ਸੀਪੀਐਫ਼ ਕਰਮਚਾਰੀ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਸੈਮੀਨਾਰ 14 ਨੂੰ, ਪੁਰਾਣੀ ਪੈਂਨਸ਼ਨ ਮੁਲਾਜਮਾ ਦਾ ਸਵਿਧਾਨਕ ਹੱਕ- ਜ਼ਿਲ੍ਹਾ ਆਗੂ
ਫਾਜ਼ਿਲਕਾ 12 ਅਕਤੂਬਰ (ਪੀਟੀ ਨਿਊਜ਼)
ਸੀਪੀਐਫ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਕੁਲਦੀਪ ਸਿੰਘ ਸੱਭਰਵਾਲ ਵੱਲੋਂ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਅਕਤੂਬਰ ਨੂੰ ਡੀ ਸੀ ਆਫਿਸ ਦੇ ਮੀਟਿੰਗ ਹਾਲ ਵਿਚ ਪੁਰਾਣੀ ਪੈਨਸ਼ਨ ਦੀ ਬਹਾਲੀ ਕਰਵਾਉਣ ਸਬੰਧੀ ਜ਼ਿਲਾਂ ਪੱਧਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਮੁੱਖ ਮਹਿਮਾਨ ਤੇ ਮੁੱਖ ਬੁਲਾਰੇ ਸਰਦਾਰ ਸੁਖਜੀਤ ਸਿੰਘ ਸੂਬਾ ਪ੍ਰਧਾਨ ਸੀ ਪੀ ਐਫ਼ ਕਰਮਚਾਰੀ ਯੂਨੀਅਨ ਪੰਜਾਬ ਪਹੁੰਚ ਰਹੇ। ਉਹਨਾਂ ਨਾਲ ਜ਼ਿਲਾਂ ਪ੍ਰਧਾਨ ਕਪੂਰਥਲਾ ਸ਼੍ਰੀ ਸੰਗਤ ਰਾਮ ਅਤੇ ਜ਼ਿਲਾਂ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਸਤਨਾਮ ਸਿੰਘ ਅਤੇ ਸੂਬਾ ਪ੍ਰਧਾਨ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਸਰਦਾਰ ਤੇਜਿੰਦਰ ਸਿੰਘ ਨੰਗਲ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ।
ਜਨਰਲ ਸਕੱਤਰ ਮਨਦੀਪ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਚੰਦ ਕੰਬੋਜ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਪੁਰਾਣੀ ਪੈਨਸ਼ਨ ਨੂੰ 2004 ਤੋਂ ਬਾਅਦ ਬਦਲ ਕੇ ਐੱਨਪੀਐੱਸ ਸਕੀਮ ਵਿੱਚ ਤਬਦੀਲ ਕਰਕੇ ਸਮੂਹ ਮੁਲਾਜ਼ਮ ਸਾਥੀਆਂ ਨਾਲ ਧੋਖਾ ਕੀਤਾ ਅਤੇ ਉਨ੍ਹਾਂ ਦੇ ਬੁਢਾਪੇ ਨੂੰ ਰੋਲਣ ਦੀ ਕੋਸ਼ਿਸ਼ ਕੀਤੀ ਏਸੇ ਤਹਿਤ ਪੂਰੇ ਪੰਜਾਬ ਵਿੱਚ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਜ਼ਿਲਾਂ ਹੈਡ ਕੁਆਟਰਾ ਤੇ ਜ਼ਿਲਾਂ ਪੱਧਰੀ ਸੈਮੀਨਾਰ ਕਰਵਾ ਕੇ ਮੁਲਾਜ਼ਮ ਸਾਥੀਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤੇ ਉਹਨਾਂ ਨੂੰ ਭਵਿੱਖ ਵਿੱਚ ਹੱਕਾ ਲਈ ਲੜਨ ਲਈ ਸੁਚੇਤ ਕੀਤਾ ਜਾ ਰਿਹਾ ਹੈ ਜ਼ਿਲ੍ਹਾ ਸਰਪ੍ਰਸਤ ਧਰਮਿੰਦਰ ਗੁਪਤਾ ਅਤੇ ਸਵੀਕਾਰ ਗਾਂਧੀ ਅਤੇ ਜ਼ਿਲਾਂ ਪ੍ਰੈਸ ਸਕੱਤਰ ਇਨਕਲਾਬ ਗਿੱਲ ਵੱਲੋਂ ਸਮੂਹ ਮੁਲਾਜ਼ਮ ਸਾਥੀਆਂ ਨੂੰ ਅਪੀਲ ਕੀਤੀ ਗਈ ਕਿ ਇਸ ਕਨਵੈਨਸ਼ਨ ਵਿੱਚ ਵੱਧ ਤੋਂ ਵੱਧ ਹਾਜ਼ਰੀ ਲਗਵਾਈਏ ਤਾਂ ਜੋ ਆਏ ਹੋਏ ਮੁੱਖ ਮਹਿਮਾਨਾਂ ਦੇ ਵੱਡਮੁੱਲੇ ਵਿਚਾਰ ਸੁਣ ਸਕੀਏ ਮੌਜੂਦਾ ਸਰਕਾਰ ਤੋ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਦੇ ਲਈ ਸਘੰਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ।