖਰੀਦ ਕਰਵਾਈ ਗਈ ਅਤੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ। ਇਸ ਮੌਕੇ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ’ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫ਼ਸਲ ਦੀ ਖਰੀਦ ਤੋਂ ਕੁਝ ਹੀ ਘੰਟਿਆਂ ਅੰਦਰ ਇਸਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਕਿਹਾ ਇਸਦੇ ਨਾਲ ਹੀ ਝੋਨੇ ਦੀ ਲਿਫ਼ਟਿੰਗ ਨੂੰ ਵੀ ਤੁਰੰਤ ਹੀ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਜਗਾ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਪੂਰੇ ਪੰਜਾਬ ’ਚ ਲਗਭਗ 11 ਲੱਖ 50 ਹਜ਼ਾਰ ਮੀਟਿ੍ਰਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ ਜਿਸ ’ਚੋਂ ਤਕਰੀਬਨ 10 ਲੱਖ 50 ਹਜ਼ਾਰ ਮੀਟਿ੍ਰਕ ਟਨ ਫ਼ਸਲ ਖਰੀਦੀ ਵੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਤੁਰੰਤ ਅਦਾਇਗੀ ਨੂੰ ਯਕੀਨੀ ਬਣਾਉਦਿਆਂ ਕਿਸਾਨਾਂ ਦੇ ਬੈਂਕ ਖਾਤਿਆਂ ’ਚ 800 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨਾਂ ’ਚ ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਯਤਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਬਣਾਉਣ ਦੇ ਸਿਰਫ਼ 6 ਮਹੀਨਿਆਂ ਦੇ ਅੰਦਰ ਹੀ ਉਨਾਂ ਦੀ ਸਰਕਾਰ ਵੱਲੋਂ ਫ਼ਸਲਾਂ ਦੀ ਸੁਚੱਜੀ ਖਰੀਦ ਦੇ ਨਾਲ-ਨਾਲ ਪੱਕੀਆਂ ਭਰਤੀਆਂ, ਹਰ ਵਰਗ ਦੇ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਵਰਗੇ ਫੈਸਲੇ ਲਾਗੂ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਅਹਿਮ ਕਦਮ ਪੁੱਟੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਣ ਮੰਡਲ ਅਫ਼ਸਰ ਮੋਨਿਕਾ ਯਾਦਵ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਪੀ. ਮਨਪ੍ਰੀਤ ਸਿੰਘ, ਡੀ.ਐਫ਼.ਐਸ.ਸੀ. ਨਰਿੰਦਰ ਸਿੰਘ, ਜ਼ਿਲਾ ਮੰਡੀ ਅਫ਼ਸਰ ਜਸਪਾਲ ਸਿੰਘ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!