ਬੇਮੌਸਮੀ ਬਾਰਿਸ਼ ਦਾ ਫਸਲਾਂ ਤੇ ਅਸਰ ਵੇਖਣ ਪਹੁੰਚੇ ਮੁੱਖ ਖੇੇਤੀਬਾੜੀ ਅਫਸਰ

Advertisement
Spread information


-ਝੋਨੇ ਦੀ ਪਰਾਲੀ ਸਾੜੇ ਬਿਨਾਂ ਕਣਕ ਬੀਜਣ ਵਾਲੇ ਕਿਸਾਨਾਂ ਦੀ ਫਸਲ ਬਿਹਤਰ ਸਥਿਤੀ ’ਚ- ਡਾ. ਬਲਦੇਵ ਸਿੰਘ

, ਬਰਨਾਲਾ, 12 ਮਾਰਚ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋੋਂ ਬੇਮੌਸਮੀ ਬਰਸਾਤ ਤੋੋਂ ਬਾਅਦ ਫਸਲਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਬਣਾ ਕੇ ਅੱਜ ਵੱਖ ਵੱਖ ਖੇਤਾਂ ਦਾ ਦੌਰਾ ਕੀਤਾ ਗਿਆ, ਜਿਨ੍ਹਾਂ ਦੀ ਅਗਵਾਈ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਵੱਲੋਂ ਵਿਸ਼ੇਸ਼ ਤੌਰ ’ਤੇ ਪਿੰਡ ਠੀਕਰੀਵਾਲਾ ਦੇ ਪਰਮਜੀਤ ਸਿੰੰਘ ਦੇ ਖੇਤ ਦਾ ਦੌਰਾ ਕੀਤਾ ਗਿਆ, ਜਿਸ ਨੇ 100 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱੱਗ ਲਾਏ ਬਿਨਾਂ ਕਣਕ ਦੀ ਬਿਜਾਈ ਹੈਪੀਸੀਡਰ, ਸੁਪਰਸੀਡਰ ਤੇ ਉਲਟਾਵੇਂ ਹਲ ਮਾਰ ਕੇ ਕੀਤੀ ਹੈ। ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਇਸ ਕਿਸਾਨ ਦੀ ਕਣਕ ਭਾਰੀ ਬਾਰਸ਼ ਕਾਰਨ ਵੀ ਨਹੀਂ ਡਿੱਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਕਿਸਾਨ 100 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਤੇ ਕੁਦਰਤੀ ਸੋਮਿਆਂ ਦੀ ਸੰਭਾਲ ਵਿੱਚ ਯੋਗਦਾਨ ਪਾ ਰਿਹਾ ਹੈ। ਇਸੇ ਤਰ੍ਹਾਂ ਮੁੱਖ ਖੇਤੀਬਾੜੀ ਅਫਸਰ ਵੱਲੋਂ ਪਿੰਡ ਠੀਕਰੀਵਾਲਾ ਦੇ ਹਰਭਜਨ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ, ਜਿਸ ਨੇ 3 ਏਕੜ ਰਕਬੇ ਵਿੱਚ ਕਣਕ ਦੀ ਬਿਜਾਈ ਝੋਨੇ ਦੀ ਪਰਾਲੀ ਨੂੰ ਅੱੱਗ ਲਾਏ ਬਿਨਾਂ ਹੈਪੀਸੀਡਰ ਨਾਲ ਕੀਤੀ ਹੈ। ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਇਸ ਕਿਸਾਨ ਦੀ ਫਸਲ ਚੰਗੀ ਸਥਿਤੀ ਵਿੱਚ ਖੜ੍ਹੀ ਹੈ ਅਤੇ ਕਿਤੇ ਵੀ ਕੀੜੇ-ਮਕੌੜਿਆਂ ਦਾ ਹਮਲਾ ਦੇਖਣ ਵਿੱਚ ਨਹੀਂ ਆਇਆ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਆਖਿਆ ਕਿ ਜੇਕਰ ਕਿਸੇ ਵੀ ਖੇਤ ਵਿੱਚ ਪੀਲੀ ਕੁੰਗੀ ਜਾਂ ਕਿਸੇ ਹੋਰ ਬਿਮਾਰੀ ਦਾ ਹਮਲਾ ਨਜ਼ਰ ਆਉਂਦਾ ਹੈ ਤਾਂ ਉਹ ਖੇਤੀਬਾੜੀ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ, ਡਾ. ਸੁਖਪਾਲ ਸਿੰਘ, ਡਾ. ਗੁਰਚਰਨ ਸਿੰਘ, ਬੇਅੰਤ ਸਿੰਘ ਤੇ ਕਿਸਾਨ ਜਗਜੀਤ ਸਿੰਘ, ਸੁਖਦੀਪ ਸਿੰਘ, ਮਨਦੀਪ ਸਿੰਘ, ਗੁਰਜੀਤ ਸਿੰਘ ਤੇ ਜਗਤਾਰ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
error: Content is protected !!