ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਵੰਡੀਆਂ ਟੀ.ਬੀ. ਦੇ ਮਰੀਜ਼ਾਂ ਨੂੰ 100 ਪੋਸ਼ਣ ਕਿੱਟਾਂ
ਬਠਿੰਡਾ, 13 ਅਕਤੂਬਰ (ਲੋਕੇਸ਼ ਕੌਂਸਲ)
ਟੀ.ਬੀ. ਨੂੰ ਸਮਾਜ ਵਿੱਚੋਂ 2025 ਤੱਕ ਖਤਮ ਕਰਨ ਦੇ ਟੀਚੇ ਨਾਲ ਭਾਰਤ ਦੇ ਰਾਸ਼ਟਰਪਤੀ ਵੱਲੋਂ ਪ੍ਰਧਾਨ ਮੰਤਰੀ ਟੀ.ਬੀ. ਮੁਕਤ ਭਾਰਤ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਨਕਸ਼ੇ ਮਿੱਤਰਾ ਤਹਿਤ ਟੀਬੀ ਮਰੀਜ਼ਾਂ ਨੂੰ ਚੰਗੀ ਖੁਰਾਕ ਹਿੱਤ ਪੋਸ਼ਣ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ ਬਠਿੰਡਾ ਦੇ ਜ਼ਿਲਾ ਪੱਧਰੀ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ’ਚ ਅੱਜ ਬਲਾਕ ਬਠਿੰਡਾ ਦੀ ਸਾਧ ਸੰਗਤ ਵੱਲੋਂ 100 ਦੇ ਕਰੀਬ ਟੀ.ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਚ ਵੰਡੀਆ ਗਈਆਂ।
ਇਸ ਮੁਹਿੰਮ ਤਹਿਤ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਅਤੇ ਜ਼ਿਲਾ ਟੀ.ਬੀ. ਅਫਸਰ ਡਾ. ਰੋਜੀ ਅਗਰਵਾਲ ਦੀ ਅਗਵਾਈ ਵਿੱਚ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਡੇਰਾ ਸੱਚਾ ਸੌਦਾ ਸਰਸਾ ਬਲਾਕ ਬਠਿੰਡਾ ਦੀ ਸਾਧ ਸੰਗਤ ਵੱਲੋਂ 45 ਮੈਂਬਰ ਪੰਜਾਬ ਗੁਰਮੇਲ ਸਿੰਘ ਇੰਸਾਂ, ਗੁਰਦੇਵ ਸਿੰਘ ਇੰਸਾਂ, ਬਲਾਕ ਦੇ 15 ਮੈਂਬਰ ਗੁਰਪਿਆਰ ਇੰਸਾਂ, ਰਜਿੰਦਰ ਕੁਮਾਰ ਇੰਸਾਂ, ਗਗਨ ਇੰਸਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਸੈਕਟਰੀ ਰੈਡ ਕਰਾਸ ਦਰਸ਼ਨ ਕੁਮਾਰ, ਸੁਪਰਵਾਈਜ਼ਰ ਹਰੀਸ਼ ਬਾਂਸਲ ਦੀ ਮੌਜੂਦਗੀ ਵਿੱਚ ਟੀ.ਬੀ. ਮਰੀਜਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਡਾ. ਮਨਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ 2025 ਤੱਕ ਦੇਸ਼ ਨੂੰ ਟੀ.ਬੀ. ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ। 2 ਅਕਤੂਬਰ ਗਾਂਧੀ ਜੈਅੰਤੀ ਮੌਕੇ ਸ਼ੂਰੂ ਹੋਏ ਇਸ ਅਭਿਆਨ ਤਹਿਤ ਟੀ.ਬੀ. ਦੇ ਮਰੀਜ਼ਾਂ ਨੂੰ ਤੰਦਰੁਸਤੀ ਲਈ ਪੌਸ਼ਣ ਕਿੱਟਾਂ ਦਿੱਤੀਆਂ ਜਾ ਰਹੀਆਂ। ਅੱਜ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ 100 ਪੋਸ਼ਣ ਕਿੱਟਾਂ ਵੰਡੀਆਂ ਗਈਆਂ ਹਨ ਜੋ ਕਿ ਸ਼ਲਾਘਾਯੋਗ ਹੈ। ਉਨਾਂ ਸਾਧ ਸੰਗਤ ਵੱਲੋਂ ਕੋਰੋਨਾ ਕਾਲ ’ਚ ਦਿੱਤੀਆਂ ਸੇਵਾਵਾਂ ਦਾ ਵੀ ਖਾਸ ਤੌਰ ’ਤੇ ਜ਼ਿਕਰ ਕੀਤਾ।
ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਸੇਵਾਦਾਰਾਂ ਨੂੰ ਬੁਲਾਇਆ ਸੀ, ਜਿਸ ’ਚ ਡੇਰਾ ਸੱਚਾ ਸੌਦਾ ਦੇ ਸਥਾਨਕ ਜਿੰਮੇਵਾਰ ਸੇਵਾਦਾਰ ਵੀ ਮੌਜੂਦ ਸੀ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਰੈਡ ਕਰਾਸ ਦੇ ਸਹਿਯੋਗ ਨਾਲ ਦੇਸ਼ ਦੀਆਂ ਸਮਾਜ ਸੇਵੀ ਸੰਸਥਾਵਾਂ, ਨਿੱਜੀ ਲੋਕ, ਦੇਸ਼ ਦੇ ਚੁਣੇ ਹੋਏ ਨੁਮਾਇੰਦੇ, ਕਾਰਪੋਰੇਟ ਘਾਰਾਣੇ, ਦਾਨੀ ਸੱਜਣਾਂ ਅਤੇ ਹੋਰ ਸੰਸਥਾਵਾਂ ਵੱਲੋਂ ਟੀ.ਬੀ. ਦੀ ਦਵਾਈ ਲੈ ਰਹੇ ਸਾਰੇ ਮਰੀਜਾਂ ਲਈ ਹਰ ਮਹੀਨੇ ਮੁਫਤ ਖੁਰਾਕ ਦੇਣ ਲਈ ਨਿਕਸ਼ੇ ਮਿੱਤਰਾ ਬਣਾਏ ਜਾ ਰਹੇ ਹਨ। ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਅੱਜ ਨਿਕਸ਼ੇ ਮਿੱਤਰਾ ਟੀਮ ਦਾ ਹਿੱਸਾ ਬਣ ਕੇ 100 ਟੀਬੀ ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਦਿੱਤੀਆਂ ਤੇ ਨਾਲ ਹੀ ਸਿਵਲ ਹਸਪਤਾਲ ਪ੍ਰਬੰਧਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਭਵਿੱਖ ’ਚ ਵੀ ਉਹ ਅਜਿਹੀ ਮੱਦਦ ਕਰਦੇ ਰਹਿਣਗੇ।