ਕੇਜਰੀਵਾਲ, ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਮਨੀਸ਼ ਸਿਸੋਦੀਆ ਨੂੰ ਅੱਜ ਦਾ ਭਗਤ ਸਿੰਘ ਕਹਿਣ ਤੇ ਵਿਵਾਦਾਂ ‘ਚ ਘਿਰੇ

Advertisement
Spread information

ਰਿਚਾ ਨਾਗਪਾਲ/ ਪਟਿਆਲਾ , 17 ਅਕਤੂਬਰ 2022

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਨੂੰ ਆਪਣੇ ਕੀਤੇ ਟਵੀਟ ਜਰੀਏ ਅੱਜ ਦੇ ਭਗਤ ਸਿੰਘ ਕਹਿਣ ਦੇ ਮਾਮਲੇ ਤੇ ਵਿਵਾਦਾਂ ਵਿੱਚ ਘਿਰ ਗਏ ਹਨ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ।

Advertisement

ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਸੰਬੰਧੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਮਨੀਸ਼ ਸਿਸੋਦੀਆ ਨੂੰ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ ਵੱਲੋਂ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ ।

ਉਨ੍ਹਾਂ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਦੇਸ਼ ਦੇ ਮਹਾਨ ਸਪੂਤ ਭਗਤ ਸਿੰਘ ਤੇ ਬਰਾਬਰ ਇਕ ਮਨੀਸ਼ ਸਿਸੋਦੀਆ ਨੂੰ ਦਰਜਾ ਦੇਣਾ ਜਿੱਥੇ ਮੰਦਭਾਗਾ ਹੈ ਉਥੇ ਹੀ ਉਨ੍ਹਾਂ ਮਹਾਨ ਸ਼ਹੀਦਾਂ ਦਾ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅਪਮਾਨ ਵੀ ਕੀਤਾ ਗਿਆ ਹੈ ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਟਵੀਟ ਦੇ ਜ਼ਰੀਏ ਕਿਹਾ ਗਿਆ ਕਿ ਜੇਲ੍ਹ ਦੀਆਂ ਸਲਾਖਾਂ ਅਤੇ ਫਾਂਸੀ ਦਾ ਫੰਦਾ ਭਗਤ ਸਿੰਘ ਦੇ ਬੁਲੰਦ ਇਰਾਦਿਆਂ ਨੂੰ ਡੇਗ ਨਹੀਂ ਪਾਏ ਤੇ ਇਹ ਆਜ਼ਾਦੀ ਦੀ ਦੂਸਰੀ ਲੜਾਈ ਹੈ ਮਨੀਸ਼ ਅਤੇ ਸਤੇਂਦਰ ਆਜ ਦੇ ਭਗਤ ਸਿੰਘ ਹੈ ਤੇ 75 ਸਾਲ ਬਾਅਦ ਦੇਸ਼ ਨੂੰ ਇਕ ਸਿੱਖਿਆ ਮੰਤਰੀ ਮਿਲਿਆ ਜਿਸ ਨੇ ਗ਼ਰੀਬਾਂ ਨੂੰ ਚੰਗੀ ਸਿੱਖਿਆ ਦੇ ਕੇ ਸੁਨਹਿਰੇ ਭਵਿੱਖ ਦੀ ਉਮੀਦ ਜਗਾਈ ।

ਪ੍ਰੋ ਬਡੂੰਗਰ ਨੇ ਕਿਹਾ ਕਿ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਨੂੰ ਅੱਜ ਦਾ ਦੇਸ਼ ਭਗਤ ਕਹੇ ਜਾਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਦੀ ਸਮੁੱਚੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ, ਕਿਉਂਕਿ ਇਹ ਭਗਤ ਸਿੰਘ ਦੀ ਸੋਚ ਤੋਂ ਵੀ ਕੋਹਾਂ ਦੂਰ ਹਨ।

Advertisement
Advertisement
Advertisement
Advertisement
Advertisement
error: Content is protected !!