ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ 17 ਅਕਤੂਬਰ 2022
ਪੰਜਾਬ ਸਰਕਾਰ ਦੀ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਇਸ ਦੇ ਸਬੰਧ ਵਿਚ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ 1680 22 ਬੀ ਚੰਡੀਗਡ਼੍ਹ ਦੇ ਫੈਸਲੇ ਅਨੁਸਾਰ ਅੱਜ ਜਿਲ੍ਹਾ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ ਵਲੋਂ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ ਡੀਸੀ ਦਫ਼ਤਰ ਫਿਰੋਜ਼ਪੁਰ ਦੇ ਸਾਹਮਣੇ ਅਰਥੀ ਫੂਕ ਮੁਜਾਹਾਰਾ ਕੀਤਾ ਗਿਆ।
ਇਸ ਮੌਕੇ ਮਨਹੋਰ ਲਾਲ ਪ੍ਰਧਾਨ ਕਲੈਰੀਕਲ ਯੂਨੀਅਨ, ਪਿੱਪਲ ਸਿੰਘ ਜਨਰਲ ਸਕੱਤਰ ਕਲੈਰੀਕਲ ਯੂਨੀਅਨ, ਜਗਸੀਰ ਸਿੰਘ ਭਾਂਗਰ, ਓਮ ਪ੍ਰਕਾਸ਼ ਬਲਵੰਤ ਸਿੰਘ ਸੰਧੂ, ਸੁਬੇਗ ਸਿੰਘ, ਪਰਵੀਨ ਕੁਮਾਰ ਜਨਰਲ ਸਕੱਤਰ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ, ਬਲਵੀਰ ਸਿੰਘ ਸੰਧੂ, ਸੁਰਿੰਦਰ ਜੋਸਨ ਪੈਨਸ਼ਨ ਯੂਨੀਅਨ, ਖਜਾਨਾ ਸਿੰਘ ਪੈਨਸ਼ਨਰ ਯੂਨੀਅਨ, ਹਰਭਗਵਾਨ ਕਬੰਜੋ ਚੇਅਰਮੈਨ ਪ.ਸ.ਸ.ਫ ਯੂਨੀਅਨ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਬਜਾਏ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਟਕਾਇਆ ਜਾ ਰਿਹਾ ਹੈ , ਜਿਸ ਕਰਕੇ ਮੁਲਾਜਮਾਂ ਵਿਚ ਭਾਰੀ ਰੋਸ ਪਾਈਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੈਰੀਕਲ ਕਾਮੀਆਂ ਵੱਲੋ 10 ਅਕਤੂਬਰ ਦੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰ ਰਹੇ ਹਨ ਪਰ ਫਿਰ ਵੀ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਵਿਚ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਮੁਲਾਜਮਾ ਦੀਆਂ ਮੁੱਖ ਮੰਗਾਂ ਹਨ।
ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ। • ਆਂਗਨਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ, ਆਸ਼ਾ ਫੈਸੀਲੀਟੇਟਰਾਂ, ਮਿਡ ਡੇ ਮੀਲ ਵਰਕਰਾਂ ਤੇ ਹੋਰ ਸਕੀਮ ਵਰਕਰਾਂ ਨੂੰ ਰੈਗੂਲਰ ਕਰਨ ਤੇ ਘੱਟੋ ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਕਰਕੇ ਤਨਖਾਹ 26000/ਰੁਪੈ ਮਹੀਨਾਂ ਦਿੱਤੀ ਜਾਵੇ।
* ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਲਾਗੂ ਕਰਨ ਸਮੇਂ ਪੈਦਾ ਕੀਤੀਆਂ ਗਈਆਂ ਨਵੀਂਆਂ ਤਰੁੱਟੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ |
• ਸਮੂਹ ਕਰਮਚਾਰੀਆਂ ਲਈ 4-9-14 ਸਾਲਾ ਏ.ਸੀ.ਪੀ. ਸਕੀਮ ਸੋਧੇ ਤਨਖਾਹ ਸਕੇਲਾਂ ਅਨੁਸਾਰ ਲਾਗੂ ਕੀਤੀ ਜਾਵੇ
* ਪੰਜਾਬ ਦੀ ਕਾਂਗਰਸ ਪਾਰਟੀ ਵੱਲੋਂ ਸਾਲ 2017 ਤੋਂ 2022 ਤਕ ਦੇ ਕਾਰਜਕਾਲ ਦੌਰਾਨ ਸੰਘਰਸ਼ਸ਼ੀਲ ਅਧਿਆਪਕਾਂ ਤੇ ਮੁਲਾਜ਼ਮਾਂ ਤੇ ਦਰਜ ਕੀਤੇ ਝੂਠੇ ਪੁਲਿਸ ਮੁਕੱਦਮੇ ਅਤੇ ਕੀਤੀਆਂ ਗਈਆਂ ਵਿਕਟੇਮਾਈਜ਼ੇਸ਼ਨਾਂ ਤੁਰੰਤ ਰੱਦ ਕੀਤੀਆਂ ਜਾਣ ।